ਰਾਸ਼ਟਰਪਤੀ ਵੱਲੋਂ ਖੇਤੀ ਤੇ ਜੰਮੂ ਕਸ਼ਮੀਰ ਬਿੱਲਾਂ ਨੂੰ ਮਨਜ਼ੂਰੀ ਦੇਣਾ ਦੁਖਦ ਤੇ ਬਹੁਤ ਹੀ ਮੰਦਭਾਗਾ: ਸੁਖਬੀਰ

News18 Punjabi | News18 Punjab
Updated: September 27, 2020, 8:28 PM IST
share image
ਰਾਸ਼ਟਰਪਤੀ ਵੱਲੋਂ ਖੇਤੀ ਤੇ ਜੰਮੂ ਕਸ਼ਮੀਰ ਬਿੱਲਾਂ ਨੂੰ ਮਨਜ਼ੂਰੀ ਦੇਣਾ ਦੁਖਦ ਤੇ ਬਹੁਤ ਹੀ ਮੰਦਭਾਗਾ: ਸੁਖਬੀਰ
ਰਾਸ਼ਟਰਪਤੀ ਵੱਲੋਂ ਖੇਤੀ ਤੇ ਜੰਮੂ ਕਸ਼ਮੀਰ ਬਿੱਲਾਂ ਨੂੰ ਮਨਜ਼ੂਰੀ ਦੇਣਾ ਦੁਖਦ ਤੇ ਬਹੁਤ ਹੀ ਮੰਦਭਾਗਾ: ਸੁਖਬੀਰ

  • Share this:
  • Facebook share img
  • Twitter share img
  • Linkedin share img
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਸ਼ਟਰਪਤੀ ਵੱਲੋਂ ਤਿੰਨ ਖੇਤੀ ਬਿੱਲਾਂ ਤੇ ਜੰਮੂ ਕਸ਼ਮੀਰ ਵਿਚ ਪੰਜਾਬੀ ਨੂੰ ਦਰਬਾਰੀ ਭਾਸ਼ਾ ਵਜੋਂ ਬਾਹਰ ਕਰਨ ਦੇ ਬਿੱਲ ਨੂੰ ਮਨਜ਼ੂਰੀ ਦੇਣ ਨੂੰ ਦੁਖਦ ਤੇ ਬਹੁਤ ਹੀ ਮੰਦਭਾਗਾ ਕਰਾਰ ਦਿੱਤਾ ਹੈ।

ਇਥ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਬਾਦਲ ਨੇ ਕਿਹਾ ਕਿ ਇਹ ਦੇਸ਼ ਵਾਸਤੇ ਕਾਲਾ ਦਿਨ ਹੈ ਜਦੋਂ ਰਾਸ਼ਟਰਪਤੀ ਨੇ ਦੇਸ਼ ਦੀ ਜ਼ਮੀਰ ਦੀ ਆਵਾਜ਼ ਬਣਨ ਤੋਂ ਨਾਂਹ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਸਾਨੂੰ ਆਸ ਸੀ ਕਿ ਮਾਣਯੋਗ ਰਾਸ਼ਟਰਪਤੀ ਸ਼੍ਰੋਮਣੀ ਅਕਾਲੀ ਦਲ ਤੇ ਕੁਝ ਹੋਰ ਵਿਰੋਧੀ ਪਾਰਟੀਆਂ ਵੱਲੋਂ ਕੀਤੀ ਮੰਗ ਅਨੁਸਾਰ ਇਹ ਬਿੱਲ ਮੁੜ ਵਿਚਾਰ ਲਈ ਸੰਸਦ ਨੂੰ ਭੇਜਣਗੇ।

ਸ੍ਰੀ ਬਾਦਲ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਵਿਸਥਾਰ ਵਿਚ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਅਗਲੀ ਰਣਨੀਤੀ ਉਲੀਕੇਗੀ।
Published by: Gurwinder Singh
First published: September 27, 2020, 8:28 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading