ਸੋਮਵਾਰ ਨੂੰ ਇਨਕਮ ਟੈਕਸ ਵਿਭਾਗ ਦੀ ਟੀਮ ਦੇ ਵੱਲੋਂ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ ਛਾਪੇਮਾਰੀ ਕੀਤੀ ਗਈ।ਮਿਲੀ ਜਾਣਕਾਰੀ ਦੇ ਮੁਤਾਬਕ ਇਨਕਮ ਟੈਕਸ ਵਿਭਾਗ ਦੀ ਟੀਮ ਵੱਲੋਂ ਕੰਵਰ ਗਰੇਵਾਲ ਦੇ ਮੋਹਾਲੀ ਦੇ ਸੈਕਟਰ 104 ਦੇ ਅਪਾਰਟਮੈਂਟ ਵਿੱਚ ਛਾਪੇਮਾਰੀ ਕੀਤੀ । ਇਸ ਦੇ ਨਾਲ ਹੀ ਇਨਕਮ ਟੈਕਸ ਵਿਭਾਗ ਨੇ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਘਰ ਵੀ ਛਾਪੇਮਾਰੀ ਕੀਤੀ ਹੈ।ਟਾਵਰ 'ਚੋਂ ਕਿਸੇ ਨੂੰ ਵੀ ਬਾਹਰ ਨਹੀਂ ਨਿਕਲਣ ਦਿੱਤਾ , ਜਿਸ ਕਾਰਨ ਜਿਨ੍ਹਾਂ ਲੋਕਾਂ ਨੂੰ ਸਵੇਰੇ ਆਪਣੇ ਦਫ਼ਤਰਾਂ ਨੂੰ ਜਾਣਾ ਪੈਂਦਾ ਸੀ, ਉਹ ਨਹੀਂ ਜਾ ਸਕੇ ।
ਤੁਹਾਨੂੰ ਦੱਸ ਦਈਏ ਕਿ ਕੰਵਰ ਗਰੇਵਾਲ ਪਿਛਲੇ ਸਾਲ ਦਿੱਲੀ ਦੀਆਂ ਸਰਹੱਦਾਂ ਉੱਪਰ ਕਿਸਾਨ ਅੰਦੋਲਨ ਦੇ ਵਿੱਚ ਕਾਫੀ ਸਰਗਰਮ ਰਹੇ ਸਨ।ਖਾਸ ਗੱਲ ਇਹ ਵੀ ਹੈ ਕਿ ਕੇਂਦਰ ਸਰਕਾਰ ਦੇ ਵੱਲੋਂ ਹਾਲ ਹੀ ਵਿੱਚ ਕੰਵਰ ਗਰੇਵਾਲ ਦੇ ਨਵੇਂ ਗੀਤ ‘ਰਿਹਾਈ’ ਦੇ ਉੱਪਰ ਵੀ ਪਾਬੰਦੀ ਲਗਾ ਦਿੱਤੀ ਗਈ ਸੀ, ਇਸ ਗੀਤ ਦੇ ਵਿੱਚ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕੀਤੀ ਗਈ ਸੀ। ਇਸ ਤੋਂ ਇਲਾਵਾ ਕੰਵਰ ਗਰੇਵਾਲ ਨੇ ਹਰਫ਼ ਚੀਮਾ ਨਾਲ ਮਿਲ ਕੇ ਇੱਕ ਗੀਤ ਤਿਆਰ ਕੀਤਾ ਸੀ ਜੋ “ਖਿਚ ਲੇ ਜੱਟਾ ਖਿਚ ਤਿਆਰੀ ਪੇਚਾ ਪੈ ਗਿਆ ਸੈਂਟਰ ਨਾਲ…”, ਜੋ ਦਿੱਲੀ ਦੇ ਵਿਰੋਧ ਦਾ ਗੀਤ ਬਣ ਗਿਆ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Kanwar Grewal, NIA, Punjab, Singer