Home /News /punjab /

ਜਥੇਦਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਸਵਾਗਤ, ਪਾਕਿਸਤਾਨ ਸਰਕਾਰ ਤੋਂ ਫੀਸ ਘਟਾਉਣ ਦੀ ਮੰਗ

ਜਥੇਦਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਸਵਾਗਤ, ਪਾਕਿਸਤਾਨ ਸਰਕਾਰ ਤੋਂ ਫੀਸ ਘਟਾਉਣ ਦੀ ਮੰਗ

 • Share this:

  Munish Garg

  ਤਲਵੰਡੀ ਸਾਬੋ:  ਕੇਂਦਰ ਸਰਕਾਰ ਵੱਲੋਂ ਕਰੋਨਾ ਦੌਰਾਨ ਬੰਦ ਕੀਤੇ ਗਏ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੁੂੰ ਅੱਜ ਫਿਰ ਤੋਂ ਖੋਲ੍ਹ ਦੇਣ ਦੇ ਐਲਾਨ ਦਾ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਨਿੱਘਾ ਸਵਾਗਤ ਕਰਦਿਆਂ ਜਿੱਥੇ ਕੇਂਦਰ ਸਰਕਾਰ ਤੋਂ ਜਥੇ ਦੀ ਗਿਣਤੀ ਵਧਾਉਣ ਦੀ ਮੰਗ ਕੀਤੀ, ਉੱਥੇ ਪਾਕਿਸਤਾਨ ਸਰਕਾਰ ਤੋਂ ਸ਼ਰਧਾਲੂਆਂ ਤੋਂ ਲਈ ਜਾਂਦੀ ਫੀਸ ਘਟਾਉਣ ਦੀ ਮੰਗ ਰੱਖੀ।

  ਅੱਜ ਇੱਥੇ ਆਪਣੀ ਰਿਹਾਇਸ਼ ਉਤੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਜਿੱਥੇ ਸਿੱਖ ਸੰਗਤਾਂ ਵੱਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲੇ ਜਾਣ ਦੀ ਮੰਗ ਕੀਤੀ ਜਾ ਰਹੀ ਸੀ, ਉੱਥੇ ਸਾਡੇ ਵੱਲੋਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਲਾਂਘੇ ਨੂੰ ਖੋਲੇ ਜਾਣ ਦੀ ਮੰਗ ਰੱਖੀ ਗਈ ਸੀ ਤਾਂ ਕਿ ਸਿੱਖ ਸ਼ਰਧਾਲੂ ਗੁਰਪੁਰਬ ਉਤੇ ਕਰਤਾਰਪੁਰ ਸਾਹਿਬ ਜਾ ਕੇ ਨਤਮਸਤਕ ਹੋ ਸਕਣ।

  ਉਨ੍ਹਾਂ ਕਿਹਾ ਕਿ ਚੰਗੀ ਗੱਲ ਹੈ ਕਿ ਕੇਂਦਰ ਨੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸਮਝਿਆ ਅਤੇ ਹੁਣ ਕੇਂਦਰ ਨੂੰ ਚਾਹੀਦਾ ਹੈ ਕਿ ਉਹ ਸਿੱਖ ਜਥੇ ਦੀ ਗਿਣਤੀ ਵਧਾਵੇ ਅਤੇ ਹਰ ਰੋਜ਼ ਭਾਂਵੇ ਪੰਜ ਹਜ਼ਾਰ ਸੰਗਤਾਂ ਦਾ ਜਥਾ ਵੀ ਕਰਤਾਰਪੁਰ ਸਾਹਿਬ ਜਾਣਾ ਚਾਹੇ ਤਾਂ ਉਸ ਨੂੰ ਇਜ਼ਾਜਤ ਦਿੱਤੀ ਜਾਣੀ ਚਾਹਿਦੀ ਹੈ।

  ਸਿੰਘ ਸਾਹਿਬ ਨੇ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਕਿਸਤਾਨ ਸਰਕਾਰ ਵੱਲੋਂ ਲਈ ਜਾਂਦੀ ਪ੍ਰਤੀ ਸ਼ਰਧਾਲੂ 20 ਡਾਲਰ ਫੀਸ ਨੂੰ ਘਟਾਉਣ ਦੀ ਵੀ ਮੰਗ ਕਰਦਿਆਂ ਕਿਹਾ ਕਿ ਜੇ ਇੱਕ ਪਰਿਵਾਰ ਦੇ ਪੰਜ ਜੀਅ ਜਾਂਦੇ ਹਨ ਤਾਂ ਫੀਸ 100 ਡਾਲਰ ਬਣ ਜਾਂਦੀ ਹੈ ਜੋ ਬਹੁਤ ਜਿਆਦਾ ਹੈ।

  ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿਚ ਪਾਕਿਸਤਾਨ ਦੌਰੇ ਸਮੇਂ ਉੱਥੋਂ ਦੇ ਮੰਤਰੀਆਂ ਕੋਲ ਵੀ ਇਹ ਮਸਲਾ ਉਠਾਇਆ ਸੀ ਅਤੇ ਉਮੀਦ ਹੈ ਪਾਕਿਸਤਾਨ ਸਰਕਾਰ ਇਸ ਉਤੇ ਵਿਚਾਰ ਕਰੇਗੀ।

  Published by:Gurwinder Singh
  First published:

  Tags: Gurdwara Kartarpur Sahib, KARTARPUR, Kartarpur Corridor, Kartarpur Langha