Home /News /punjab /

ਜਸਵੀਰ ਸਿੰਘ ਗੜ੍ਹੀ ਵੱਲੋਂ ਕੈਲੀਫੋਰਨੀਆ ‘ਚ ਪੰਜਾਬੀ ਪਰਿਵਾਰ ਦੇ 4 ਮੈਂਬਰਾਂ ਦੇ ਕਤਲ ‘ਤੇ ਦੁੱਖ ਦਾ ਪ੍ਰਗਟਾਵਾ

ਜਸਵੀਰ ਸਿੰਘ ਗੜ੍ਹੀ ਵੱਲੋਂ ਕੈਲੀਫੋਰਨੀਆ ‘ਚ ਪੰਜਾਬੀ ਪਰਿਵਾਰ ਦੇ 4 ਮੈਂਬਰਾਂ ਦੇ ਕਤਲ ‘ਤੇ ਦੁੱਖ ਦਾ ਪ੍ਰਗਟਾਵਾ

ਜਸਵੀਰ ਸਿੰਘ ਗੜ੍ਹੀ ਵੱਲੋਂ ਕੈਲੀਫੋਰਨੀਆ ‘ਚ ਪੰਜਾਬੀ ਪਰਿਵਾਰ ਦੇ 4 ਮੈਂਬਰਾਂ ਦੇ ਕਤਲ ‘ਤੇ ਦੁੱਖ ਦਾ ਪ੍ਰਗਟਾਵਾ  (file photo)

ਜਸਵੀਰ ਸਿੰਘ ਗੜ੍ਹੀ ਵੱਲੋਂ ਕੈਲੀਫੋਰਨੀਆ ‘ਚ ਪੰਜਾਬੀ ਪਰਿਵਾਰ ਦੇ 4 ਮੈਂਬਰਾਂ ਦੇ ਕਤਲ ‘ਤੇ ਦੁੱਖ ਦਾ ਪ੍ਰਗਟਾਵਾ (file photo)

ਵਿਦੇਸ਼ਾਂ ਵਿੱਚ ਵਸਦੇ ਭਾਰਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਦੇ ਦਖਲ ਦੀ ਉਮੀਦ

  • Share this:

    ਚੰਡੀਗੜ੍ਹ- ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕੈਲੀਫੋਰਨੀਆ ਵਿੱਚ ਇੱਕ ਪੰਜਾਬੀ ਪਰਿਵਾਰ ਨੂੰ ਅਗਵਾ ਕਰਕੇ ਇੱਕ ਪਰਿਵਾਰ ਦੇ 4 ਮੈਂਬਰਾਂ ਦੇ ਕਤਲ ਕੀਤੇ ਜਾਣ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਛੱਡ ਕੇ ਰੋਜ਼ੀ-ਰੋਟੀ ਲਈ ਵਿਦੇਸ਼ ਗਏ ਪੰਜਾਬੀਆਂ ਦੇ ਕਤਲ ਦੀ ਖ਼ਬਰ ਨੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ।


    ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਹਰਸੀ ਦੇ ਰਹਿਣ ਵਾਲੇ ਪਰਿਵਾਰ 'ਤੇ ਦੁੱਖ ਦਾ ਪਹਾੜ ਟੁੱਟ ਗਿਆ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਵਿਦੇਸ਼ਾਂ 'ਚ ਰਹਿੰਦੇ ਪੰਜਾਬੀਆਂ ਦੀ ਸੁਰੱਖਿਆ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਵਿਦੇਸ਼ਾਂ ਵਿੱਚ ਰਹਿੰਦੇ ਭਾਰਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕੇ।

    Published by:Ashish Sharma
    First published:

    Tags: Bsp, Jasvir Singh Garhi