ਜਲੰਧਰ ’ਚ ਲੰਘੀ ਰਾਤ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਇਕ ਪਾਸੇ ਜਿੱਥੇ ਪੁਲਿਸ ਪ੍ਰਸਾਸ਼ਨ ਲੋਕਾਂ ਦੀ ਸੁਰੱਖਿਆ ਕਰਨ ਦੇ ਵੱਡੇ-ਵੱਡੇ ਦਾਅਵੇ ਵਾਅਦੇ ਕਰਦੀ ਹੈ ਉੱਥੇ ਹੀ ਦੂਜੇ ਪਾਸੇ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਨੇ ਇਕ ਕੈਂਪ ’ਤੇ ਕਾਤਲਾਨਾ ਹਮਲਾ ਕਰ ਦਿੱਤਾ ਜਿਸ ਕਾਰਨ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ।
ਮਿਲੀ ਜਾਣਕਾਰੀ ਅਨੁਸਾਰ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਗਾਂਧੀ ਕੈਂਪ ’ਤੇ ਹਮਲਾ ਕਰ ਦਿੱਤਾ। ਜਿਸ ਕਾਰਨ ਗਾਂਧੀ ਕੈਂਪ ’ਚ ਰਹਿਣ ਵਾਲੇ ਗੁਰਬਖਸ਼ ਲਾਲ, ਉਸ ਦੇ ਬੇਟੇ ਸਾਗਰ ਅਤੇ ਗੁਰਬਖਸ਼ ਲਾਲ ਦੀ ਪਤਨੀ ਮਨਜੀਤ ਕੌਰ ਗੰਭੀਰ ਜਖਮੀ ਹੋ ਗਏ। ਇੰਨਾ ਹੀ ਨਹੀਂ ਜਦੋਂ ਤਿੰਨਾਂ ਨੂੰ ਜਖਮੀ ਹਾਲਤ ’ਚ ਹਸਪਤਾਲ ਲੈ ਜਾਇਆ ਜਾ ਰਿਹਾ ਸੀ ਤਾਂ ਰਸਤੇ ’ਚ ਫਿਰ ਨੌਜਵਾਨਾਂ ਨੇ ਹਮਲਾ ਕਰ ਦਿੱਤਾ ਜਿਸ ਕਾਰਨ ਉਨ੍ਹਾਂ ਦੀ ਹਾਲਤ ਹੋਰ ਵੀ ਜਿਆਦਾ ਗੰਭੀਰ ਹੋ ਗਈ।
ਫਿਲਹਾਲ ਪੁਲਿਸ ਨੇ ਅਣਪਛਾਤੇ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਜਖਮੀਆਂ ਦਾ ਹਸਪਤਾਲ ’ਚ ਇਲਾਜ਼ ਚੱਲ ਰਿਹਾ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Attack, Crime