Home /News /punjab /

ਜਗਮੀਤ ਬਰਾੜ ਨੇ ਮੰਗਿਆ ਸੁਖਬੀਰ ਬਾਦਲ ਦਾ ਅਸਤੀਫ਼ਾ, ਅਕਾਲੀ ਦਲ 'ਚ ਹੋਰ ਵਧਿਆ ਘਮਸਾਣ..

ਜਗਮੀਤ ਬਰਾੜ ਨੇ ਮੰਗਿਆ ਸੁਖਬੀਰ ਬਾਦਲ ਦਾ ਅਸਤੀਫ਼ਾ, ਅਕਾਲੀ ਦਲ 'ਚ ਹੋਰ ਵਧਿਆ ਘਮਸਾਣ..

ਜਗਮੀਤ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਸਾਨੂੰ ਸਾਰਿਆਂ ਨੂੰ ਆਪਣੇ ਅਹੁਦਿਆਂ ਨੂੰ ਤੁਰੰਤ ਛੱਡ ਦੇਣਾ ਚਾਹੀਦਾ ਹੈ।( ਫਾਈਲ ਫੋਟੋ)

ਜਗਮੀਤ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਸਾਨੂੰ ਸਾਰਿਆਂ ਨੂੰ ਆਪਣੇ ਅਹੁਦਿਆਂ ਨੂੰ ਤੁਰੰਤ ਛੱਡ ਦੇਣਾ ਚਾਹੀਦਾ ਹੈ।( ਫਾਈਲ ਫੋਟੋ)

ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਸਾਬਕਾ ਵਿਧਾਇਕ ਜਗਮੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਹਿਮ ਸੁਝਾਅ ਦਿੱਤੇ ਹਨ। ਜਗਮੀਤ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਸਾਨੂੰ ਸਾਰਿਆਂ ਨੂੰ ਆਪਣੇ ਅਹੁਦਿਆਂ ਨੂੰ ਤੁਰੰਤ ਛੱਡ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ, ਕੋਰ ਕਮੇਟੀ, ਪੀ.ਏ.ਸੀ., ਸਮੂਹ ਅਹੁਦੇਦਾਰਾਂ, ਜ਼ਿਲ੍ਹਾ ਜਥੇਦਾਰਾਂ ਅਤੇ ਸਮੂਹ ਪ੍ਰਮੁੱਖ ਜਥੇਬੰਦੀਆਂ ਨੂੰ ਆਪਣੇ ਅਸਤੀਫ਼ੇ ਪਾਰਟੀ ਦੇ ਸਕੱਤਰ ਜਨਰਲ ਨੂੰ ਸੌਂਪਣੇ ਚਾਹੀਦੇ ਹਨ।

ਹੋਰ ਪੜ੍ਹੋ ...
 • Share this:
  ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਪਾਰਟੀ 'ਚ ਅੰਦਰੂਨੀ ਕਲੇਸ਼ ਹੋਰ ਵਧਿਆ ਹੈ। ਹੁਣ ਅਕਾਲੀ ਦਲ ਦੇ ਆਗੂ ਜਗਮੀਤ ਬਰਾੜ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦਾ ਅਸਤੀਫ਼ਾ ਮੰੰਗਿਆ ਹੈ। ਇਸ ਮਾਮਲੇ ਵਿੱਚ ਬਰਾੜ ਨੇ ਧਮਾਕੇਦਾਰ ਚਿੱਠੀ ਲਿਖੀ ਹੈ। ਜਿਸ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਸੁਝਾਅ ਦਿੰਦੇ ਹੋਏ ਪ੍ਰਧਾਨ ਦੇ ਅਹੁਦੇ ਤੋਂ ਸੁਖਬੀਰ ਬਾਦਲ ਤੋਂ ਅਸਤੀਫ਼ਾ ਦੇਣ ਦੀ ਮੰਗ ਕੀਤੀ ਗਈ ਹੈ। ਇੰਨਾ ਹੀ ਨਹੀਂ ਉਨ੍ਹਾਂ ਨੇ ਕਿਹਾ ਕਿ ਕੋਰ ਕਮੇਟੀ ਤੇ ਸਾਰੇ ਅਹੁਦੇਦਾਰ ਵੀ ਅਸਤੀਫੇ ਦੇਣ।

  ਬਰਾੜ ਨੇ ਕਿਹਾ ਕਿ ਪਾਰਟੀ ਪ੍ਰਧਾਨ ਦਾ ਕਾਰਜਕਾਲ 10 ਸਾਲ ਤੈਅ ਹੋਵੇ। SAD ਲੀਡਰਸ਼ਿਪ 'ਚ ਵੱਡੇ ਬਦਲਾਅ ਦੀ ਮੰਗ ਕੀਤ ਗਈ ਹੈ। 3 ਕਾਰਜਕਾਰੀ ਪ੍ਰਧਾਨ ਲਗਾਏ ਜਾਣ। ਕਾਰਜਕਾਰੀ ਪ੍ਰਧਾਨਾਂ ਲਈ ਨਾਮਾਂ ਦਾ ਵੀ ਸੁਝਾਅ ਦਿੱਤਾ ਹੈ। ਮਨਪ੍ਰੀਤ ਇਆਲੀ, ਗੁਰਪ੍ਰਤਾਪ ਵਡਾਲਾ, ਆਦੇਸ਼ ਪ੍ਰਤਾਪ ਕੈਰੋਂ ਤੇ ਰਵੀਕਰਨ ਸਿੰਘ ਕਾਹਲੋਂ ਨੂੰ ਕਾਰਜਕਾਰੀ ਪ੍ਰਧਾਨ ਬਣਾਉਣ ਦੀ ਵਕਾਲਤ ਕੀਤੀ ਗਈ ਹੈ। 11 ਮੈਂਬਰੀ ਪਾਰਲੀਮੈਂਟਰੀ ਬੋਰਡ ਬਣਾਉਣ ਦੀ ਵੀ ਮੰਗ ਹੈ।

  ਬੋਰਡ 'ਚ 2 ਮਹਿਲਾਵਾਂ, 2 SC ਵਰਗ ਨਾਲ ਸਬੰਧਤ ਆਗੂ ਤੇ 2 ਪੱਛੜੀਆਂ ਸ਼੍ਰੇਣਈਆਂ ਦੇ ਆਗੂਆਂ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ। ਇੱਕ ਪਰਿਵਾਰ ਲਈ ਇੱਕ ਟਿਕਟ ਦਾ ਨਿਯਮ ਲਾਗੂ ਕੀਤਾ ਜਾਵੇ। ਪਾਰਟੀ ਨੂੰ ਪਰਿਵਾਰਵਾਦ ਤੋਂ ਦੂਰ ਰੱਖਣ ਦੇ ਉਪਰਾਲੇ ਕੀਤੇ ਜਾਣ। ਪਾਰਟੀ ਦਫ਼ਤਰ ਚੰਡੀਗੜ੍ਹ ਦੀ ਥਾਂ ਅੰਮ੍ਰਿਤਸਰ 'ਚ ਸ਼ਿਫ਼ਟ ਕਰਨ ਦੀ ਮੰਗ ਕੀਤੀ ਗਈ ਹੈ।  ਸਿੱਖ ਸੰਤਾਂ, ਵਿਦਵਾਨਾਂ ਨੂੰ ਪਾਰਟੀ 'ਚ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ। AISSF ਨੂੰ ਮੁੜ ਸੁਰਜੀਤ ਕਰਨਾ ਚਾਹੀਦਾ ਹੈ।

  ਦੱਸ ਦਈਏ ਕਿ, ਇਹ ਚਿੱਠੀ ਜਗਮੀਤ ਬਰਾੜ ਵੱਲੋਂ ਸੰਗਰੂਰ ਲੋਕਸਭਾ ਜ਼ਿਮਨੀ ਚੋਣਾਂ ਤੋਂ ਪਹਿਲਾਂ ਲਿਖੀ ਗਈ ਸੀ, ਜਿਸਨੂੰ ਹੁਣ ਜਨਤਕ ਕੀਤਾ ਗਿਆ ਹੈ। ਜਗਮੀਤ ਬਰਾੜ ਨੇ ਬਲਵਿੰਦਰ ਭੂੰਦੜ ਨੂੰ ਹੁਣ ਦੁਬਾਰਾ ਚਿੱਠੀ ਲਿਖ ਕੇ ਇਹ ਸੁਝਾਅ ਦਿੱਤੇ ਗਏ।
  Published by:Sukhwinder Singh
  First published:

  Tags: Shiromani Akali Dal, Sukhbir Badal

  ਅਗਲੀ ਖਬਰ