ਜਲੰਧਰ : ਸਮਾਜ ਦੇ ਮਾੜੇ ਅਨਸਰਾਂ ਨਸ਼ਾ ਤਸਕਰਾਂ ਨੂੰ ਲੈਕੇ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਸਬ ਇੰਸਪੈਕਟਰ ਨਰਿੰਦਰ ਸਿੰਘ ਮੁੱਖ ਅਫਸਰ ਥਾਣਾ ਫਿਲੌਰ ਦੀ ਪੁਲਿਸ ਪਾਰਟੀ ਵਲੋਂ ਇਕ ਮਹਿਲਾ ਨਸ਼ਾ ਤਸਕਰ ਨੂੰ ਗਿਰਫ਼ਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ।
ਡੀ.ਐਸ. ਪੀ. ਹਰਲੀਨ ਸਿੰਘ ਫਿਲੌਰ ਨੇ ਮੀਡੀਆ ਨੂੰ ਦੱਸਿਆ ਕਿ 13/06/2022, ਨੂੰ ਸਬ ਇੰਸਪੈਕਟਰ ਨਰਿੰਦਰ ਸਿੰਘ ਮੁੱਖ ਅਫਸਰ ਥਾਣਾ ਫਿਲੌਰ ਜਲੰਧਰ ਦਿਹਾਤੀ ਦੀ ਪੁਲਿਸ ਪਾਰਟੀ ਦੇ ਏ.ਐਸ.ਆਈ, ਗੋਵਿੰਦਰ ਸਿੰਘ ਥਾਣਾ ਫਿਲੌਰ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮਹੁੱਲਾ ਬ੍ਰਹਮਪੁਰੀ ਰੇਲਵੇ ਫਾਟਕ ਦੇ ਨਜ਼ਦੀਕ ਤੋਂ ਨਿਰਮਲਾ ਪਤਨੀ ਲੇਟ ਸੁਖਦੇਵ ਵਾਸੀ ਮਹੁੱਲਾ ਸੰਤੋਖਪੁਰਾ ਫਿਲੌਰ ਥਾਣਾ ਜ਼ਿਲ੍ਹਾ ਜਲੰਧਰ ਕੋਲੋਂ 5 ਕਿਲੋਗਰਾਮ ਡੋਡੇ ਚੂਰਾ ਪੋਸਤ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ ਹੈ।
ਮੁਕਦਮਾ ਨੰਬਰ 147 ਮਿਤੀ 13/06/2022 ਜੁਰਮ 15 ਬੀ ਐਨ.ਡੀ.ਪੀ.ਐਕਸ ਥਾਣਾ ਫਿਲੌਰ ਦਰਜ ਰਜਿਸਟਰ ਕਰਕੇ ਮੁਢਲੀ ਤਫਤੀਸ਼ ਅਮਲ ਵਿੱਚ ਲਿਆਂਦੀ ਗਈ ਮਹਿਲਾ ਕੋਲੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Jalandhar