Home /News /punjab /

ਮਾਨ ਵੱਲੋਂ ਵਿਜੈ ਸਿੰਗਲਾ ਵਿਰੁੱਧ ਕਾਰਵਾਈ ਦੀ ਜਾਖੜ ਤੇ ਖਹਿਰਾ ਨੇ ਕੀਤੀ ਸ਼ਲਾਘਾ, ਕਹੀ ਵੱਡੀ ਗੱਲ

ਮਾਨ ਵੱਲੋਂ ਵਿਜੈ ਸਿੰਗਲਾ ਵਿਰੁੱਧ ਕਾਰਵਾਈ ਦੀ ਜਾਖੜ ਤੇ ਖਹਿਰਾ ਨੇ ਕੀਤੀ ਸ਼ਲਾਘਾ, ਕਹੀ ਵੱਡੀ ਗੱਲ

ਮਾਨ ਵੱਲੋਂ ਵਿਜੈ ਸਿੰਗਲਾ ਵਿਰੁੱਧ ਕਾਰਵਾਈ ਦੀ ਜਾਖੜ ਤੇ ਖਹਿਰਾ ਨੇ ਕੀਤੀ ਸ਼ਲਾਘਾ, ਕਹੀ ਵੱਡੀ ਗੱਲ

ਮਾਨ ਵੱਲੋਂ ਵਿਜੈ ਸਿੰਗਲਾ ਵਿਰੁੱਧ ਕਾਰਵਾਈ ਦੀ ਜਾਖੜ ਤੇ ਖਹਿਰਾ ਨੇ ਕੀਤੀ ਸ਼ਲਾਘਾ, ਕਹੀ ਵੱਡੀ ਗੱਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਆਪਣੀ ਕੈਬਨਿਟ ਤੋਂ ਹਟਾ ਦਿੱਤਾ ਹੈ। ਉਨ੍ਹਾਂ 'ਤੇ ਰਿਸ਼ਵਤ ਲੈਣ ਦੇ ਦੋਸ਼ ਲੱਗੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕੈਬਨਿਟ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ।

 • Share this:

  ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਆਪਣੀ ਕੈਬਨਿਟ ਤੋਂ ਹਟਾ ਦਿੱਤਾ ਹੈ। ਉਨ੍ਹਾਂ 'ਤੇ ਰਿਸ਼ਵਤ ਲੈਣ ਦੇ ਦੋਸ਼ ਲੱਗੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕੈਬਨਿਟ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ। ਪੰਜਾਬ ਪੁਲਿਸ ਦੀ ਭ੍ਰਿਸ਼ਟਾਚਾਰ ਰੋਕੂ ਸ਼ਾਖਾ ਨੇ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਡਾਕਟਰ ਵਿਜੇ ਸਿੰਗਲਾ ਖਿਲਾਫ ਮਾਮਲਾ ਦਰਜ ਕੀਤਾ ਗਿਆ।

  ਮਾਨ ਵੱਲੋਂ ਡਾ. ਸਿੰਗਲਾ ਖਿਲਾਫ ਕੀਤੀ ਕਾਰਵਾਈ ਦੀ ਕਾਂਗਰਸੀ ਲੀਡਰ ਸੁਖਪਾਲ ਖਹਿਰਾ ਨੇ ਤਾਰੀਫ ਕੀਤੀ ਹੈ। ਸੁਖਪਾਲ ਖਹਿਰਾ ਨੇ ਆਪਣੇ ਟਵਿੱਟ ਲਿਖਿਆ ਹੈ ਕਿ  ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਆਪਣੇ ਮੰਤਰੀ ਨੂੰ ਬਰਖਾਸਤ ਕਰਨ ਦੇ ਉਸ ਦੇ ਦਲੇਰ ਫੈਸਲੇ 'ਤੇ ਵਧਾਈ ਦਿੰਦਾ ਹਾਂ, ਇਹ ਸਖ਼ਤ ਕਾਰਵਾਈ ਸਾਰੇ ਭ੍ਰਿਸ਼ਟ ਸਿਆਸਤਦਾਨਾਂ ਅਤੇ ਨੌਕਰਸ਼ਾਹਾਂ ਨੂੰ ਪੂਰੇ ਪੰਜਾਬ ਦਾ ਸੁਨੇਹਾ ਦੇਵੇਗੀ। ਮੈਂ ਹਮੇਸ਼ਾ ਕਿਹਾ ਹੈ ਕਿ ਸਾਰੇ ਚੰਗੇ ਫੈਸਲਿਆਂ ਦਾ ਸਵਾਗਤ ਕੀਤਾ ਜਾਵੇਗਾ।


  ਕਾਂਗਰਸ ਛੱਡ ਭਾਜਪਾ ਵਿੱਚ ਸ਼ਾਮਿਲ ਹੋਏ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਵੀ ਭਗਵੰਤ ਮਾਨ ਦੇ ਫੈਸਲੇ ਦੀ ਤਾਰੀਫ ਕੀਤੀ ਹੈ। ਸੁਨੀਲ ਜਾਖੜ ਨੇ ਟਵਿਟ ਕੀਤਾ ਹੈ ਕਿ ਇਹ ਇੱਕ ਬਹੁਤ ਹੀ ਦਲੇਰ ਕਦਮ ਹੈ। ਪਰ ਬਹੁਤ ਸਾਰੇ ਵਿਧਾਇਕਾਂ 'ਤੇ ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰਨ ਦੀਆਂ ਰਿਪੋਰਟਾਂ ਦੇ ਨਾਲ, ਅਜਿਹਾ ਕਦਮ ਇੱਕ ਚਲਾਕੀ ਦੀ ਚਾਲ ਹੋ ਸਕਦੀ ਹੈ। ਆਪਣੇ ਹੀ ਮੰਤਰੀ 'ਤੇ ਸਟਿੰਗ ਆਪ੍ਰੇਸ਼ਨ ਕਰਕੇ ਇਸ ਕਮਜ਼ੋਰੀ ਨੂੰ ਨੇਕੀ 'ਚ ਬਦਲਣ ਲਈ ਧੰਨਵਾਦ।

  ਪੰਜਾਬੀ ਗਾਇਕ ਤੇ ਮਾਨਸਾ ਤੋਂ ਕਾਂਗਰਸ ਦੀ ਟਿਕਟ ਉਤੇ ਚੋਣ ਲੜਨ ਵਾਲੇ ਸਿੱਧੂ ਮੂਸੇਵਾਲਾ ਨੇ ਮਾਨਸਾ ਤੋਂ ਆਪ ਵਿਧਾਇਕ ਤੇ ਪੰਜਾਬ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਦੀ ਬਰਖਾਸਤਗੀ 'ਤੇ ਤੰਜ ਕੱਸਿਆ ਹੈ। ਸਿੱਧੂ ਮੂਸੇਵਾਲਾ ਨੇ ਇੰਸਟਾਗ੍ਰਾਮ 'ਤੇ ਇੱਕ ਸਟੋਰੀ ਪੋਸਟ ਕਰਦਿਆਂ ਲਿਖਿਆ- ਬਾਬਾ ਕਹਿੰਦਾ ਸੀ; ਦੇਖੀ ਚੱਲ ਮਰਦਾਨਿਆ ਰੰਗ ਕਰਤਾਰ ਦੇ, ਆਪੇ ਮਰ ਜਾਂਦੇ ਜਿਹੜੇ ਦੂਜਿਆਂ ਨੂੰ ਮਾਰਦੇ।'' ਕਾਂਗਰਸ ਨੇ ਹਲਕਾ ਮਾਨਸਾ ਤੋਂ ਪੰਜਾਬੀ ਗਾਇਕ ਮੂਸੇਵਾਲਾ ਨੂੰ ਉਮੀਦਵਾਰ ਬਣਾਇਆ ਸੀ ਪਰ ਮੂਸੇਵਾਲੇ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਹੁਣ ਮੰਤਰੀ ਸਿੰਗਲਾ ਦੀ ਬਰਖਾਸਤੀ ਤੋਂ ਬਾਅਦ ਸਿੱਧੂ ਮੂਸੇਵਾਲੇ ਨੇ ਤੰਜ ਕੱਸਿਆ ਹੈ।


  ਕਰੀਬ 10 ਸਾਲ ਪਹਿਲਾਂ ਵਿਜੇ ਸਿੰਗਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਇਸ ਵਾਰ ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਡਾ: ਵਿਜੇ ਸਿੰਗਲਾ ਨੇ ਮਾਨਸਾ ਤੋਂ ਪ੍ਰਸਿੱਧ ਗਾਇਕ ਅਤੇ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਨੂੰ 60 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ ਸੀ।

  Published by:Ashish Sharma
  First published:

  Tags: Bhagwant Mann, BJP, Congress, Dr Vijay Singla, Punjab Congress, Sukhpal Khaira, Sunil Jakhar