Home /News /punjab /

ਇਸ ਕਿਸਾਨ ਨੂੰ ਆਉਣ ਵਾਲੀਆਂ ਪੀੜ੍ਹੀਆਂ ਦੀ ਫਿਕਰ, ਕਦੇ ਵੀ ਨਹੀਂ ਲਾਈ ਕਣਕ ਦੇ ਨਾੜ ਨੂੰ ਅੱਗ 

ਇਸ ਕਿਸਾਨ ਨੂੰ ਆਉਣ ਵਾਲੀਆਂ ਪੀੜ੍ਹੀਆਂ ਦੀ ਫਿਕਰ, ਕਦੇ ਵੀ ਨਹੀਂ ਲਾਈ ਕਣਕ ਦੇ ਨਾੜ ਨੂੰ ਅੱਗ 

ਆਉਣ ਵਾਲਿਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਣ ਮੁਹੱਈਆ ਕਰਵਾਉਣ ਲਈ ਕਣਕ ਦੇ ਨਾੜ ਨੂੰ ਅੱਗ ਨਹੀਂ ਲਗਾਉਂਦਾ ਕਿਸਾਨ ਮਹਿੰਦਰ ਚੰਦ

ਆਉਣ ਵਾਲਿਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਣ ਮੁਹੱਈਆ ਕਰਵਾਉਣ ਲਈ ਕਣਕ ਦੇ ਨਾੜ ਨੂੰ ਅੱਗ ਨਹੀਂ ਲਗਾਉਂਦਾ ਕਿਸਾਨ ਮਹਿੰਦਰ ਚੰਦ

Progressive Farming-ਸਫਲ ਕਿਸਾਨ ਮਹਿੰਦਰ ਚੰਦ ਨੇ ਦੱਸਿਆ ਕਿ ਉਹ ਵੱਖ ਵੱਖ ਤਰੀਕਿਆਂ ਨਾਲ ਫ਼ਸਲ ਦੀ ਰਹਿੰਦ-ਖੂਹਿੰਦ ਦਾ ਪ੍ਰਬੰਧ ਕਰ ਕੇ ਝੋਨੇ ਦੀ ਬਿਜਾਈ ਕਰਦਾ ਹੈ।  ਕਣਕ ਦੇ ਨਾੜ ਨੂੰ ਖੇਤ ਵਿੱਚ ਹੀ ਰੱਖ ਕੇ ਝੋਨੇ ਦੀ ਬਿਜਾਈ ਕਰਦਾ ਹੈ, ਜਿਸ ਨਾਲ ਜ਼ਮੀਨ ਦੀ ਕੁਦਰਤੀ ਸ਼ਕਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ। 

ਹੋਰ ਪੜ੍ਹੋ ...
 • Share this:
  ਪ੍ਰਦੀਪ ਕੁਮਾਰ

  ਜਲਾਲਾਬਾਦ : ਅਗਲੀ ਫ਼ਸਲ ਬੀਜਣ ਤੋਂ ਪਹਿਲਾਂ ਕਣਕ ਦੀ ਨਾੜ ਦਾ ਹੱਲ ਕਰਨਾ ਜ਼ਰੂਰੀ ਹੈ। ਇਸ ਬਾਰੇ ਕਈ ਤਰ੍ਹਾਂ ਦੇ ਖ਼ਦਸ਼ੇ ਕਿਸਾਨਾਂ ਦੇ ਮਨਾਂ ਵਿੱਚ ਪੈਦਾ ਹੁੰਦੇ ਹਨ ਕਿ ਫ਼ਸਲ ਦੀ ਰਹਿੰਦ-ਖੂਹਿੰਦ ਨੂੰ ਖੇਤ ਵਿੱਚ ਦਬਾਉਣ ਨਾਲ ਕਣਕ-ਝੋਨੇ ਦਾ ਝਾੜ ਘਟੇਗਾ, ਕੀੜੇ ਮਕੌੜਿਆਂ ਦੀ ਸਮੱਸਿਆ ਜ਼ਿਆਦਾ ਹੋਵੇਗੀ। ਇਸ ਬਾਰੇ ਪਿੰਡ ਚੱਕ ਸੁੱਕੜ ਬਲਾਕ ਜਲਾਲਾਬਾਦ ਜ਼ਿਲ੍ਹਾ ਫ਼ਾਜ਼ਿਲਕਾ ਦਾ ਕਿਸਾਨ ਮਹਿੰਦਰ ਚੰਦ ਆਪਣੇ ਤਜਰਬਾ ਸਾਂਝਾ ਕਰਦਾ ਦੱਸਦਾ ਹੈ ਕਿ ਉਹ 28 ਏਕੜ ਰਕਬੇ ਵਿੱਚ ਖੇਤੀ ਕਰਦਾ ਹੈ। ਉਹ 25 ਏਕੜ ਹਰ ਸਾਲ ਬਾਸਮਤੀ/ਝੋਨੇ ਦੀ ਖੇਤੀ ਕਰਦਾ ਹੈ ਅਤੇ ਲਗਾਤਾਰ ਪਿਛਲੇ 5 ਸਾਲਾਂ ਤੋਂ ਕਣਕ ਦੇ ਨਾੜ ਨੂੰ ਬਿਲਕੁਲ ਅੱਗ ਨਹੀਂ ਲੱਗਾ ਰਿਹਾ।

  ਸਫਲ ਕਿਸਾਨ ਮਹਿੰਦਰ ਚੰਦ ਨੇ ਦੱਸਿਆ ਕਿ ਉਹ ਵੱਖ ਵੱਖ ਤਰੀਕਿਆਂ ਨਾਲ ਫ਼ਸਲ ਦੀ ਰਹਿੰਦ-ਖੂਹਿੰਦ ਦਾ ਪ੍ਰਬੰਧ ਕਰ ਕੇ ਝੋਨੇ ਦੀ ਬਿਜਾਈ ਕਰਦਾ ਹੈ।  ਕਣਕ ਦੇ ਨਾੜ ਨੂੰ ਖੇਤ ਵਿੱਚ ਹੀ ਰੱਖ ਕੇ ਝੋਨੇ ਦੀ ਬਿਜਾਈ ਕਰਦਾ ਹੈ, ਜਿਸ ਨਾਲ ਜ਼ਮੀਨ ਦੀ ਕੁਦਰਤੀ ਸ਼ਕਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ।  ਕਿਸਾਨ ਦੱਸਦਾ ਹੈ ਕਿ ਉਹ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਰ ਕੇ ਜ਼ਮੀਨ `ਤੇ ਸਿਫ਼ਾਰਸ਼ ਕੀਤੀ ਮਾਤਰਾ ਅਨੁਸਾਰ ਖਾਦ ਤੇ ਸਪਰੇਅ ਦੀ ਵਰਤੋਂ ਕਰਦਾ ਹੈ ਜਿਸ ਨਾਲ ਖਾਦਾਂ ਦੀ ਬਹੁਤ ਘੱਟ ਲੋੜ ਪੈਂਦੀ ਹੈ। ਕਿਸਾਨ ਦੱਸਦਾ ਹੈ ਕਿ ਪਿਛਲੇ ਸਾਲ ਉਸ ਨੇ 10 ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਸੀ ਜਿਸ ਨਾਲ ਪਾਣੀ ਦੀ ਕਾਫ਼ੀ ਬੱਚਤ ਹੋਈ ਅਤੇ ਖਰਚਾ ਵੀ ਘੱਟ ਆਇਆ ਸੀ, ਇਸ ਕਰ ਕੇ ਉਹ ਹੁਣ 20 ਏਕੜ ਤੇ ਝੋਨੇ ਦੀ ਸਿੱਧੀ ਬਿਜਾਈ ਕਰੇਗਾ। ਕਿਸਾਨ ਨੇ ਦੱਸਿਆ ਕਿ ਉਹ ਖੇਤੀਬਾੜੀ ਵਿਭਾਗ ਤੋਂ ਜਾਣਕਾਰੀ ਪ੍ਰਾਪਤ ਕਰ ਕੇ ਹੀ ਫ਼ਸਲ ਦੀ ਬਿਜਾਈ ਕਰਦਾ ਹੈ ।

  ਉਸ ਨੇ ਦੱਸਿਆ ਕਿ ਖਾਦਾਂ ਦੀ ਜ਼ਿਆਦਾ ਵਰਤੋਂ ਨਾਲ ਕੀੜਿਆਂ ਮਕੌੜਿਆਂ ਦੀ ਸਮੱਸਿਆ ਵੀ ਜ਼ਿਆਦਾ ਫ਼ਸਲਾਂ ਤੇ ਹੁੰਦੀ ਹੈ। ਲੋੜ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਨਾਲ ਫ਼ਸਲ ਦਾ ਝਾੜ ਵੀ ਚੰਗਾ ਨਿਕਲਦਾ ਹੈ। ਉਸ ਨੇ ਦੱਸਿਆ ਕਿ ਜੋ ਕਿਸਾਨ ਫ਼ਸਲ ਦੀ ਰਹਿੰਦ-ਖੂਹਿੰਦ ਨੂੰ ਅੱਗ ਨਹੀਂ ਲਗਾਉਂਦੇ ਉਹ ਕੁਦਰਤੀ ਸਰੋਤਾ ਨੂੰ ਬਚਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਨ ਮੁਹੱਈਆ ਕਰਵਾਉਣ ਵਿੱਚ ਇਹਨਾਂ ਕਿਸਾਨਾਂ ਦਾ ਅਹਿਮ ਰੋਲ ਹੈ।ਕਿਸਾਨ ਮਹਿੰਦਰ ਚੰਦ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਾਲ ਤਾਲਮੇਲ ਬਣਾਈ ਰੱਖਦਾ ਹੈ ਅਤੇ ਖੇਤੀ ਮਾਹਿਰਾਂ ਤੋਂ ਸਮੇਂ ਸਮੇਂ ਤੇ ਤਕਨੀਕੀ ਜਾਣਕਾਰੀ ਹਾਸਿਲ ਕਰਦੇ ਹਨ। ਇਸ ਤਰ੍ਹਾਂ ਸਮੇਂ ਦੀ ਮੰਗ ਅਤੇ ਭਵਿੱਖ ਦੀ ਲੋੜ ਅਨੁਸਾਰ ਵਾਤਾਵਰਨ ਦੀ ਸੰਭਾਲ ਅਤੇ ਧਰਤੀ ਦੀ ਉਪਜਾਊ ਸ਼ਕਤੀ ਲਈ ਹੋਰਨਾਂ ਕਿਸਾਨ ਵੀਰਾਂ ਨੂੰ ਬਾਖ਼ੂਬੀ ਆਪਣਾ ਫ਼ਰਜ਼ ਨਿਭਾਉਣਾ ਚਾਹੀਦਾ ਹੈ ਤੇ ਕਣਕ ਦੇ ਨਾੜ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ।
  Published by:Sukhwinder Singh
  First published:

  Tags: Fazilka, Progressive Farmer, Progressive Farming, Stubble burning, Wheat

  ਅਗਲੀ ਖਬਰ