• Home
 • »
 • News
 • »
 • punjab
 • »
 • JATHEDAR AKAL TAKHT SAHIB DEMANDED TO OPEN KARTARPUR SAHIB CORRIDOR BEFORE NOVEMBER 19

BSF ਦਾ ਦਾਇਰਾ ਵਧਾਉਣ 'ਤੇ ਜਥੇਦਾਰ ਅਕਾਲ ਤਖਤ ਬੋਲੇ, ਰਾਜਾਂ ਦੇ ਅਧਿਕਾਰਾਂ 'ਤੇ ਡਾਕਾ ਨਹੀਂ ਵੱਜਣਾ ਚਾਹੀਦਾ

19 ਨਵੰਬਰ ਤੋਂ ਪਹਿਲਾਂ ਕਰਤਾਰਪੁਰ ਸਾਹਿਬ ਲਾਂਘਾ ਖੋਲਣ ਦੀ ਵੀ ਕੇਂਦਰ ਤੋਂ ਕੀਤੀ ਮੰਗ

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ    

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ    

 • Share this:
  Munish Garg

  ਤਲਵੰਡੀ ਸਾਬੋ - ਕੇਂਦਰ ਸਰਕਾਰ ਵੱਲੋਂ ਪੰਜਾਬ ਸਮੇਤ ਤਿੰਨ ਸਰਹੱਦੀ ਰਾਜਾਂ ਵਿੱਚ ਬੀ.ਐੱਸ.ਐੱਫ ਦਾ ਦਾਇਰਾ ਵਧਾਉਣ ਦੇ ਮਾਮਲੇ ਤੇ ਅੱਜ  ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਕੇਂਦਰ ਨੂੰ ਅਜਿਹਾ ਕੋਈ ਫੈਸਲਾ ਨਹੀ ਕਰਨਾ ਚਾਹੀਦਾ ਜਿਸ ਨਾਲ ਰਾਜਾਂ ਦੇ ਅਧਿਕਾਰ ਸੀਮਿਤ ਹੋਣ।  ਦਮਦਮਾ ਸਾਹਿਬ ਵਿਖੇ ਆਪਣੀ ਰਿਹਾਇਸ਼ ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤ ਦੀ ਮਜ਼ਬੂਤੀ,ਰਾਜਾਂ ਜਾਂ ਸੰਘੀ ਢਾਂਚੇ ਦੀ ਮਜ਼ਬੂਤੀ ਨਾਲ ਹੀ ਹੈ। ਜਿਨ੍ਹਾਂ ਸੰਘੀ ਢਾਂਚਾ ਮਜ਼ਬੂਤ ਹੋਵੇਗਾ ਭਾਰਤ ਦੇਸ਼ ਵੀ ਉਨਾਂ ਹੀ ਮਜ਼ਬੂਤ ਹੋਵੇਗਾ।

  ਉਨਾਂ ਕਿਹਾ ਕਿ ਅਜਿਹਾ ਕੋਈ ਫੈਸਲਾ ਨਹੀ ਲਾਗੂ ਕਰਨਾ ਚਾਹੀਦਾ ਜੋ ਰਾਜ ਦੇ ਅਧਿਕਾਰਾਂ ਤੇ ਛਾਪਾ ਮਾਰਦਾ ਹੋਵੇ ਜਾਂ ਫਿਰ ਰਾਜ ਦੇ ਅਧਿਕਾਰਾਂ ਨੂੰ ਸੀਮਿਤ ਕਰਦਾ ਹੋਵੇ। ਉਨਾਂ ਨੇ ਰਾਜਾਂ ਦੇ ਅਧਿਕਾਰਾਂ ਨੂੰ ਸੀਮਿਤ ਕਰਨਾ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੇ ਤੁਲ ਦੱਸਦਿਆਂ ਕਿਹਾ ਕਿ ਸੰਘੀ ਢਾਂਚੇ ਦੀ ਕਮਜ਼ੋਰੀ ਨਾਲ ਦੇਸ਼ ਵੀ ਕਮਜ਼ੋਰ ਹੋਵੇਗਾ ਇਸ ਲਈ ਇਸ ਵੱਲ ਕੇਂਦਰ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ।

  ਇੱਕ ਹੋਰ ਸਵਾਲ ਦੇ ਜਵਾਬ ਵਿੱਚ ਸਿੰਘ ਸਾਹਿਬ ਨੇ ਕੋਰੋਨਾ ਮਹਾਂਮਾਰੀ ਦਾ ਦੌਰ ਲੰਘ ਜਾਣ ਦੇ ਬਾਵਜ਼ੂਦ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਨਾ ਖੋਲਣ ਦੇ ਫੈਸਲੇ ਤੇ ਨਿਰਾਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਜੇ ਕੇਂਦਰ ਸਰਕਾਰ ਨੂੰ ਸਿੱਖ ਭਾਵਨਾਵਾਂ ਨਾਲ ਥੋੜਾ ਬਹੁਤ ਵੀ ਸਰੋਕਾਰ ਹੈ ਤਾਂ ਘੱਟੋ ਘੱਟ ਸ੍ਰੀ ਗੁਰੁੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 19 ਨਵੰਬਰ ਤੋਂ ਪਹਿਲਾਂ ਲਾਂਘਾ ਖੋਲੇ ਤਾਂਕਿ ਉਸ ਦਿਨ ਸਿੱਖ ਸ੍ਰੀ ਕਰਤਾਰਪੁਰ ਸਾਹਿਬ ਪੁੱਜ ਕੇ ਅਰਦਾਸ ਕਰ ਸਕਣ।
  Published by:Ashish Sharma
  First published: