ਚੰਡੀਗੜ੍ਹ: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ 7ਵੀਂ ਵਾਰ ਏਸ਼ੀਆ ਕੱਪ ਵਿੱਚ ਜਿੱਤ ਪ੍ਰਾਪਤ ਕਰਨ ਉਤੇ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਮੁਬਾਰਕਬਾਦ ਦਿੱਤੀ ਹੈ। ਜਾਰੀ ਬਿਆਨ ਵਿੱਚ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸਾਡੇ ਲਈ ਇਹ ਮਾਣ ਦੀ ਗੱਲ ਹੈ ਕਿ ਅੱਜ ਭਾਰਤ ਦੀਆਂ ਧੀਆਂ ਨੇ ਏਸ਼ੀਆ ਕੱਪ ਜਿੱਤ ਕੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਸਾਡੇ ਖਿਡਾਰੀਆਂ ਨੂੰ ਖੇਡ ਸਹੂਲਤਾਂ ਮੁਹੱਈਆ ਕਰਾਵਾਂ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਖਿਡਾਰੀ ਆਪਣੀ ਪੂਰੀ ਤਿਆਰੀ ਕਰਕੇ ਹੋਰ ਕੱਪ ਜਿੱਤ ਕੇ ਲਿਆਉਣ।
ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸ਼ਾਨਦਾਰ ਜਿੱਤ...#AsiaCupFinal ਦੇ ਵਿੱਚ ਸ਼੍ਰੀ ਲੰਕਾ ਨੂੰ 8 ਵਿਕਟਾਂ ਨਾਲ ਹਰਾ ਕੇ ਸੱਤਵੀਂ ਵਾਰ ਏਸ਼ੀਆ ਕੱਪ 'ਤੇ ਸਾਡੀ ਕੁੜੀਆਂ ਨੇ ਕਬਜ਼ਾ ਕੀਤਾ ਤੇ 6 ਸਾਲ ਬਾਅਦ ਦੁਬਾਰਾ ਏਸ਼ੀਆ ਕੱਪ ਜਿੱਤਿਆ....
ਟੀਮ ਦੀ ਕਪਤਾਨ ਤੇ ਪੰਜਾਬ ਦੀ ਸ਼ਾਨ ਹਰਮਨਪ੍ਰੀਤ ਸਣੇ ਪੂਰੀ ਟੀਮ ਨੂੰ ਮੁਬਾਰਕਾਂ...
ਚੱਕ ਦੇ ਇੰਡੀਆ... pic.twitter.com/ZKPIg1rMuR
— Bhagwant Mann (@BhagwantMann) October 15, 2022
ਜ਼ਿਕਰਯੋਗ ਹੈ ਕਿ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਹਰਮਨਪ੍ਰੀਤ ਕੌਰ ਦੀ ਅਗਵਾਈ ਵਿਚ ਰਿਕਾਰਡ 7ਵੀਂ ਵਾਰ ਏਸ਼ੀਆ ਕੱਪ ਦਾ ਖਿਤਾਬ ਜਿੱਤਿਆ ਹੈ। ਇਹ ਟੂਰਨਾਮੈਂਟ ਦਾ 8ਵਾਂ ਸੀਜ਼ਨ ਹੈ। ਭਾਰਤ ਨੇ ਸ਼ਨੀਵਾਰ ਨੂੰ ਖੇਡੇ ਗਏ ਟੀ-20 ਏਸ਼ੀਆ ਕੱਪ ਦੇ ਫਾਈਨਲ 'ਚ ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾ ਦਿੱਤਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Asia Cup Cricket 2022, Bsp, Cricket News, Jasvir Singh Garhi, Women cricket