Home /News /punjab /

''ਖੇਡਾਂ ਵਤਨ ਪੰਜਾਬ ਦੀਆਂ'' ਨਾਲ ਰੰਗਲੇ ਪੰਜਾਬ ਦੀ ਹੋਵੇਗੀ ਸੁਰੂਆਤ: ਜੌੜੇਮਾਜਰਾ

''ਖੇਡਾਂ ਵਤਨ ਪੰਜਾਬ ਦੀਆਂ'' ਨਾਲ ਰੰਗਲੇ ਪੰਜਾਬ ਦੀ ਹੋਵੇਗੀ ਸੁਰੂਆਤ: ਜੌੜੇਮਾਜਰਾ

- ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਯਤਨਸ਼ੀਲ

- ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਯਤਨਸ਼ੀਲ

 06 ਕਰੋੜ ਤੋਂ ਵੱਧ ਦੇ ਦਿੱਤੇ ਜਾਣਗੇ ਇਨਾਮ

 • Share this:

  ਫਤਹਿਗੜ੍ਹ ਸਾਹਿਬ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਨੂੰ ਮੁੜ ਤੋਂ ਹੱਸਦਾ, ਖੇਡਦਾ ਤੇ ਰੰਗਲਾ ਪੰਜਾਬ ਬਣਾਉਣ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ ਅਤੇ ਪੰਜਾਬ ਵਿੱਚ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਸ਼ੁਰੂ ਹੋਣ ਨਾਲ ਰੰਗਲੇ ਪੰਜਾਬ ਦੀ ਸੁਰੂਆਤ ਹੋਵੇਗੀ। ਇਹ ਪ੍ਰਗਟਾਵਾ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਖੇਡ ਸਟੇਡੀਅਮ ਮਾਧੋਪੁਰ ਸਰਹਿੰਦ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆ ਕੀਤਾ। ਊਨ੍ਹਾਂ ਕਿਹਾ ਕਿ ਪੰਜਾਬ ਇੱਕ ਸਮੇਂ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਹੁੰਦਾ ਸੀ ਪਰੰਤੂ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੇ ਨੌਜਵਾਨ ਨਸ਼ਿਆਂ ਵਰਗੀਆਂ ਲਾਹਨਤਾਂ ਵਿੱਚ ਫਸਦੇ ਗਏ ਪਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਨੌਜਵਾਨਾਂ ਨੂੰ ਨਸ਼ਿਆ ਦੀ ਗ੍ਰਿਫਤ ਵਿੱਚੋਂ ਕੱਢ ਕੇ ਇੱਕ ਵਾਰ ਫਿਰ ਖੇਡ ਮੈਦਾਨਾਂ ਤੱਕ ਲੈ ਕੇ ਆਵੇਗੀ ਤਾਂ ਜੋ ਸਿਹਤਮੰਦ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ।

  ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕਰਵਾਈਆਂ ਇਹ ਖੇਡਾਂ ਬਲਾਕ ਪੱਧਰ ਤੇ, ਫਿਰ ਜ਼ਿਲ੍ਹਾ ਪੱਧਰ , ਜੋਨ ਅਤੇ ਫਿਰ ਰਾਜ ਪੱਧਰ ਤੇ ਕਰਵਾਈਆਂ ਜਾਣਗੀਆਂ ਅਤੇ ਜੇਤੂ ਖਿਡਾਰੀਆਂ ਨੂੰ 06 ਕਰੋੜ ਰੁਪਏ ਦੇ ਇਨਾਮ ਦਿੱਤੇ ਜਾਣਗੇ। ਉਨ੍ਹਾਂ ਖੇਡ ਪ੍ਰੇਮੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਇਹ ਖੇਡਾਂ ਇਸੇ ਤਰਾਂ ਜਾਰੀ ਰੱਖੇਗੀ। ਇਹ ਖੇਡਾਂ ਹਰ ਸਾਲ ਕਰਵਾਈਆਂ ਜਾਣਗੀਆਂ ਅਤੇ ਨਿਰਵਿਘਨ ਜਾਰੀ ਰੱਖਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਆਮ ਕਰਕੇ ਪਿੰਡਾਂ ਦੇ ਬੱਚਿਆ ਤੇ ਖਿਡਾਰੀਆਂ ਨੂੰ ਆਪਣੀ ਪ੍ਰਤੀਭਾ ਦਿਖਾਉਣ ਦਾ ਮੌਕਾ ਨਹੀਂ ਮਿਲਦਾ ਪਰੰਤੂ ਇਨ੍ਹਾਂ ਖੇਡਾਂ ਨਾਲ ਉਹ ਖਿਡਾਰੀਆਂ ਨੂੰ ਆਪਣੀ ਪ੍ਰਤੀਭਾ ਦਿਖਾਉਣ ਦਾ ਮੌਕਾ ਮਿਲੇਗਾ ਅਤੇ ਉਹ ਨੈਸ਼ਨਲ ਅਤੇ ਇੰਟਰਨੈਸ਼ਨਲ ਪੱਧਰ ਤੇ ਸੂਬੇ ਦਾ ਅਤੇ ਦੇਸ਼ ਦਾ ਨਾਮ ਰੋਸ਼ਨ ਕਰਨਗੇ। ਉਨ੍ਹਾਂ ਖਿਡਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਖੇਡ ਭਾਵਨਾ ਨਾਲ ਇਹਨ੍ਹਾਂ ਖੇਡਾਂ ਵਿੱਚ ਭਾਗ ਲੈਣ ਅਤੇ ਜਿੱਤ ਤੇ ਹਾਰ ਨੂੰ ਖਿੜ੍ਹੇ ਮੱਥੇ ਸਵੀਕਾਰ ਕਰਨ। ਸਿਹਤ ਮੰਤਰੀ ਨੇ ਫੁੱਟਬਾਲ ਦੇ ਪ੍ਰਦਰਸ਼ਨੀ ਮੈਚ ਦੇ ਖਿਡਾਰੀਆਂ ਨਾਲ ਜਾਣ ਪਛਾਣ ਵੀ ਕੀਤੀ ਤੇ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ।

  ਵਿਧਾਇਕ ਫਤਹਿਗੜ੍ਹ ਸਾਹਿਬ ਐਡਵੋਕੇਟ ਲਖਵੀਰ ਸਿੰਘ ਰਾਏ ਅਤੇ ਵਿਧਾਇਕ ਬਸੀ ਪਠਾਣਾ ਸ੍ਰੀ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਇਨ੍ਹਾਂ ਖੇਡਾਂ ਨਾਲ ਨਵੇਂ ਪੰਜਾਬ ਦੀ ਸੁਰੂਆਤ ਹੋਵੇਗੀ ਅਤੇ ਨੌਜਵਾਨ ਮੁੜ ਤੋਂ ਖੇਡ ਮੈਦਾਨ ਵਿੱਚ ਆ ਕੇ ਸੂਬੇ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਇਹ ਖੇਡਾਂ ਕਰਵਾਉਣ ਵਾਸਤੇ ਮੁੱਖ ਮੰਤਰੀ ਪੰਜਾਬ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਮੁੱਖ ਮੰਤਰੀ ਦਾ ਇਹ ਉਪਰਾਲਾ ਸਾਬਤ ਕਰਦਾ ਹੈ ਕਿ ਆਮ ਆਦਮੀ ਦੀ ਪਾਰਟੀ ਦੀ ਸਰਕਾਰ ਹਰ ਪੰਜਾਬੀ ਦੀ ਆਪਣੀ ਸਰਕਾਰ ਹੈ ਇਸ ਵਿੱਚ ਕੋਈ ਵੀ ਭੇਦਭਾਵ ਨਹੀਂ ਹੈ।  ਸਮਾਗਮ ਵਿੱਚ ਦੇਸ਼ ਭਗਤ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ ਜੋਰਾ ਸਿੰਘ ਵੱਲੋਂ ਉਨ੍ਹਾਂ ਦੇ ਵਾਈਸ ਪ੍ਰੈਜੀਡੈਂਟ ਡਾ ਹਰਸ ਸਦਾਵਰਤੀ ਵੀ ਪਹੁੰਚੇ, ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਡਾਇਰੈਕਟਰ ਸਪੋਰਟਸ, ਦੇਸ਼ ਭਗਤ ਯੂਨੀਵਰਸਿਟੀ ਡਾ ਗਿਆਨ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ। ਕਬੱਡੀ ਦੀ ਨੈਸ਼ਨਲ ਖਿਡਾਰਨ ਅਮਨਜੋਤ ਕੌਰ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਵਿੱਚ ਰਹਿ ਕੇ ਖੇਡਾਂ ਖੇਡਣ ਲਈ ਸਹੁੰ ਵੀ ਚੁਕਾਈ। ਇਸ ਮੌਕੇ ਲੋਕ ਗਾਇਕ ਸਰਬਜੀਤ ਲਾਡੀ ਤੇ ਸੁਰਮਾਨ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਚੰਗਾ ਰੰਗ ਬੰਨ੍ਹਿਆ।

  Published by:Ashish Sharma
  First published:

  Tags: Chetan Singh Jaudamajra, Fatehgarh Sahib, Punjab government, Sports