Home /News /punjab /

ਸੁਖਬੀਰ ਬਾਦਲ ਨੇ ਜਨਰਲ ਸਕੱਤਰ ਦਾ ਅਹੁਦਾ ਸੌਂਪਦੇ ਹੋਏ ਜਗਬੀਰ ਬਰਾੜ ਨੂੰ ਜਲੰਧਰ ਕੈਂਟ ਤੋਂ ਐਲਾਨਿਆ ਪਾਰਟੀ ਉਮੀਦਵਾਰ

ਸੁਖਬੀਰ ਬਾਦਲ ਨੇ ਜਨਰਲ ਸਕੱਤਰ ਦਾ ਅਹੁਦਾ ਸੌਂਪਦੇ ਹੋਏ ਜਗਬੀਰ ਬਰਾੜ ਨੂੰ ਜਲੰਧਰ ਕੈਂਟ ਤੋਂ ਐਲਾਨਿਆ ਪਾਰਟੀ ਉਮੀਦਵਾਰ

ਸੁਖਬੀਰ ਬਾਦਲ ਨੇ ਜਗਬੀਰ ਬਰਾੜ ਨੂੰ ਜਲੰਧਰ ਕੈਂਟ ਤੋਂ ਐਲਾਨਿਆ ਪਾਰਟੀ ਉਮੀਦਵਾਰ

ਸੁਖਬੀਰ ਬਾਦਲ ਨੇ ਜਗਬੀਰ ਬਰਾੜ ਨੂੰ ਜਲੰਧਰ ਕੈਂਟ ਤੋਂ ਐਲਾਨਿਆ ਪਾਰਟੀ ਉਮੀਦਵਾਰ

  • Share this:

ਜਲੰਧਰ: ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਸਾਬਕਾ ਵਿਧਾਇਕ ਤੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਬੋਰਡ ਦੇ ਚੇਅਰਮੈਨ ਜਗਬੀਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਨੂੰ ਪਾਰਟੀ ਦਾ ਮੀਤ ਪ੍ਰਧਾਨ ਬਣਾਉਣ ਦਾ ਵੀ ਐਲਾਨ ਕੀਤਾ।

ਬਾਦਲ ਨੇ ਜਗਬੀਰ ਸਿੰਘ ਬਰਾੜ ਨੂੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਿਹਾ ਤੇ ਐਲਾਨ ਕੀਤਾ ਕਿ ਉਹ ਜਲੰਧਰ ਕੈਂਟ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਹੋਣਗੇ ਤੇ ਉਹਨਾਂ ਨੇ ਸਰਦਾਰ ਬਰਾੜ ਨੁੰ ਪਾਰਟੀ ਦਾ ਜਨਰਲ ਸਕੱਤਰ ਬਣਾਉਣ ਦਾ ਵੀ ਐਲਾਨ ਕੀਤਾ। ਨਵਜੋਤ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਇਹ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਬਾਦਲ ਨੇ ਕਿਹਾ ਕਿ ਲੋਕ ਕਾਂਗਰਸ ਪਾਰਟੀ ਦੇ ਕੁਸ਼ਾਸਨ ਤੋਂ ਅੱਕ ਚੁੱਕੇ ਹਨ ਕਿਉਂਕਿ ਇਸਨੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਮੌਕੇ ਪੰਜਾਬੀਆਂ ਨੂੰ ਮੂਰਖ ਬਣਾਉਣ ਲਈ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕੀ ਅਤੇ ਵੱਡੇ-ਵੱਡੇ ਵਾਅਦੇ ਕੀਤੇ ਜਿਹਨਾਂ ਵਿਚ ਘਰ ਘਰ ਨੌਕਰੀ ਤੇ ਕਿਸਾਨਾਂ ਲਈ ਪੂਰਨ ਕਰਜ਼ਾ ਸਮੇਤ ਹੋਰ ਸ਼ਾਮਲ ਸਨ।

ਨਵਜੋਤ ਸਿੱਧੂ ਦੀ ਨਿਖੇਧੀ ਕਰਦਿਆਂ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਸੂਬੇ ਦੀ ਬੇਹਤਰੀ ਵਾਸਤੇ ਗੰਭੀਰ ਨੇਤਾਵਾਂ ਦੀ ਜ਼ਰੂਰਤ ਹੈ ਨਾ ਕਿ ਅਜਿਹੇ ਤਮਾਸ਼ਿਆਂ ਦੀ, ਜੋ ਸਿੱਧੂ ਤੇ ਆਪ ਦੇ ਪੰਜਾਬ ਦੇ ਕਨਵੀਨਰ ਭਗਵੰਤ ਮਾਨ ਕਰਦੇ ਹਨ।

ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜਗਬੀਰ ਬਰਾੜ ਨੇ ਹਮੇਸ਼ਾ ਲੋਕਾਂ ਦੀ ਭਲਾਈ ਵਾਸਤੇ ਤੇ ਆਪਣੇ ਇਲਾਕੇ ਦੇ ਵਿਕਾਸ ਲਈ ਕੰਮ ਕੀਤਾ ਤੇ ਉਨ੍ਹਾਂ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਨਾ ਸਿਰਫ ਜਲੰਧਰ ਕੈਂਟ ਬਲਕਿ ਸਮੁੱਚੇ ਪੰਜਾ ਬਵਿੱਚ ਅਕਾਲੀ ਦਲ ਨੂੰ ਲਾਭ ਮਿਲੇਗਾ।

'ਸਿੱਧੂ ਨੇ ਮਿਥੁਨ ਚੱਕਰਵਰਤੀ ਨੂੰ ਵੀ ਪਿਛੇ ਛੱਡਿਆ'

ਮਜੀਠੀਆ ਨੇ ਕਿਹਾ ਕਿ ਕਾਂਗਰਸ ਅੱਜ ਦੋ ਗਰੁੱਪਾਂ ਵਿਚ ਵੰਡੀ ਗਈ ਹੈ ਤੇ ਇਕ ਗਰੁੱਪ ਦੀ ਅਗਵਾਈ ਵਾਲੀ ਨਵਜੋਤ ਸਿੱਧੂ ਤੇ ਦੂਜੇ ਦੀ ਅਗਵਾਈ ਕੈਪਟਨ ਅਮਰਿੰਦਰ ਸਿੰਘ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨੌਟੰਕੀ ਕਰਕੇ ਲੋਕਾਂ ਦਾ ਮਨੋਰੰਜਨ ਕਰਨ ਵਿਚ ਨਵਜੋਤ ਸਿੱਧੂ ਨੇ ਮਿਥੁਨ ਚੱਕਰਵਰਤੀ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਸਤੀ ਨੌਟੰਕੀ ਨਾਲ ਉਹ ਲੋਕਾਂ ਦਾ ਮਨੋਰੰਜਨ ਤਾਂ ਕਰ ਸਕਦੇ ਹਨ ਪਰ ਝੂਠੇ ਦਾਅਵਿਆਂ ਨਾਲ ਲੋਕਾਂ ਨੂੰ ਗੁੰਮਰਾਹ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਸੱਤਾ ਵਿਚ ਆਉਣ ’ਤੇ 3 ਰੁਪਏ ਪ੍ਰਤੀ ਯੁਨਿਟ ਬਿਜਲੀ ਦੇਣ ਦੇ ਸਿੱਧੂ ਦੇ ਦਾਅਵੇ ਦੀ ਸੋਸ਼ਲ ਮੀਡੀਆ ’ਤੇ ਲੋਕ ਖਿੱਲੀ ਉਡਾ ਰਹੇ ਹਨ ਤੇ ਪੁੱਛ ਰਹੇ ਹਨ ਕਿ ਇਸ ਵੇਲੇ ਸੂਬੇ ਵਿਚ ਕਿਸ ਪਾਰਟੀ ਦੀ ਸਰਕਾਰ ਹੈ ਤੇ ਹੁਣ ਕਿਉਂ ਨਹੀਂ ਉਹ ਤਿੰਨ ਰੁਪਏ ਪ੍ਰਤੀ ਯੂਨਿਟ ਨੂੰ ਬਿਜਲੀ ਦਿੰਦੇ।

ਇਸ ਮੌਕੇ ਜਗਬੀਰ ਸਿੰਘ ਬਰਾੜ ਨੇ ਕਿਹਾ ਕਿ ਉਸ ਨੂੰ ਅਕਾਲੀ ਦਲ ਵਿੱਚ ਸ਼ਾਮਲ ਨਾ ਹੋਣ ਦੇ ਇਵਜ਼ ਵਿੱਚ ਵੱਡੇ-ਵੱਡੇ ਲਾਲਚ ਦਿੱਤੇ ਗਏ ਪਰ ਉਹ ਅਕਾਲੀ ਦਲ ਵਿਚ ਸ਼ਾਮਲ ਹੋਣ ਦੇ ਫੈਸਲੇ ’ਤੇ ਦ੍ਰਿੜ੍ਹ ਸਨ। ਉਨ੍ਹਾਂ ਨੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਕਿਹਾ ਕਿ ਸਰਕਾਰ ਵਿੱਚ ਸਾਢੇ ਚਾਰ ਸਾਲ ਮੌਜਾਂ ਮਾਣ ਕੇ ਉਨ੍ਹਾਂ ਨੇ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਨਿਖੇਧੀ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਨੇ ਪਿਛਲੀ ਅਕਾਲੀ ਸਰਕਾਰ ਵੇਲੇ ਵੀ ਅਜਿਹਾ ਹੀ ਕੀਤਾ ਸੀ।

Published by:Krishan Sharma
First published:

Tags: Aam Aadmi Party, AAP Punjab, Akali Dal, Bhagwant Mann, Jalandhar, Navjot singh sidhu, Punjab Assembly Polls 2022, Punjab government, Shiromani Akali Dal, Sukhbir Badal