
ਜਸਵੀਰ ਸਿੰਘ ਗੜ੍ਹੀ ਨੇ ਧਾਰਮਿਕ ਸਥਾਨਾਂ ’ਤੇ ਮੱਥਾ ਟੇਕਣ ਉਪਰੰਤ ਨਾਮਜ਼ਦਗੀ ਪੱਤਰ ਕੀਤਾ ਦਾਖਲ (file photo)
ਫਗਵਾੜਾ ਵਿਧਾਨ ਸਭਾ ਹਲਕੇ ਤੋਂ ਬਸਪਾ ਅਕਾਲੀ ਦੇ ਸਾਂਝੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਨੇ ਸ਼ਨੀਵਾਰ ਨੂੰ ਧਾਰਮਿਕ ਸਥਾਨਾਂ 'ਤੇ ਗੁਰੂਆਂ ਅਤੇ ਮਹਾਪੁਰਸ਼ਾਂ ਦਾ ਆਸ਼ੀਰਵਾਦ ਲੈਂਦਿਆਂ ਫਗਵਾੜਾ ਰਿਟਰਨਿੰਗ ਅਫਸਰ ਕੁਲਪ੍ਰੀਤ ਸਿੰਘ ਦੇ ਸਾਹਮਣੇ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਸਰਵਣ ਸਿੰਘ ਕੁਲਾਰ ਜੀ ਹਾਜ਼ਰ ਸਨ।
ਇਸ ਤੋਂ ਪਹਿਲਾਂ ਸ਼੍ਰੋਮਣੀ ਸ਼੍ਰੀ ਗੁਰੂ ਰਵਿਦਾਸ ਮੰਦਿਰ ਚੱਕ ਹਕੀਮ, ਛੇਵੀਂ ਪਾਤਸ਼ਾਹੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸੁਖਚੈਨਆਨਾ ਸਾਹਿਬ, ਅੰਬੇਡਕਰ ਪਾਰਕ ਹਰਿਗੋਬਿੰਦਨਗਰ, ਸ਼੍ਰੋਮਣੀ ਸ਼੍ਰੀ ਵਿਸ਼ਵਕਰਮਾ ਮੰਦਿਰ, ਭਗਵਾਨ ਵਾਲਮੀਕਿ ਮੰਦਿਰ ਸੁਭਾਸ਼ ਨਗਰ, ਪ੍ਰਾਚੀਨ ਬਾਬਾ ਮੋਨੀ ਮੰਦਿਰ ਪੁਰਾਣੀ ਦਾਣਾ ਮੰਡੀ ਵਿਖੇ ਨਤਮਸਤਕ ਹੋਏ।
ਪ੍ਰੈਸ ਨਾਲ ਗੱਲਬਾਤ ਕਰਦਿਆ ਉਨ੍ਹਾਂ ਦੱਸਿਆ ਕਿ ਫਗਵਾੜਾ ਨੂੰ ਜ਼ਿਲ੍ਹਾ ਬਣਾਉਣਾ ਅਤੇ ਅਜੋਕੇ ਸਮੇਂ ਦੀ ਮੰਗ ਹੈ ਕਿ ਸਾਰੀਆਂ ਜਾਤੀਆਂ ਵਿੱਚ ਭਾਈਚਾਰਕ ਸਾਂਝ ਪੈਦਾ ਕਰਨਾ ਉਨ੍ਹਾਂ ਦਾ ਮੁੱਖ ਉਦੇਸ਼ ਹੋਵੇਗਾ। ਉਨ੍ਹਾਂ ਦੱਸਿਆ ਕਿ ਪਹਿਲਾਂ ਰਹਿ ਚੁੱਕੇ ਆਗੂਆਂ ਅਤੇ ਅਧਿਕਾਰੀਆਂ ਨੇ ਫਗਵਾੜਾ ਨੂੰ ਪ੍ਰਸ਼ਾਸ਼ਨਿਕ ਟਾਪੂ ਬਣਾ ਦਿੱਤਾ ਹੈ। ਲੋਕਾਂ ਨੂੰ ਆਪਣਾ ਹਰ ਛੋਟਾ-ਵੱਡਾ ਕੰਮ ਕਰਵਾਉਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਨ੍ਹਾਂ ਦੱਸਿਆ ਕਿ ਇੱਕ ਅੰਦਾਜ਼ੇ ਅਨੁਸਾਰ ਫਗਵਾੜਾ ਦੇ ਸਥਾਨਕ ਲੋਕ 40 ਹਜ਼ਾਰ ਦੇ ਕਰੀਬ ਪਰਿਵਾਰ ਕੰਮ ਕਰਵਾਉਣ ਲਈ ਜ਼ਿਲ੍ਹਾ ਕਪੂਰਥਲਾ ਜਾਂਦੇ ਹਨ। ਜਿਸ 'ਤੇ ਕਰੀਬ 24 ਕਰੋੜ ਰੁਪਏ ਸਾਲਾਨਾ ਕਿਰਾਇਆ ਖਰਚ ਅਤੇ ਪੰਜ ਸਾਲਾਂ ਵਿੱਚ ਇਹ ਰਕਮ ਕਰੀਬ 125 ਕਰੋੜ ਰੁਪਏ ਸਾਲਾਨਾ ਕਿਰਾਇਆ ਭਾੜਾ ਬਣਦਾ ਹੈ।
ਗੜ੍ਹੀ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਬਣਨ 'ਤੇ ਸਭ ਤੋਂ ਪਹਿਲਾਂ ਫਗਵਾੜਾ ਨੂੰ ਜ਼ਿਲ੍ਹਾ ਬਣਾਇਆ ਜਾਵੇਗਾ, ਜਿਸ ਨਾਲ ਲੋਕ ਕਿਰਾਏ ਦੇ ਰੂਪ 'ਚ ਰਾਸ਼ੀ ਖਰਚ ਕਰ ਰਹੇ ਹਨ, ਇਹ ਰਕਮ ਸਿਹਤ ਸੇਵਾਵਾਂ, ਰੁਜ਼ਗਾਰ ਵਰਗੇ ਲੋਕਾਂ ਦੀ ਭਲਾਈ 'ਤੇ ਖਰਚ ਕੀਤੀ ਜਾਵੇਗੀ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।