ਨਵੀਂ ਦਿੱਲੀ- ਭਾਜਪਾ ਨੇ ਆਪਣੇ ਸੰਸਦੀ ਬੋਰਡ ਵਿੱਚ ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਹੈ। ਪਾਰਟੀ ਪ੍ਰਧਾਨ ਜੇਪੀ ਨੱਡਾ ਨੇ ਹੁਣ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ, ਅਸਾਮ ਦੇ ਸਾਬਕਾ ਮੁੱਖ ਮੰਤਰੀ ਸਰਬਾਨੰਦ ਸੋਨਵਾਲ ਅਤੇ ਕੇ. ਲਕਸ਼ਮਣ ਨੂੰ ਨਵੇਂ ਚਿਹਰੇ ਵਜੋਂ ਸ਼ਾਮਲ ਕੀਤਾ ਗਿਆ ਹੈ। ਯਾਨੀ ਭਾਜਪਾ ਦੇ ਸੰਸਦੀ ਬੋਰਡ ਤੋਂ ਹੁਣ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਥਾਂ ਬੀ.ਐਸ.ਯੇਦੀਯੁਰੱਪਾ ਅਤੇ ਸਰਬਾਨੰਦ ਸੋਨੋਵਾਲ ਨੂੰ ਸ਼ਾਮਲ ਕੀਤਾ ਗਿਆ ਹੈ।
ਸਾਬਕਾ ਪੁਲਿਸ ਅਧਿਕਾਰੀ ਅਤੇ ਭਾਜਪਾ ਦੇ ਭਰੋਸੇਮੰਦ ਨੇਤਾ ਰਾਜਨੀਤੀ ਵਿਚ ਆਉਣ ਤੋਂ ਪਹਿਲਾਂ, ਇਕਬਾਲ ਸਿੰਘ ਲਾਲਪੁਰਾ ਨੇ ਆਈਪੀਐਸ ਅਧਿਕਾਰੀ ਵਜੋਂ ਦੇਸ਼ ਦੀ ਸੇਵਾ ਕੀਤੀ। ਉਹ ਐਸਐਸਪੀ ਅੰਮ੍ਰਿਤਸਰ, ਐਸਐਸਪੀ ਤਰਨਤਾਰਨ ਅਤੇ ਵਧੀਕ ਇੰਸਪੈਕਟਰ ਜਨਰਲ ਸੀਆਈਡੀ ਅੰਮ੍ਰਿਤਸਰ ਵਜੋਂ ਕੰਮ ਕਰ ਚੁੱਕੇ ਹਨ। ਆਪਣੀ ਸੇਵਾਮੁਕਤੀ ਤੋਂ ਬਾਅਦ, ਉਨ੍ਹਾਂ ਰਾਜਨੀਤੀ ਵਿੱਚ ਪ੍ਰਵੇਸ਼ ਕੀਤਾ ਅਤੇ 2012 ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ।
ਪਾਰਟੀ ਦੇ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਪਾਰਟੀ ਦੇ ਕੇਂਦਰੀ ਸੰਸਦੀ ਬੋਰਡ ਦਾ ਗਠਨ ਕੀਤਾ ਹੈ। ਇਨ੍ਹਾਂ ਵਿੱਚ ਜੇਪੀ ਨੱਡਾ ਪ੍ਰਧਾਨ ਹੋਣਗੇ ਜਦਕਿ ਹੋਰਨਾਂ ਮੈਂਬਰਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਕਰਨਾਟਕ ਦੇ ਸਾਬਕਾ ਸੀਐਮ ਬੀਐਸ ਯੇਦੀਯੁਰੱਪਾ, ਅਸਾਮ ਦੇ ਸਾਬਕਾ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ, ਕੇ. ਲਕਸ਼ਮਣ, ਇਕਬਾਲ ਸਿੰਘ ਲਾਲਪੁਰਾ, ਸੁਧਾ ਯਾਦਵ, ਸਤਿਆਨਾਰਾਇਣ ਜਾਟੀਆ ਅਤੇ ਬੀਐਲ ਸੰਤੋਸ਼ ਸ਼ਾਮਲ ਹਨ। ਬੀਐੱਲ ਸੰਤੋਸ਼ ਕੇਂਦਰੀ ਸੰਸਦੀ ਬੋਰਡ ਦੇ ਸਕੱਤਰ ਹੋਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।