Home /News /punjab /

Jalandhar: ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਿੰਗ ਮਸ਼ੀਨਾਂ ਦੀ ਜਾਂਚ ਸ਼ੁਰੂ

Jalandhar: ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਿੰਗ ਮਸ਼ੀਨਾਂ ਦੀ ਜਾਂਚ ਸ਼ੁਰੂ

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਿੰਗ ਮਸ਼ੀਨਾਂ ਦੀ ਜਾਂਚ ਸ਼ੁਰੂ

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਿੰਗ ਮਸ਼ੀਨਾਂ ਦੀ ਜਾਂਚ ਸ਼ੁਰੂ

ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਐਫ.ਐਲ.ਸੀ. ਦਾ ਜਾਇਜ਼ਾ, ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਿੰਗ ਮਸ਼ੀਨਾਂ ਦੀ ਵਰਕਿੰਗ ਬਾਰੇ ਜਾਣਕਾਰੀ ਸਾਂਝੀ ਕੀਤੀ

  • Share this:
    ਸੁਰਿੰਦਰ ਕੰਬੋਜ

    ਜਲੰਧਰ: ਆਗਾਮੀ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਜਲੰਧਰ ਦੀਆਂ 10279 ਈ.ਵੀ.ਐਮਜ਼ (ਕੰਟਰੋਲ ਯੂਨਿਟ 2810, ਬੈਲਟ ਯੂਨਿਟ 4448, ਵੀ.ਵੀ.ਪੈਟ  3021) ਦੀ ਪਹਿਲੇ ਪੱਧਰ ਦੀ ਚੈਕਿੰਗ (ਐਫ.ਐਲ.ਸੀ.) ਸ਼ੁਰੂ ਕਰ ਦਿੱਤੀ ਗਈ।ਇਸ ਦੌਰਾਨ ਭਾਰਤ ਇਲੈਕਟ੍ਰਾਨਿਕ ਲਿਮਟਿਡ, ਬੰਗਲੌਰ ਦੇ ਇੰਜਨੀਅਰਾਂ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰ ਰਹੇ।

    ਵੋਟਿੰਗ ਮਸ਼ੀਨਾਂ ਦੀ ਐਫ.ਐਲ.ਸੀ. ਦਾ ਕੰਮ ਜ਼ਿ਼ਲ੍ਹਾ ਈ.ਵੀ.ਐਮਜ਼ ਵੇਅਰਹਾਊਸ, ਤੀਜੀ ਮੰਜ਼ਿਲ, ਦਫ਼ਤਰ ਡਾਇਰੈਕਟਰ ਲੈਂਡ ਰਿਕਾਰਡਜ਼ ਪੰਜਾਬ, ਕਪੂਰਥਲਾ ਰੋਡ, ਜਲੰਧਰ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਡਿਪਟੀ ਕਮਿਸ਼ਨਰ, ਜਲੰਧਰ ਸ਼੍ਰੀ ਘਨਸ਼ਿਆਮ ਥੋਰੀ ਦੇ ਹੁਕਮਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਜਲੰਧਰ-ਕਮ-ਜ਼ਿਲ੍ਹਾ ਈ.ਵੀ.ਐਮ. ਨੋਡਲ ਅਫ਼ਸਰ ਸ੍ਰੀ ਅਮਰਜੀਤ ਬੈਂਸ ਵੱਲੋਂ ਜਾਇਜ਼ਾ ਲਿਆ ਗਿਆ।

    ਵਧੀਕ ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦਾ ਵੋਟਿੰਗ ਮਸ਼ੀਨਾਂ ਦੀ ਐਫ.ਐਲ.ਸੀ. ਦੀ ਕਾਰਵਾਈ ਦੌਰਾਨ ਹਾਜ਼ਰ ਹੋਣ ਲਈ ਧੰਨਵਾਦ ਕਰਦਿਆਂ ਉਨ੍ਹਾਂ ਨਾਲ ਵੋਟਿੰਗ ਮਸ਼ੀਨਾਂ ਦੇ ਫੰਕਸ਼ਨ, ਵਰਕਿੰਗ ਬਾਰੇ ਜਾਣਕਾਰੀ ਸਾਂਝੀ ਕੀਤੀ।ਬੈਂਸ ਨੇ ਇੰਜਨੀਅਰਾਂ ਵੱਲੋਂ ਵੋਟਿੰਗ ਮਸ਼ੀਨਾਂ ਦੀ ਕੀਤੀ ਜਾ ਰਹੀ ਫ਼ਰਸਟ ਲੈਵਲ ਚੈਕਿੰਗ ਦਾ ਕੰਮ ਮੁਕੰਮਲ ਹੋਣ ਤੱਕ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਰੋਜ਼ਾਨਾ ਐਫ.ਐਲ.ਸੀ. ਹਾਲ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਜ਼ਿਲ੍ਹਾ ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ, ਇੰਚਾਰਜ ਈ.ਵੀ.ਐਮ ਚੋਣ ਕਾਨੂੰਨਗੋ ਜਸਪ੍ਰੀਤ ਸਿੰਘ ਅਤੇ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗਿਕ ਕੇਂਦਰ-ਕਮ-ਸਹਾਇਕ ਈ.ਵੀ.ਐਮ. ਨੋਡਲ ਅਫ਼ਸਰ ਤੋਂ ਇਲਾਵਾ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਰਹੇ।
    Published by:Amelia Punjabi
    First published:

    Tags: EVM, Jalandhar, Punjab Assembly Polls 2022

    ਅਗਲੀ ਖਬਰ