• Home
 • »
 • News
 • »
 • punjab
 • »
 • IS THERE JUNGLE RAJ IN HARYANA ASKS CAPT AMARINDER AFTER ANIL VIJ SAYS RAHUL WONT BE ALLOWED TO ENTER STATE

ਕੀ ਹਰਿਆਣਾ ਵਿੱਚ ਜੰਗਲ ਰਾਜ ਹੈ? ਕੈਪਟਨ ਅਮਰਿੰਦਰ ਸਿੰਘ ਨੇ ਅਨਿਲ ਵਿੱਜ ਨੂੰ ਕੀਤਾ ਸਵਾਲ

ਕਿਹਾ, ਭਾਜਪਾ ਕੇਂਦਰ ਤੇ ਸੂਬਿਆਂ ਵਿੱਚ ਵਿਰੋਧੀ ਧਿਰ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ, ਪਰ ਇਸ ਨਾਲ ਕਾਂਗਰਸ ਦਾ ਹੌਸਲਾ ਹੋਰ ਵਧੇਗਾ

ਐਸਸੀ ਵਜ਼ੀਫੇ 'ਚ ਕੋਈ ਬੇਨਿਯਮੀ ਨਹੀਂ ਹੋਈ, ਮੰਤਰੀਆਂ ਨੂੰ ਨਿਸ਼ਾਨਾ ਬਣਾਉਣ ਦਾ ਰੁਝਾਨ ਸ਼ਰਮਨਾਕ: ਕੈਪਟਨ (file photo)

ਐਸਸੀ ਵਜ਼ੀਫੇ 'ਚ ਕੋਈ ਬੇਨਿਯਮੀ ਨਹੀਂ ਹੋਈ, ਮੰਤਰੀਆਂ ਨੂੰ ਨਿਸ਼ਾਨਾ ਬਣਾਉਣ ਦਾ ਰੁਝਾਨ ਸ਼ਰਮਨਾਕ: ਕੈਪਟਨ (file photo)

 • Share this:
  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਹਰਿਆਣਾ ਦੇ ਮੰਤਰੀ ਅਨਿਲ ਵਿੱਜ ਵੱਲੋਂ ਗੁੱਸੇ ਵਿੱਚ ਆਏ ਦੇਸ਼ ਦੀ ਆਵਾਜ਼ ਨੂੰ ਦਬਾਉਣ ਲਈ ਰਾਹੁਲ ਗਾਂਧੀ ਨੂੰ ਸੂਬੇ ਵਿੱਚ ਦਾਖਲ ਨਾ ਹੋਣ ਦੇਣ ਦੀ ਧਮਕੀ ਨੂੰ ਰੱਦ ਕਰਦਿਆਂ ਚਿਤਾਵਨੀ ਦਿੱਤੀ ਕਿ ਇਸ ਨਾਲ ਕਾਂਗਰਸ ਨੂੰ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਕਰਨ ਲਈ ਹੋਰ ਹੌਸਲਾ ਮਿਲੇਗਾ।

  ਵਿੱਜ ਦੇ ਬਿਆਨ ਉਤੇ ਸਖਤ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਹਰਿਆਣਾ ਨੂੰ ਪੁੱਛਿਆ, ''ਕੀ ਹਰਿਆਣਾ ਵਿੱਚ ਜੰਗਲ ਰਾਜ ਹੈ ਜਿੱਥੇ ਤੁਸੀਂ ਕਿਸੇ ਨੂੰ ਵੀ ਰੋਕ ਸਕਦੇ ਹੋ, ਇਥੋਂ ਤੱਕ ਕਿ ਕੌਮੀ ਰਾਜਨੀਤਕ ਪਾਰਟੀ ਦੇ ਇਕ ਚੁਣੇ ਹੋਏ ਨੇਤਾ ਨੂੰ ਵੀ ਕਿਸਾਨਾਂ ਨਾਲ ਹੋਈ ਬੇਇਨਸਾਫੀ ਖਿਲਾਫ ਆਵਾਜ਼ ਚੁੱਕਣ ਲਈ ਸੂਬੇ ਵਿੱਚ ਦਾਖਲ ਹੋਣ ਤੋਂ ਰੋਕ ਸਕਦੇ ਹੋ।''

  ਕੈਪਟਨ ਅਮਰਿੰਦਰ ਸਿੰਘ ਨੇ ਯੂ.ਪੀ. ਪੁਲਿਸ ਵੱਲੋਂ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਵਾਡਰਾ 'ਤੇ ਹਮਲਾ ਕਰਨ ਤੇ ਕੇਸ ਦਰਜ ਅਤੇ ਇਸ ਤੋਂ ਪਹਿਲਾਂ ਸੰਘਰਸ਼ ਕਰ ਰਹੇ ਕਿਸਾਨਾਂ ਉਤੇ ਹਰਿਆਣਾ ਪੁਲਿਸ ਵੱਲੋਂ ਲਾਠੀਚਾਰਜ ਕਰਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਭਾਜਪਾ ਸਰਕਾਰ ਇਨ੍ਹਾਂ ਸੂਬਿਆਂ ਵਿੱਚ ਸੰਵਿਧਾਨ ਵਿੱਚ ਦਰਜ ਲੋਕਤੰਤਰੀ ਅਧਿਕਾਰਾਂ ਦੀ ਪੂਰੀ ਤਰ੍ਹਾਂ ਉਲੰਘਣਾ ਕਰਦੀ ਹੋਈ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਉਤੇ ਤੁਲੀ ਹੋਈ ਹੈ।

  ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਕੇਂਦਰ ਜਾਂ ਸੂਬਿਆਂ ਵਿੱਚ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰ ਦੇ ਅਜਿਹੇ ਦਮਨਕਾਰੀ ਅਤੇ ਗੈਰ-ਜਮਹੂਰੀ ਕਾਰਿਆਂ ਅੱਗੇ ਨਹੀਂ ਝੁਕੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਹੁਣ ਭਾਜਪਾ ਨੂੰ ਅਸਹਿਮਤੀ ਦੀ ਆਵਾਜ਼ ਦੁਬਾਉਣ ਨਹੀਂ ਦੇਵੇਗੀ ਕਿਉਂ ਜੋ ਅਸਹਿਮਤੀ ਪ੍ਰਗਟਾਉਣਾ ਹਰੇਕ ਭਾਰਤੀ ਦਾ ਅਧਿਕਾਰ ਹੈ।

  ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,''ਜੇਕਰ ਉਹ (ਭਾਜਪਾਈ) ਸੋਚਦੇ ਹਨ ਕਿ ਅਜਿਹੇ ਆਪਹੁਦਰੇਪਣ ਨਾਲ ਕਾਂਗਰਸ ਲੀਡਰਸ਼ਿਪ ਦੇ ਇਰਾਦਿਆਂ ਨੂੰ ਤੋੜ ਦੇਣਗੇ ਤਾਂ ਉਹ ਮੂਰਖਾਂ ਦੀ ਦੁਨੀਆਂ ਵਿੱਚ ਰਹਿ ਰਹੇ ਹਨ।'' ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਦੋਂ ਵੀ ਲੋਕਾਂ ਦੀ ਆਵਾਜ਼ ਨੂੰ ਜਬਰੀ ਦਬਾਉਣ ਦੀ ਕੋਸ਼ਿਸ਼ ਹੋਈ ਹੈ ਤਾਂ ਉਸ ਵੇਲੇ ਇਹ ਆਵਾਜ਼ ਹੋਰ ਬੁਲੰਦ ਹੋਈ ਹੈ।

  ਮੁੱਖ ਮੰਤਰੀ ਨੇ ਭਾਜਪਾ ਦੇ ਬੇਹੂਦਾ ਢੰਗ ਦੀ ਸਖ਼ਤ ਆਲੋਚਨਾ ਕੀਤੀ ਜਿਸ ਨੇ ਪਹਿਲਾਂ ਸੰਸਦ ਵਿੱਚ ਅਤੇ ਉਸ ਤੋਂ ਬਾਅਦ ਉੱਤਰ ਪ੍ਰਦੇਸ਼ ਵਿੱਚ ਵਿਰੋਧੀਆਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਿੱਥੇ ਦਿਲ ਦਹਿਲਾ ਦੇਣ ਵਾਲੀ ਹਾਥਰਸ ਘਟਨਾ ਦੇ ਪੀੜਤ ਪਰਿਵਾਰ ਨੂੰ ਮਿਲਣ ਜਾਂਦੇ ਸਮੇਂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੂੰ ਜਬਰੀ ਰੋਕਿਆ ਗਿਆ। ਉਨ੍ਹਾਂ ਕਿਹਾ ਕਿ ਇੱਥੋਂ ਪਤਾ ਲਗਦਾ ਹੈ ਕਿ ਵਿੱਜ ਦਾ ਬਿਆਨ ਆਪਹੁਦਰਾ ਨਹੀਂ ਸਗੋਂ ਭਾਜਪਾ ਵੱਲੋਂ ਵਿਰੋਧੀਆਂ ਨੂੰ ਖਤਮ ਕਰਨ ਲਈ ਘੜੀ ਗਈ ਸਾਜ਼ਿਸ਼ ਦਾ ਹਿੱਸਾ ਹੈ।

  ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,''ਭਾਜਪਾ ਆਪਣੇ ਨਾਪਾਕ ਇਰਾਦਿਆਂ ਵਿੱਚ ਸਫਲ ਨਹੀਂ ਹੋਵੇਗੀ ਅਤੇ ਭਾਰਤ ਦੇ ਲੋਕ ਇਨ੍ਹਾਂ ਨੂੰ ਅਜਿਹਾ ਹਰਗਿਜ਼ ਨਹੀਂ ਕਰਨ ਦੇਣਗੇ ਅਤੇ ਉਹ ਮੁੜ ਸੰਸਦ ਵਿੱਚ 2 ਸੀਟਾਂ ਤੱਕ ਸਿਮਟ ਕੇ ਰਹਿ ਜਾਣਗੇ ਜਿੱਥੇ ਉਹ ਸਿਆਸੀ ਸਫ਼ਰ ਦੀ ਸ਼ੁਰੂਆਤ ਮੌਕੇ ਖੜ੍ਹੇ ਸਨ।

  ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਕਿਸਾਨਾਂ ਅਤੇ ਦੱਬੇ-ਕੁਚਲੇ ਵਰਗਾਂ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਹੱਕਾਂ ਲਈ ਲੜਾਈ ਲੜਦੀ ਰਹੇਗੀ।
  Published by:Ashish Sharma
  First published: