ਜਥੇਦਾਰ ਵੱਲੋਂ ਪਾਵਨ ਸਰੂਪਾਂ ਦੇ ਮਾਮਲੇ 'ਚ SGPC ਨੂੰ ਇਕ ਹਫ਼ਤੇ 'ਚ ਦੋਸ਼ੀਆਂ ਵਿਰੁੱਧ ਕਾਰਵਾਈ ਦੇ ਆਦੇਸ਼

News18 Punjabi | News18 Punjab
Updated: August 24, 2020, 4:19 PM IST
share image
ਜਥੇਦਾਰ ਵੱਲੋਂ ਪਾਵਨ ਸਰੂਪਾਂ ਦੇ ਮਾਮਲੇ 'ਚ SGPC ਨੂੰ ਇਕ ਹਫ਼ਤੇ 'ਚ ਦੋਸ਼ੀਆਂ ਵਿਰੁੱਧ ਕਾਰਵਾਈ ਦੇ ਆਦੇਸ਼
ਜਥੇਦਾਰ ਵੱਲੋਂ ਪਾਵਨ ਸਰੂਪਾਂ ਦੇ ਮਾਮਲੇ 'ਚ SGPC ਨੂੰ ਇਕ ਹਫ਼ਤੇ 'ਚ ਦੋਸ਼ੀਆਂ ਵਿਰੁੱਧ ਕਾਰਵਾਈ ਦੇ ਆਦੇਸ਼

  • Share this:
  • Facebook share img
  • Twitter share img
  • Linkedin share img
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ 'ਚ ਕਈ ਅਹਿਮ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪ੍ਰੈੱਸ ਨੋਟ ਜਾਰੀ ਕਰਕੇ ਦੱਸਿਆ ਗਿਆ ਕਿ 267 ਪਾਵਨ ਸਰੂਪਾਂ ਸਬੰਧੀ ਆਈ 1000 ਪੰਨਿਆਂ ਦੀ ਰਿਪੋਰਟ 'ਚ ਇਹ ਗੱਲ ਸਾਹਮਣੇ ਆਈ ਕਿ ਲੈਜਰ ਰਿਕਾਰਡ 'ਚ ਵਾਰ-ਵਾਰ ਕਟਿੰਗ ਅਤੇ ਛੇੜਛਾੜ ਕੀਤੀ ਸਾਬਤ ਹੋਈ ਹੈ।

ਇਸ ਤੋਂ ਇਲਾਵਾ ਕੁਝ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਅਣਅਧਿਕਾਰਤ ਤਰੀਕੇ ਨਾਲ ਪਾਵਨ ਸਰੂਪ ਤਿਆਰ ਕਰਵਾ ਕੇ ਸੰਗਤਾਂ ਨੂੰ ਦਿੱਤੇ ਗਏ ਹਨ। ਰਿਕਾਰਡ ਅਨੁਸਾਰ 2015 'ਚ 267 ਨਹੀਂ 328 ਸਰੂਪ ਘੱਟ ਸਨ, ਜਿਸ ਤੋਂ ਬਾਅਦ ਸਿੰਘ ਸਾਹਿਬਾਨ ਨੇ ਫ਼ੈਸਲੇ ਵਿਚ ਸ਼੍ਰੋਮਣੀ ਕਮੇਟੀ ਦੀ ਅੰਤਰਿਮ ਕਮੇਟੀ ਅਤੇ 2016 ਦੇ ਮੁੱਖ ਸਕੱਤਰ ਹਰਚਰਨ ਸਿੰਘ ਨੂੰ ਮੰਗਲਵਾਰ ਸਵੇਰੇ 10 ਵਜੇ ਸ੍ਰੀ ਅਕਾਲ ਤਖਤ ਵਿਖੇ ਪੇਸ਼ ਹੋਣ ਦਾ ਆਦੇਸ਼ ਕੀਤਾ ਹੈ।

ਨਾਲ ਹੀ ਉਨ੍ਹਾਂ ਨੇ ਜਾਂਚ ਕਮੇਟੀ ਦੀ ਰਿਪੋਰਟ ਮੁਤਾਬਿਕ ਸਰੂਪਾਂ ਸੰਬੰਧੀ ਰਿਕਾਰਡ ਨਾਲ ਕੀਤੀ ਗਈ ਛੇੜਛਾੜ ਨੂੰ ਮੰਨਦੇ ਹੋਏ ਸ਼੍ਰੋਮਣੀ ਕਮੇਟੀ ਨੂੰ ਇਕ ਹਫ਼ਤੇ ਦੇ ਅੰਦਰ ਅੰਤਰਿਮ ਕਮੇਟੀ ਦੀ ਬੈਠਕ ਬੁਲਾ ਕੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਲਈ ਵੀ ਕਿਹਾ ਗਿਆ ਹੈ। ਉੱਥੇ ਹੀ ਕੈਨੇਡਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਛਪਾਈ ਕਰਨ ਵਾਲੇ ਰਿਪੁਦਮਨ ਸਿੰਘ ਅਤੇ ਬਲਵੰਤ ਸਿੰਘ ਪੰਧੇਰ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖਤ ਨੂੰ ਆਪਣਾ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।
Published by: Gurwinder Singh
First published: August 24, 2020, 4:19 PM IST
ਹੋਰ ਪੜ੍ਹੋ
ਅਗਲੀ ਖ਼ਬਰ