Home /News /punjab /

Barnala : ਕਾਲਾ ਢਿੱਲੋਂ ਨੇ ਈ-ਰਿਕਸ਼ਿਆਂ ’ਤੇ ਬੋਰਡ ਲਗਾਕੇ ਸ਼ੁਰੂ ਕੀਤਾ ਚੋਣ ਪ੍ਰਚਾਰ

Barnala : ਕਾਲਾ ਢਿੱਲੋਂ ਨੇ ਈ-ਰਿਕਸ਼ਿਆਂ ’ਤੇ ਬੋਰਡ ਲਗਾਕੇ ਸ਼ੁਰੂ ਕੀਤਾ ਚੋਣ ਪ੍ਰਚਾਰ

Barnala : ਕਾਲਾ ਢਿੱਲੋਂ ਨੇ ਈ-ਰਿਕਸ਼ਿਆਂ ’ਤੇ ਬੋਰਡ ਲਗਾਕੇ ਸ਼ੁਰੂ ਕੀਤਾ ਚੋਣ ਪ੍ਰਚਾਰ

Barnala : ਕਾਲਾ ਢਿੱਲੋਂ ਨੇ ਈ-ਰਿਕਸ਼ਿਆਂ ’ਤੇ ਬੋਰਡ ਲਗਾਕੇ ਸ਼ੁਰੂ ਕੀਤਾ ਚੋਣ ਪ੍ਰਚਾਰ

Punjab Assembly election 2022: ਕਾਲਾ ਢਿੱਲੋਂ ਵਲੋਂ ਹਲਕਾ ਬਰਨਾਲਾ ’ਚ 300 ਈ-ਰਿਕਸ਼ਿਆਂ ’ਤੇ ਕਾਂਗਰਸ ਪਾਰਟੀ ਦੀਆਂ ਪ੍ਰਾਪਤੀਆਂ ਦੇ ਹੋਰਡਿੰਗ ਲਗਾਕੇ ਪ੍ਰਚਾਰ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

 • Share this:
  ਆਸ਼ੀਸ਼ ਸ਼ਰਮਾ

  ਬਰਨਾਲਾ :  ਕਾਂਗਰਸ ਪਾਰਟੀਆਂ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਸੀਨੀਅਰ ਟਕਸਾਲੀ ਕਾਂਗਰਸੀ ਆਗੂ ਤੇ ਉਘੇ ਟਰਾਂਸਪੋਰਟਰ ਕੁਲਦੀਪ ਸਿੰਘ ਕਾਲਾ ਢਿੱਲੋਂ ਵਲੋਂ ਪਾਰਟੀ ਦਾ ਪ੍ਰਚਾਰ ਜੋਰਾਂ-ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਕਾਲਾ ਢਿੱਲੋਂ ਵਲੋਂ ਹਲਕਾ ਬਰਨਾਲਾ ’ਚ 300 ਈ-ਰਿਕਸ਼ਿਆਂ ’ਤੇ ਕਾਂਗਰਸ ਪਾਰਟੀ ਦੀਆਂ ਪ੍ਰਾਪਤੀਆਂ ਦੇ ਹੋਰਡਿੰਗ ਲਗਾਕੇ ਪ੍ਰਚਾਰ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

  ਕਾਲਾ ਢਿੱਲੋਂ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕ ਹਿਤੈਸ਼ੀ ਫ਼ੈਸਲੇ ਲਏ ਜਾ ਰਹੇ ਹਨ, ਜਿੰਨ੍ਹਾਂ ਦਾ ਸਿੱਧੇ ਤੌਰ ’ਤੇ ਲਾਭ ਆਮ ਲੋਕਾਂ ਨੂੰ ਮਿਲਿਆ ਹੈ ਤੇ ਸੂਬੇ ਦਾ ਹਰੇਕ ਵਰਗ ਸਿੱਧੂ ਤੇ ਚੰਨੀ ਦੀ ਜੌੜੀ ਦੀ ਸ਼ਲਾਘਾ ਕਰ ਰਿਹਾ ਹੈ।

  ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀਆਂ ਦੀਆਂ ਨੀਤੀਆਂ ਤੇ ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣ ਲਈ 300 ਈ-ਰਿਕਸ਼ਿਆਂ ’ਤੇ ਹੋਰਡਿੰਗ ਲਗਾਏ ਗਏ ਹਨ, ਜੋ ਸ਼ਹਿਰ ਦੇ ਹਰ ਗਲੀ\ਮੁਹੱਲੇ ਤੇ ਮੁੱਖ ਬਜ਼ਾਰਾਂ ’ਚ ਕਾਂਗਰਸ ਪਾਰਟੀ ਦਾ ਪ੍ਰਚਾਰ ਕਰਨਗੇ।

  ਇਸ ਤੋਂ ਇਲਾਵਾ ਘਰ-ਘਰ ਜਾਕੇ ਵੀ ਲੋਕਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ ਤੇ ਕਾਂਗਰਸ ਦੀਆਂ ਯੋਜਨਾਵਾਂ ਸਬੰਧੀ ਲੋਕਾਂ ਨੂੰ ਵਿਸਥਾਰ ਨਾਲ ਜਾਣਕਾਰੀ ਦੇਕੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਢਿੱਲੋਂ ਨੇ ਦਾਅਵਾ ਕੀਤਾ ਕਿ ਉਹ ਜ਼ਿਲ੍ਹਾ ਬਰਨਾਲਾ ਦੀਆਂ ਤਿੰਨੇ ਵਿਧਾਨ ਸਭਾ ਸੀਟਾਂ ਜਿੱਤਕੇ ਕਾਂਗਰਸ ਪਾਰਟੀ ਦੀ ਝੋਲੀ ਪਾਉਣਗੇ।

  ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰ ਬਲਦੇਵ ਭੁੱਚਰ, ਨਗਰ ਕੌਂਸਲ ਬਰਨਾਲਾ ਦੇ ਸਾਬਕਾ ਮੀਤ ਪ੍ਰਧਾਨ ਮਹੇਸ਼ ਕੁਮਾਰ ਲੋਟਾ, ਦੀਪਕ ਸ਼ਰਮਾ, ਬਾਜ ਸਿੰਘ ਰਟੌਲ, ਜਗਤਾਰ ਪੱਖੋਂਕੇ ਸਣੇ ਵੱਡੀ ਗਿਣਤੀ ’ਚ ਟਕਸਾਲੀ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
  Published by:Sukhwinder Singh
  First published:

  Tags: Assembly Elections 2022, Barnala, Punjab Assembly election 2022

  ਅਗਲੀ ਖਬਰ