Home /News /punjab /

Jalandhar: ਕੱਪੜਾ ਵਪਾਰੀ ਤੇ ਗੰਨਮੈਨ ਦਾ ਗੋਲੀਆਂ ਮਾਰ ਕੇ ਕਤਲ

Jalandhar: ਕੱਪੜਾ ਵਪਾਰੀ ਤੇ ਗੰਨਮੈਨ ਦਾ ਗੋਲੀਆਂ ਮਾਰ ਕੇ ਕਤਲ

Jalandhar: ਕੱਪੜਾ ਵਪਾਰੀ ਤੇ ਗੰਨਮੈਨ ਦੀ ਗੋਲੀਆਂ ਮਾਰ ਕੇ ਕਤਲ

Jalandhar: ਕੱਪੜਾ ਵਪਾਰੀ ਤੇ ਗੰਨਮੈਨ ਦੀ ਗੋਲੀਆਂ ਮਾਰ ਕੇ ਕਤਲ

ਕੱਪੜਾ ਵਪਾਰੀ ਭੁਪਿੰਦਰ ਸਿੰਘ ਉਰਫ ਟਿੰਮੀ ਚਾਵਲਾ ਵਾਸੀ ਆਦਰਸ਼ ਕਲੋਨੀ ਨਕੋਦਰ ਨੂੰ ਪਿਛਲੇ ਕੁਝ ਦਿਨਾਂ ਤੋਂ ਗੈਂਗਸਟਰਾਂ ਵੱਲੋਂ 50 ਲੱਖ ਰੁਪਏ ਦੀ ਫਿਰੌਤੀ ਲਈ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਬੁੱਧਵਾਰ ਸ਼ਾਮ ਨੂੰ ਟਿੰਮੀ ਚਾਵਲਾ ਦੀ ਦੁਕਾਨ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਹੋਰ ਪੜ੍ਹੋ ...
  • Share this:

ਜਲੰਧਰ ਦੇ ਨਕੋਦਰ 'ਚ ਕੱਪੜਾ ਵਪਾਰੀ ਤੇ ਉਸ ਦੇ ਗੰਨਮੈਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਕਾਰੋਬਾਰੀ ਟਿੰਮੀ ਚਾਵਲਾ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਸੀ। ਟਿੰਮੀ ਚਾਵਲਾ ਦੀ ਬੁੱਧਵਾਰ ਨੂੰ ਫਿਰੌਤੀ ਦੇ ਪੈਸੇ ਨਾ ਦੇਣ 'ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਵਿੱਚ ਭੁਪਿੰਦਰ ਸਿੰਘ ਉਰਫ ਟਿੰਮੀ ਚਾਵਲਾ ਦਾ ਗੰਨਮੈਨ ਵੀ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਸੀ, ਦੀ ਵੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਕੱਪੜਾ ਵਪਾਰੀ ਭੁਪਿੰਦਰ ਸਿੰਘ ਉਰਫ ਟਿੰਮੀ ਚਾਵਲਾ ਵਾਸੀ ਆਦਰਸ਼ ਕਲੋਨੀ ਨਕੋਦਰ ਨੂੰ ਪਿਛਲੇ ਕੁਝ ਦਿਨਾਂ ਤੋਂ ਗੈਂਗਸਟਰਾਂ ਵੱਲੋਂ 50 ਲੱਖ ਰੁਪਏ ਦੀ ਫਿਰੌਤੀ ਲਈ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਬੁੱਧਵਾਰ ਸ਼ਾਮ ਨੂੰ ਟਿੰਮੀ ਚਾਵਲਾ ਦੀ ਦੁਕਾਨ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਵੇਂ ਹੀ ਟਿੰਮੀ ਦੁਕਾਨ ਤੋਂ ਬਾਹਰ ਆਇਆ, ਤਿੰਨ ਹਮਲਾਵਰ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਵਿੱਚ ਉਸ ਦਾ ਗਨਮੈਨ ਮਨਦੀਪ ਸਿੰਘ ਜ਼ਖ਼ਮੀ ਹੋ ਗਿਆ। ਬਾਅਦ ਵਿਚ ਉਸ ਦੀ ਵੀ ਮੌਤ ਹੋ ਗਈ।


ਅੱਜ ਭਗਵੰਤ ਮਾਨ ਸਰਕਾਰ ਨੇ ਸ਼ਹੀਦ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਮਾਨ ਨੇ ਟਵੀਟ ਕੀਤਾ ਕਿ ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੀ ਲਾਈਨ 'ਚ ਸਭ ਤੋਂ ਵੱਡੀ ਕੁਰਬਾਨੀ ਦਿੱਤੀ। ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਵਾਧੂ ਅਦਾਇਗੀ ਕਰੇਗੀ। HDFC ਬੈਂਕ ਦੁਆਰਾ 1 ਕਰੋੜ ਰੁਪਏ ਦੇ ਵਾਧੂ ਬੀਮਾ ਦਾ ਭੁਗਤਾਨ ਕੀਤਾ ਜਾਵੇਗਾ।

Published by:Ashish Sharma
First published:

Tags: Crime news, Death, Jalandhar, Punjab Police