Home /News /punjab /

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਨੂੰ ਦਿੱਤੀ ਨਸੀਹਤ, ਕਿਹਾ...

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਨੂੰ ਦਿੱਤੀ ਨਸੀਹਤ, ਕਿਹਾ...

ਨੌਜਵਾਨਾਂ 'ਤੇ ਕੀਤੀ ਪੁਲਿਸ ਦੀ ਕਾਰਵਾਈ ’ਤੇ ਜਥੇਦਾਰ ਨੇ ਚੁੱਕੇ ਸਵਾਲ

ਨੌਜਵਾਨਾਂ 'ਤੇ ਕੀਤੀ ਪੁਲਿਸ ਦੀ ਕਾਰਵਾਈ ’ਤੇ ਜਥੇਦਾਰ ਨੇ ਚੁੱਕੇ ਸਵਾਲ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਨੂੰ ਨਸੀਹਤ ਦਿੱਤੀ ਹੈ ਕਿ ਉਹ ਪੁਲਿਸ ਦੇ ਸਾਹਮਣੇ ਪੇਸ਼ ਹੋ ਜਾਣ । ਇਸ ਦੇ ਨਾਲ ਹੀ ਜਥੇਦਾਰ ਨੇ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਨੌਜਵਾਨਾਂ ਉੱਤੇ ਕੀਤੀ ਗਈ ਪੁਲਿਸ ਦੀ ਕਾਰਵਾਈ ’ਤੇ ਵੀ ਸਵਾਲ ਚੁੱਕੇ ਹਨ । ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇ ਪੁਲਿਸ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਸੀ ਤਾਂ ਉਸ ਨੂੰ ਗ੍ਰਿਫਤਾਰ ਕਿਉਂ ਨਹੀਂ ਕੀਤਾ ।

ਹੋਰ ਪੜ੍ਹੋ ...
  • Last Updated :
  • Share this:

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਨੂੰ ਨਸੀਹਤ ਦਿੱਤੀ ਹੈ ਕਿ ਉਹ ਪੁਲਿਸ ਦੇ ਸਾਹਮਣੇ ਪੇਸ਼ ਹੋ ਜਾਣ । ਇਸ ਦੇ ਨਾਲ ਹੀ ਜਥੇਦਾਰ ਨੇ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਨੌਜਵਾਨਾਂ ਉੱਤੇ ਕੀਤੀ ਗਈ ਪੁਲਿਸ ਦੀ ਕਾਰਵਾਈ ’ਤੇ ਵੀ ਸਵਾਲ ਚੁੱਕੇ ਹਨ । ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇ ਪੁਲਿਸ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਸੀ ਤਾਂ ਉਸ ਨੂੰ ਗ੍ਰਿਫਤਾਰ ਕਿਉਂ ਨਹੀਂ ਕੀਤਾ ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਘਰ ਆਈਜੀ ਜਸਕਰਨ ਸਿੰਘ ਮਿਲਣ ਪਹੁੰਚੇ ਸਨ। ਗਿਆਨੀ ਹਰਪ੍ਰੀਤ ਸਿੰਘ ਅਤੇ ਆਈਜੀ ਜਸਕਰਨ ਸਿੰਘ  ਵਿਚਾਲੇ ਮੀਟਿੰਗ ਹੋਈ ਪਰ ਇਹ ਮੀਟਿੰਗ ਕਿਸ ਸਬੰਧੀ ਕੀਤੀ ਗਈ ਇਸ ਬਾਰੇ ਕੋਈ ਜਾਣਕਾਰੀ ਨਹੀਂ ਸਾਂਝ ਨਹੀਂ ਕੀਤੀ ।

ਤੁਹਾਨੂੰ ਦੱਸ ਦਈਏ ਕਿ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਮੀਟਿੰਗ ਬੁਲਾਈ ਹੈ। ਇਹ ਮੀਟਿੰਗ 27 ਮਾਰਚ ਨੂੰ ਹੋਣੀ ਹੈ ਪਰ ਇਸ ਮੀਟਿੰਗ ਤੋਂ ਪਹਿਲਾਂ ਆਈਜੀ ਇਟੈਂਲੀਜੈਂਸ ਜਸਕਰਨ ਸਿੰਘ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪਹੁੰਚੇ ਸਨ ।

ਸ਼ਨੀਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਪ੍ਰੈਸ ਨੋਟ ਜਾਰੀ ਕੀਤੈ ਜਿਸ ਵਿੱਚ ਉਨ੍ਹਾਂ ਨੇ ਵੱਖ-ਵੱਖ ਸਿੱਖ ਜਥੇਬੰਦੀਆਂ, ਨਿਹੰਗ ਜਥੇਬੰਦੀਆਂ, ਸਮਾਰਕਾਂ, ਬੁੱਧੀਜੀਵੀਆਂ ਤੋਂ ਇਲਾਵਾ ਕਿਸੇ ਵੀ ਸਿਆਸੀ ਪਾਰਟੀ ਨੂੰ ਸੱਦਾ ਨਹੀਂ ਦਿੱਤਾ ਗਿਆ।ਜਥੇਦਾਰ ਆਪਣੇ ਸੁਝਾਅ ਈਮੇਲ ਰਾਹੀਂ ਵੀ ਭੇਜ ਸਕਦੇ ਹਨ।

Published by:Shiv Kumar
First published:

Tags: Amritpal singh, Giani harpreet singh, Jathedar Sri Akal Takht Sahib, Punjab government, Punjab Police