Home /News /punjab /

ਕੋਰੋਨਾ ਦੇ ਮੱਦੇਨਜ਼ਰ ਸਰਕਾਰ ਵੱਲੋਂ IELTS ਕੋਚਿੰਗ ਸੈਂਟਰਾਂ ਨੂੰ ਬੰਦ ਕਰਨ 'ਤੇ ਮਾਲਕਾਂ ਵਿੱਚ ਰੋਸ਼

ਕੋਰੋਨਾ ਦੇ ਮੱਦੇਨਜ਼ਰ ਸਰਕਾਰ ਵੱਲੋਂ IELTS ਕੋਚਿੰਗ ਸੈਂਟਰਾਂ ਨੂੰ ਬੰਦ ਕਰਨ 'ਤੇ ਮਾਲਕਾਂ ਵਿੱਚ ਰੋਸ਼

ਆਈਲੈੱਟਸ ਕੋਚਿੰਗ ਸੈਂਟਰਾਂ ਦੇ ਮਾਲਕਾਂ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜਿੱਥੇ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਵੀ ਆਈਲੈੱਟਸ ਸੈਂਟਰਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਜਿਸ ਦੇ ਕਾਰਨ ਉਨ੍ਹਾਂ ਨੂੰ ਵੱਡੀ ਮਾਰ ਝੱਲਣੀ ਪਈ ਸੀ ਅਤੇ ਹੁਣ ਫਿਰ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਚੱਲਦਿਆਂ ਕੋਚਿੰਗ ਸੈਂਟਰਾਂ ਅਪਣਾ ਨਿਸ਼ਾਨਾ ਬਣਾਇਆ ਹੈ।

ਹੋਰ ਪੜ੍ਹੋ ...
  • Share this:

ਗੜ੍ਹਸ਼ੰਕਰ :  ਕਰੋਨਾ ਵਾਇਰਸ ਦੀ ਦੂਜੀ ਲਹਿਰ ਨੇ ਜਿੱਥੇ ਪੂਰੇ  ਦੇਸ਼ ਵਿੱਚ ਹੜਕੰਪ ਮਚਾ ਕੇ ਰੱਖ ਦਿੱਤਾ ਹੈ। ਉਥੇ ਹੀ  ਸੂਬੇ ਭਰ ਦੇ ਵਿੱਚ  ਕੋਰੋਨਾ ਵਾਇਰਸ ਦੇ ਲਗਾਤਾਰ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਇੱਕ ਵਾਰ ਫਿਰ ਤੋਂ ਸਕੂਲ ਕਾਲਜਾਂ ਦੇ ਨਾਲ ਕੋਚਿੰਗ ਸੈਂਟਰਾਂ  ਨੂੰ ਪੂਰਨ ਤੌਰ ਤੇ ਬੰਦ ਕਰਨ ਦੇ ਆਦੇਸ਼ ਦਿੱਤੇ ਹਨ।ਜਿਸ ਦੇ ਚੱਲਦਿਆਂ ਅੱਜ ਆਈਲੈੱਟਸ ਕੋਚਿੰਗ ਸੈਂਟਰਾਂ ਦੇ ਮਾਲਕਾਂ ਵੱਲੋਂ  ਗੜ੍ਹਸ਼ੰਕਰ ਵਿਖੇ ਇਕ ਮੀਟਿੰਗ ਕੀਤੀ ਗਈ।

ਇਸ ਮੌਕੇ ਆਈਲੈੱਟਸ ਕੋਚਿੰਗ ਸੈਂਟਰਾਂ ਦੇ ਮਾਲਕਾਂ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜਿੱਥੇ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਵੀ ਆਈਲੈੱਟਸ ਸੈਂਟਰਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਜਿਸ ਦੇ ਕਾਰਨ ਉਨ੍ਹਾਂ ਨੂੰ ਵੱਡੀ ਮਾਰ ਝੱਲਣੀ ਪਈ ਸੀ ਅਤੇ ਹੁਣ ਫਿਰ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਚੱਲਦਿਆਂ ਕੋਚਿੰਗ ਸੈਂਟਰਾਂ ਅਪਣਾ ਨਿਸ਼ਾਨਾ ਬਣਾਇਆ ਹੈ। ਜਿਸ  ਕਾਰਨ ਸੈਂਟਰ ਮਾਲਕਾਂ ਨੂੰ ਭਾਰੀ ਆਰਥਿਕ ਸੰਕਟ ਵਿਚੋਂ ਗੁਜਰਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਹ ਆਈਲੈੱਟਸ ਸੈਂਟਰਾਂ ਦਾ ਕਿਰਾਇਆ, ਅਧਿਆਪਕਾਂ ਦੀ ਤਨਖ਼ਾਹ ਅਤੇ  ਇਸ ਦੇ ਨਾਲ ਨਾਲ ਉਹ ਆਪਣਾ ਜੀਵਨ ਗੁਜਾਰਾ ਕਰਨ ਵਿੱਚ ਵੀ ਅਸਮਰੱਥ ਹਨ।

ਕੋਚਿੰਗ ਸੈਂਟਰਾਂ ਦੇ ਮਾਲਕਾਂ ਨੇ ਕਿਹਾ ਕਿ  ਸਾਡੇ ਆਈਲੈੱਟਸ ਕੋਚਿੰਗ  ਸੈਂਟਰਾਂ ਦੇ ਵਿੱਚ  ਬੱਚਿਆਂ ਦੀ ਗਿਣਤੀ ਪਹਿਲਾਂ ਹੀ ਘੱਟ ਹੈ  ਅਤੇ ਜੋ ਬੱਚੇ ਕੋਚਿੰਗ ਲੈਂਦੇ ਹਨ।  ਉਹ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਵਿਚ ਸਮਰੱਥ ਹਨ।ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੋਚਿੰਗ ਸੈਂਟਰਾਂ ਨੂੰ  ਖੋਲ੍ਹਣ ਦੀ ਆਗਿਆ ਦਿੱਤੀ ਜਾਵੇ ਤਾਂ ਕਿ ਉਹ ਆਪਣੇ ਜੀਵਨ ਦਾ ਗੁਜ਼ਾਰਾ ਕਰ ਸਕਣ  ਨਹੀਂ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸੂਬੇ ਭਰ ਦੇ ਵਿੱਚ ਕੋਚਿੰਗ ਸੈਂਟਰਾਂ ਸੰਚਾਲਕਾਂ ਵੱਲੋਂ  ਪੰਜਾਬ ਸਰਕਾਰ ਦੇ ਖਿਲਾਫ ਮੁਹਿੰਮ ਸ਼ੁਰੂ ਕਰਕੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।

ਸੰਜੀਵ ਕੁਮਾਰ ਦੀ ਰਿਪੋਰਟ।

Published by:Sukhwinder Singh
First published:

Tags: COVID-19, Immigration, Protest, Study