ਜਲੰਧਰ ਜਿਮਨੀ ਚੋਣ ਨੂੰ ਲੈ ਕੇ ਸਿਆਸੀ ਮਾਹੌਲ ਭਖ ਗਿਆ ਹੈ। ਇਸ ਦੌਰਾਨ ਖਬਰ ਆ ਰਹੀ ਹੈ ਕਿ ਇਕ ਸਾਬਕਾ ਵਿਧਾਇਕ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ।
ਵਿਧਾਇਕ ਰਹਿ ਚੁੱਕੇ ਸੀਨੀਅਰ ਆਗੂ ਅੱਜ ਆਪ ਵਿਚ ਸ਼ਾਮਲ ਹੋਣਗੇ। ਦੱਸ ਦਈਏ ਕੱਲ਼੍ਹ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦਾ ਦੌਰਾ ਕੀਤਾ ਸੀ, ਜਿਸ ਪਿੱਛੋਂ ਇਥੇ ਸਿਆਸੀ ਸਰਗਰਮੀਆਂ ਭਖ ਗਈਆਂ ਹਨ।
ਕਾਂਗਰਸ ਨੇ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਸਵ. ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, Aam Aadmi Party Punjab, Arvind Kejriwal, Bhagwant Mann, Bhagwant Mann Cabinet