• Home
  • »
  • News
  • »
  • punjab
  • »
  • JATHEDAR JI LET US DELIVER THE MESSAGE OF PEACE AND BROTHERHOOD IN PUNJAB AND NOT WITH MODERN WEAPONS CM MANN

ਜਥੇਦਾਰ ਜੀ, ਆਪਾਂ ਪੰਜਾਬ 'ਚ ਸ਼ਾਂਤੀ ਤੇ ਭਾਈਚਾਰੇ ਦੇ ਸੁਨੇਹੇ ਦੇਣੇ ਨੇ, ਨਾ ਕਿ ਮਾਡਰਨ ਹਥਿਆਰਾਂ ਦੇ: ਮਾਨ

ਜਥੇਦਾਰ ਜੀ, ਆਪਾਂ ਪੰਜਾਬ 'ਚ ਸ਼ਾਂਤੀ ਤੇ ਭਾਈਚਾਰੇ ਦੇ ਸੁਨੇਹੇ ਦੇਣੇ ਨੇ, ਨਾ ਕਿ ਮਾਡਰਨ ਹਥਿਆਰਾਂ ਦੇ: ਮਾਨ (ਫਾਇਲ ਫੋਟੋ)

  • Share this:
    ਸ੍ਰੀ ਅਕਾਲ ਤਖ਼ਤ ਸਾਹਿਬ (AKal Takht Sahib) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਥੇਦਾਰ ਨੇ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਅਪੀਲ ਕੀਤੀ ਹੈ। ਜਥੇਦਾਰ ਨੇ ਕਿਹਾ ਕਿ ਹਰ ਸਿੱਖ ਲਾਇਸੈਂਸੀ ਮਾਡਰਨ ਹਥਿਆਰ ਰੱਖੇ। ਉਨ੍ਹਾਂ ਕਿਹਾ ਹਾਲਾਤ ਨੂੰ ਦੇਖਦਿਆਂ ਸਿੱਥ ਹਥਿਆਰ ਰੱਖਣ।

    ਉਧਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜਥੇਦਾਰ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ। ਉਨ੍ਹਾਂ ਨੇ ਟਵੀਟ ਕੀਤਾ- 'ਮਾਣਯੋਗ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ.ਤੁਹਾਡਾ ਹਥਿਆਰਾਂ ਵਾਲਾ ਬਿਆਨ ਸੁਣਿਆਂ… ਜਥੇਦਾਰ ਸਾਹਿਬ ਜੀ ਤੁਸੀਂ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਨੂੰ ਘਰ-ਘਰ ਪਹੁੰਚਾਉਣ ਦਾ ਸੰਦੇਸ਼ ਦਿਓ ਨਾ ਕਿ ਹਥਿਆਰ ਰੱਖਣ ਦਾ . ਜਥੇਦਾਰ ਸਾਹਿਬ ਆਪਾਂ ਪੰਜਾਬ ਵਿੱਚ ਸ਼ਾਂਤੀ, ਭਾਈਚਾਰੇ ਅਤੇ ਮਾਡਰਨ ਤਰੱਕੀ ਦੇ ਸੁਨੇਹੇ ਦੇਣੇ ਨੇ ਨਾ ਕਿ ਮਾਡਰਨ ਹਥਿਆਰਾਂ ਦੇ..


    ਉਧਰ, ਭਾਜਪਾ ਆਗੂ ਹਰਜੀਤ ਗਰੇਵਾਲ ਨੇ ਕਿਹਾ ਹੈ ਕਿ ਜਥੇਦਾਰ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ।ਗਰੇਵਾਲ ਨੇ ਆਖਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ। ਉਨ੍ਹਾਂ ਨੂੰ ਆਪਣੇ ਬਿਆਨਾਂ ਉਤੇ ਗੌਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਬਾਦਲ ਪਰਿਵਾਰ ਬਾਰੇ ਸੋਚਦੇ ਹਨ ਕਿਉਂਕਿ ਉਹ ਸਿਆਸਤ ਵਿਚੋਂ ਬਾਹਰ ਹੋ ਰਹੇ ਹਨ।
    Published by:Gurwinder Singh
    First published: