ਚੰਡੀਗੜ੍ਹ: ਹਰਿਆਣਾ ਵਿਖੇ ਕਰਵਾਏ ਜਾ ਰਹੇ ਆਲ ਇੰਡੀਆ ਸਿਵਲ ਸਰਵਿਸਿਜ਼ ਹਾਕੀ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਕਰਨ ਵਾਸਤੇ ਟਰਾਇਲ ਜਲੰਧਰ ਵਿਖੇ 15 ਸਤੰਬਰ, 2021 ਨੂੰ ਲਏ ਜਾਣਗੇ।
ਖੇਡ ਵਿਭਾਗ ਦੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ ਵੱਲੋਂ ਆਲ ਇੰਡੀਆ ਸਿਵਲ ਸਰਵਿਸਿਜ਼ ਹਾਕੀ ਟੂਰਨਾਮੈਂਟ (ਪੁਰਸ਼/ਮਹਿਲਾ) 23 ਤੋਂ 30 ਸਤੰਬਰ, 2021 ਤੱਕ ਮਾਰਕੰਡੇਸ਼ਵਰ ਹਾਕੀ ਸਟੇਡੀਅਮ, ਸ਼ਾਹਬਾਦ ਮਾਰਕੰਡਾ, ਜ਼ਿਲ੍ਹਾ ਕੁਰੂਕਸ਼ੇਤਰ (ਹਰਿਆਣਾ) ਵਿਖੇ ਕਰਵਾਇਆ ਜਾ ਰਿਹਾ ਹੈ ਜਿਸ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਕੀਤੀ ਜਾਣੀ ਹੈ।
ਖਰਬੰਦਾ ਨੇ ਕਿਹਾ ਕਿ ਸਟੇਟ ਹਾਕੀ ਟੀਮ ਦੀ ਚੋਣ ਲਈ ਟਰਾਇਲ 15 ਸਤੰਬਰ, 2021 ਨੂੰ ਸਵੇਰੇ 10:00 ਵਜੇ ਤੋਂ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ, ਜਲੰਧਰ ਵਿਖੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਚਾਹਵਾਨ ਖਿਡਾਰੀ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ-ਆਪਣੇ ਵਿਭਾਗਾਂ ਪਾਸੋਂ ਇਸ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਇਤਰਾਜ਼ਹੀਣਤਾ ਸਰਟੀਫ਼ਿਕੇਟ ਪ੍ਰਾਪਤ ਕਰਕੇ ਟਰਾਇਲਾਂ ਵਿੱਚ ਭਾਗ ਲੈ ਸਕਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Haryana, Hockey, Jalandhar, Punjab, Sports, Tournament, Trial