ਜਾਗੋ ਪਾਰਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੀ ਸ਼ਤਾਬਦੀ ਮੌਕੇ ਹੋਏ ਸਮਾਗਮ ਦੌਰਾਨ ਅੰਮ੍ਰਿਤਸਰ ਵਿਖੇ ਦਿੱਤੇ ਗਏ ਬਿਆਨ ਦੇ ਡੂੰਘੇ ਅਰਥਾਂ ਨੂੰ ਸਮਝਣ ਦੀ ਅਪੀਲ ਕੀਤੀ ਹੈ। ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜਥੇਦਾਰ ਦੇ ਬਿਆਨ ਨੂੰ ਇੱਕ ਤਰ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਸ਼ੀਸ਼ਾ ਵਿਖਾਉਣ ਵਾਲੇ ਬਿਆਨ ਦੇ ਤੌਰ ਉੱਤੇ ਪਰਿਭਾਸ਼ਿਤ ਕੀਤਾ ਹੈ। ਜੀਕੇ ਨੇ ਕਿਹਾ ਕਿ ਜਥੇਦਾਰ ਨੇ ਅਕਾਲੀ ਦਲ ਨੂੰ 'ਪੰਥ ਟੂ ਪੰਜਾਬ' ਚੱਲਣ ਦੀ ਹਿਦਾਇਤ ਠੀਕ ਦਿੱਤੀ ਹੈ। ਉਨ੍ਹਾਂ ਕਿਹਾ ਕਿ 30 ਸਾਲ ਤੋਂ ਬਾਦਲ ਪਰਿਵਾਰ ਨੇ ਅਕਾਲੀ ਦਲ, ਪੰਜਾਬ ਅਤੇ ਪੰਥ ਨੂੰ ਆਪਣੀ ਨਿੱਜੀ ਜਾਗੀਰ ਬਣਾ ਰੱਖਿਆ ਸੀ। ਜਿਸ ਨੂੰ ਹੁਣ ਜਥੇਦਾਰ ਵੱਲੋਂ ਅਸਿੱਧੇ ਤਰੀਕੇ ਨਾਲ ਸਵੀਕਾਰ ਕਰਕੇ ਬਾਦਲਾਂ ਨੂੰ ਨਸੀਹਤਾਂ ਦਿੱਤੀਆਂ ਜਾ ਰਹਿਆਂ ਹਨ।
ਮੋਦੀ ਸਰਕਾਰ ਨੂੰ ਜਥੇਦਾਰ ਵੱਲੋਂ 'ਈਵੀਐਮ ਸਰਕਾਰ' ਦੱਸਣ ਉੱਤੇ ਚੁਟਕੀ ਲੈਂਦੇ ਹੋਏ ਜੀਕੇ ਨੇ ਕਿਹਾ ਕਿ ਫਿਰ 2019 ਵਿਚ ਈਵੀਐਮ ਨਾਲ ਜਿੱਤਣ ਵਾਲੇ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੂੰ ਆਪਣੇ ਸਾਂਸਦ ਅਹੁਦੇ ਤੋਂ ਅਸਤੀਫ਼ਾ ਦੇ ਕੇ ਨੈਤਿਕਤਾ ਦਾ ਪ੍ਰਮਾਣ ਦੇਣਾ ਚਾਹੀਦਾ ਹੈ। ਇਸ ਈਵੀਐਮ ਸਰਕਾਰ ਵਿੱਚ 6.5 ਸਾਲ ਤੱਕ ਹਰਸਿਮਰਤ ਕੌਰ ਬਾਦਲ ਮੰਤਰੀ ਰਹੀ ਹੈ। ਪਰ ਅੱਜ ਸੱਤਾ ਤੋਂ ਬਾਹਰ ਹੁੰਦੇ ਹੀ ਪੰਥ ਅਤੇ ਪੰਜਾਬ ਖ਼ਤਰੇ ਵਿੱਚ ਆ ਗਿਆ ਹੈਂ। ਜੇਕਰ ਮੋਦੀ ਦੀ ਸਰਕਾਰ ਨੇ ਬਹੁਮਤ ਦੀ ਲੁੱਟ ਕੀਤੀ ਸੀ ਤਾਂ ਅਕਾਲੀ ਸਾਂਸਦਾਂ ਨੂੰ ਬਿਨਾਂ ਸਮਾਂ ਗਵਾਏ ਆਪਣੀਆਂ ਸੀਟਾਂ ਤੋਂ ਅਸਤੀਫ਼ਾ ਦੇ ਕੇ ਜਥੇਦਾਰ ਦੀ ਗੱਲ ਉੱਤੇ ਮੋਹਰ ਲਗਾਉਣੀ ਚਾਹੀਦੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।