ਸਿਆਸੀ ਬਦਲਾਖੋਰੀ: ਮਹਿਤਾਬ ਸਿੰਘ ਕਮਿਸ਼ਨ ਨੇ ਕੈਪਟਨ ਨੂੰ ਸੌਂਪੀ 8ਵੀਂ ਅੰਤ੍ਰਿਮ ਰਿਪੋਰਟ


Updated: July 12, 2018, 7:50 PM IST
ਸਿਆਸੀ ਬਦਲਾਖੋਰੀ: ਮਹਿਤਾਬ ਸਿੰਘ ਕਮਿਸ਼ਨ ਨੇ ਕੈਪਟਨ ਨੂੰ ਸੌਂਪੀ 8ਵੀਂ ਅੰਤ੍ਰਿਮ ਰਿਪੋਰਟ

Updated: July 12, 2018, 7:50 PM IST
ਜਸਟਿਸ ਮਹਿਤਾਬ ਸਿੰਘ ਕਮਿਸ਼ਨ ਨੇ ਆਪਣੀ 8ਵੀਂ ਅੰਤ੍ਰਿਮ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਹੈ। ਇਹ ਕਮਿਸ਼ਨ ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ ਪੁਲਿਸ ਕੇਸਾਂ ਦੀ ਜਾਂਚ ਲਈ ਬਣਾਇਆ ਗਿਆ ਸੀ। ਕਮਿਸ਼ਨ ਨੇ ਪੜਤਾਲ ਤੋਂ ਬਾਅਦ ਆਪਣੀਆਂ ਕਾਰਵਾਈ ਕਰਨ ਤੇ ਕੇਸ ਰੱਦ ਕਰਨ ਸਬੰਧੀ ਸਿਫ਼ਾਰਸ਼ਾਂ ਵੀ ਦਿੱਤੀਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਮੀਡੀਆ ਸਲਾਹਕਾਰ ਨੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਦਰਜ ਕੀਤੇ 337 ਕੇਸਾਂ ਦੀ ਪੜਤਾਲ ਤੋਂ ਬਾਅਦ 190 ਉੱਪਰ ਕਾਰਵਾਈ ਆਰੰਭ ਦਿੱਤੀ ਗਈ ਹੈ।

ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ 126 ਐਫਆਈਆਰ ਰੱਦ ਵੀ ਕੀਤੀਆਂ ਗਈਆਂ ਹਨ। ਕੈਪਟਨ ਨੇ ਟਵੀਟ ਵਿੱਚ ਹਰੇਕ ਪੀੜਤ ਨੂੰ ਨਿਆਂ ਦੇਣ ਲਈ ਵਚਨਬੱਧਤਾ ਵੀ ਪ੍ਰਗਟਾਈ ਹੈ। ਜਸਟਿਸ (ਸੇਵਾ ਮੁਕਤ) ਮਹਿਤਾਬ ਸਿੰਘ ਗਿੱਲ ਕਮਿਸ਼ਨ ਦਾ ਗਠਨ ਕਮਿਸ਼ਨ ਆਫ ਇਨਕੁਆਇਰੀ ਐਕਟ 1952 ਦੇ ਹੇਠ 5 ਅਪ੍ਰੈਲ, 2017 ਨੂੰ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਕੀਤਾ ਗਿਆ ਸੀ। ਇਸ ਕਮਿਸ਼ਨ ਨੂੰ ਬਾਦਲ ਸਰਕਾਰ ਦੌਰਾਨ ਕਥਿਤ ਤੌਰ ’ਤੇ ਝੂਠੇ ਕੇਸ/ਐਫ.ਆਈ.ਆਰਜ਼. ਦਰਜ ਕਰਨ ਬਾਰੇ ਜਾਂਚ ਕਰਨ ਦਾ ਕੰਮ ਸੌਂਪਿਆ ਗਿਆ ਸੀ।
First published: July 12, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...