ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਸੁਰਖਿਆ ਇੰਚਾਰਜ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਦੇਰ ਰਾਤ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਗਈ।ਇੰਸਪੈਕਟਰ ਗੁਰਵਿੰਦਰ ਸਿੰਘ ਬੀਤੇ ਕਲ ਤਖਤ ਸ੍ਰੀ ਦਮਦਮਾ ਸਾਹਿਬ ਤੋ ਅੰਮ੍ਰਿਤਸਰ ਆਏ ਸਨ। ਦੇਰ ਸ਼ਾਮ ਤਕ ਉਹ ਬਿਲਕੁਲ ਠੀਕ ਸਨ ਪਰ ਰਾਤ ਅਚਾਨਕ ਸਾਢੇ ਤਿੰਨ ਵਜੇ ਉਨਾਂ ਨੂੰ ਦਿਲ ਦਾ ਦੌਰਾ ਪਿਆ। ਉਨਾਂ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ਲੈ ਜਾਇਆ ਗਿਆ, ਜਿਥੇ ਡਾਕਟਰਾਂ ਨੇ ਉਨਾਂ ਨੂੰ ਮ੍ਰਿਤਕ ਕਰਾਰ ਦਿੱਤਾ।
ਇੰਸਪੈਕਟਰ ਗੁਰਵਿੰਦਰ ਸਿੰਘ 44 ਸਾਲ ਦੇ ਸਨ ਤੇ ਸੀ ਆਰ ਪੀ ਵਿਚ ਬਤੌਰ ਇੰਸਪੈਕਟਰ ਸੇਵਾਵਾਂ ਦੇ ਰਹੇ ਸਨ। ਉਨਾਂ ਦੀ ਮ੍ਰਿਤਕ ਦੇਹ ਉਨਾਂ ਦੇ ਪਿੰਡ ਲੌਗੋਵਾਲ ਵਿਖੇ ਭੇਜ਼ ਦਿੱਤੀ ਗਈ। ਜਥੇਦਾਰ ਨੇ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਮ੍ਰਿਤਕ ਦੇਹ ਤੇ ਸਿਰੋਪਾਓ ਵੀ ਪਾਇਆ। ਇਸ ਮੌਕੇ ਐਸ ਜੀ ਪੀ ਸੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਮੈਨਜ਼ਰ ਜਸਪਾਲ ਸਿੰਘ ਨਾਲ ਸਨ
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Akal takht, Amritsar, Crpf, Giani harpreet singh, Heart attack, SGPC