ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਜ਼ਿਲ੍ਹੇ ਵਿਚ ਪੈਂਦੇ ਭੋਗਪੁਰ ਦੇ ਪਿੰਡ ਚੱਕ ਝੰਡੂ ’ਚ ਜਲੰਧਰ ਪੁਲਿਸ ਨੂੰ 3 ਗੈਂਗਸਟਰਾਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਹੈ। ਜਿਸ ਤੋਂ ਬਾਅਦ ਭਾਰੀ ਪੁਲਿਸ ਫੋਰਸ ਨੇ ਆਲੇ-ਦੁਆਲੇ ਦੇ ਇਲਾਕੇ ਨੂੰ ਘੇਰਾ ਪਾ ਲਿਆ।
ਪੁਲਿਸ ਨੇ ਕਮਾਦ ਵਿਚੋਂ ਦੋ ਗੈਂਗਸਟਰਾਂ ਨੂੰ ਫੜ ਲਿਆ ਹੈ।
ਇਲਾਕੇ ’ਚ ਚਾਰੇ ਪਾਸੇ ਗੈਂਗਸਟਰਾਂ ਦੀ ਤਲਾਸ਼ ਜਾਰੀ ਹੈ।
ਜਾਣਕਾਰੀ ਮੁਤਾਬਕ ਪੂਰਾ ਪਿੰਡ ਪੁਲਿਸ ਛਾਉਣੀ ’ਚ ਤਬਦੀਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਪਹਿਲਾਂ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ ਸੀ, ਜਿਨ੍ਹਾਂ ਵੱਲੋਂ ਦੱਸੇ ਟਿਕਾਣੇ ਉਤੋਂ ਪੁਲਿਸ ਨੇ ਦੋ ਹੋਰਾਂ ਨੂੰ ਕਾਬੂ ਕਰ ਲਿਆ ਹੈ।
ਪੁਲਿਸ ਨੇ ਇਨ੍ਹਾਂ ਨੂੰ ਪਿੰਡ ਨੇੜੇ ਲੱਗੇ ਕਮਾਦ ਵਿਚੋਂ ਕਾਬੂ ਕੀਤਾ ਹੈ। ਇਥੇ ਹੋਰ ਗੈਂਗਸਟਰਾਂ ਦੇ ਲੁਕੇ ਹੋਣ ਦੀ ਵੀ ਗੱਲ ਆਖੀ ਜਾ ਰਹੀ ਹੈ। ਪੁਲਿਸ ਨੇ ਪਿੰਡ ਨੂੰ ਘੇਰਿਆ ਹੋਇਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gangster, Gangsters, Sidhu moosewala murder case, Sidhu moosewala murder update