Home /News /punjab /

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਦਾ ਧਨਵਾਦ ਕਰਦਿਆਂ Z ਸਕਿਊਰਿਟੀ ਦੀ ਪੇਸ਼ਕਸ਼ ਠੁਕਰਾਈ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਦਾ ਧਨਵਾਦ ਕਰਦਿਆਂ Z ਸਕਿਊਰਿਟੀ ਦੀ ਪੇਸ਼ਕਸ਼ ਠੁਕਰਾਈ

 (ਫਾਇਲ ਫੋਟੋ)

(ਫਾਇਲ ਫੋਟੋ)

ਕੇਂਦਰ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਐਲਾਨ ਕੀਤਾ  ਹੈ।

 • Share this:
  ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ (Akal Takht Sahib) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Akal Takht chief Giani Harpreet Singh) ਨੂੰ ਕੇਂਦਰ ਸਰਕਾਰ ਤੋਂ ਜੈੱਡ ਸ੍ਰੇਣੀ ਦੀ ਸਕਿਓਰਿਟੀ (z security) ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ  ਨੇ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ੈਡ ਸਕਿਊਰਿਟੀ ਦੇ ਪ੍ਰਸਤਾਵ ਨੂੰ ਵਾਪਸ ਲੈਣ ਦੀ ਅਪੀਲ ਕੀਤੀ। ਅੱਜ ਹੀ ਕੇਂਦਰ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਐਲਾਨ ਕੀਤਾ  ਹੈ।

  ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸਿੱਖੀ ਦੇ ਪ੍ਰਚਾਰ ਲਈ ਦੇਸ਼-ਵਿਦੇਸ਼ ਜਾਣਾ ਪੈਂਦਾ ਹੈ, ਇਸ ਲਈ ਮੈਂ ਇਹ ਸਕਿਊਰਿਟੀ ਨਹੀਂ ਰੱਖਣਾ ਚਾਹੁੰਦਾ।  ਫਿਲਹਾਲ  ਜਥੇਦਾਰ ਅਕਾਲ ਤਖਤ ਸਾਹਿਬ ਦੀ ਸੁਰੱਖਿਆ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਟਾਸਕ ਫੋਰਸ ਤਾਇਨਾਤ ਹੈ।

  ਦੱਸਣਯੋਗ ਹੈ ਕਿ ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਜਥੇਦਾਰ ਦੀ ਅੱਧੀ ਸੁਰੱਖਿਆ ਵਾਪਸ ਲੈ ਲਈ ਸੀ। ਇਸ 'ਤੇ ਜਥੇਦਾਰ ਵੱਲੋਂ  ਜਵਾਬ ਵਿੱਚ ਬਾਕੀ ਅਧਿਕਾਰੀਆਂ ਨੂੰ ਵੀ ਵਾਪਸ ਕਰਨ ਲਈ ਸਵੈ-ਇੱਛਾ ਨਾਲ ਕਿਹਾ ਸੀ। ਘੰਟਿਆਂ ਬਾਅਦ ਸੁਨੇਹਾ ਆਇਆ ਕਿ ਉਨ੍ਹਾਂ ਦੀ ਸੁਰੱਖਿਆ ਬਹਾਲ ਕਰ ਦਿੱਤੀ ਗਈ ਹੈ ਪਰ ਜਥੇਦਾਰ ਨੇ ਉਨ੍ਹਾਂ ਨੂੰ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਹਰਪ੍ਰੀਤ ਸਿੰਘ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦੇ ਛੇ ਅਧਿਕਾਰੀ ਤਾਇਨਾਤ ਸਨ।
  Published by:Ashish Sharma
  First published:

  Tags: Akal takht, Amritsar, Central government, Giani harpreet singh, Jathedar

  ਅਗਲੀ ਖਬਰ