ਸੁਨੀਲ ਜਾਖੜ ਹੱਥ ਹੀ ਰਹੇਗੀ ਪੰਜਾਬ ਕਾਂਗਰਸ ਦੀ ਕਮਾਨ

News18 Punjab
Updated: September 8, 2019, 8:47 PM IST
ਸੁਨੀਲ ਜਾਖੜ ਹੱਥ ਹੀ ਰਹੇਗੀ ਪੰਜਾਬ ਕਾਂਗਰਸ ਦੀ ਕਮਾਨ
News18 Punjab
Updated: September 8, 2019, 8:47 PM IST
ਸੁਨੀਲ ਜਾਖੜ ਹੀ ਹਾਲ ਦੀ ਘੜੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਹਿਣਗੇ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸ੍ਰੀ ਜਾਖੜ ਨੂੰ ਕੰਮ ਕਰਦੇ ਰਹਿਣ ਦੇ ਆਦੇਸ਼ ਦਿੱਤੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਸੰਸਦੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਰਾਹੁਲ ਗਾਂਧੀ ਵੱਲੋਂ ਪਾਰਟੀ ਦੇ ਕੌਮੀ ਪ੍ਰਧਾਨ ਵਜੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਪੰਜਾਬ ’ਚ ਵੀ ਕਾਂਗਰਸ ਇੱਕ ਤਰ੍ਹਾਂ ਨਾਲ ਬਿਨਾਂ ਪ੍ਰਧਾਨ ਤੋਂ ਹੀ ਚੱਲ ਰਹੀ ਹੈ। ਸ੍ਰੀ ਜਾਖੜ ਨੇ ਅਸਤੀਫਾ ਦੇਣ ਤੋਂ ਬਾਅਦ ਜਥੇਬੰਦਕ ਗਤੀਵਿਧੀਆਂ ਠੱਪ ਕਰ ਦਿੱਤੀਆਂ ਸਨ ਤੇ ਪਿਛਲੇ ਕੁਝ ਦਿਨਾਂ ਦੌਰਾਨ ਹੀ ਸਰਗਰਮੀਆਂ ਵਧਾਈਆਂ ਹਨ। ਸੂਬੇ ’ਚ ਸੱਤਾ ਸੰਭਾਲਣ ਤੋਂ ਬਾਅਦ ਕਾਂਗਰਸ ਦੇ ਨਵੇਂ ਜਥੇਬੰਦਕ ਢਾਂਚੇ ਦਾ ਗਠਨ ਵੀ ਨਹੀਂ ਕੀਤਾ ਗਿਆ।

Loading...
ਪਾਰਟੀ ਸੂਤਰਾਂ ਦਾ ਇਹ ਵੀ ਦੱਸਣਾ ਹੈ ਕਿ ਪੰਜਾਬ ਵਿੱਚ ਨਵਾਂ ਜਥੇਬੰਦਕ ਢਾਂਚਾ ਕਾਇਮ ਕਰਨ ਲਈ ਪਾਰਟੀ ਪ੍ਰਧਾਨ ਨੂੰ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸੰਸਦੀ ਚੋਣਾਂ ਦੌਰਾਨ ਸੁਨੀਲ ਜਾਖੜ ਗੁਰਦਾਸਪੁਰ ਸੰਸਦੀ ਹਲਕੇ ਤੋਂ ਅਦਾਕਾਰ ਸਨੀ ਦਿਓਲ ਤੋਂ ਹਾਰ ਗਏ ਸਨ।
First published: September 8, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...