ਬਠਿੰਡਾ : ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ(Kangana Ranaut) ਨੂੰ ਮਾਣਹਾਨੀ ਕੇਸ 'ਚ ਸੰਮਨ ਜਾਰੀ ਹੋਇਆ ਹੈ। 19 ਅਪ੍ਰੈਲ ਨੂੰ ਬਠਿੰਡਾ ਕੋਰਟ 'ਚ ਪੇਸ਼ ਹੋਣ ਦਾ ਸੰਮਨ ਜਾਰੀ ਹੋਇਆ ਹੈ। ਪੰਜਾਬ ਦੀ 73 ਸਾਲਾ ਬਜ਼ੁਰਗ ਔਰਤ ਮਹਿੰਦਰ ਕੌਰ(Mohinder Kaur ) 'ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਮਹਿੰਦਰ ਕੌਰ ਬਹਾਦਰਗੜ੍ਹ ਜੰਡੀਆਂ ਦੀ ਰਹਿਣ ਵਾਲੀ ਹੈ। ਕੰਗਨਾ ਨੇ ਖੇਤੀ ਅੰਦੋਲਨ ਨੂੰ ਲੈ ਕੇ ਟਵੀਟ ਕੀਤਾ ਸੀ। ਮਹਿੰਦਰ ਕੌਰ ਦੀ ਫੋਟੋ ਲਗਾ ਕਿਹਾ ਸੀ 100-100 ਰੁਪਏ ਦੀ ਦਿਹਾੜੀਆਂ 'ਤੇ ਆਏ ਹਨ। ਜਿਸ ਤੋਂ ਬਾਅਦ ਅਦਾਕਾਰਾ ਕੰਗਨਾ ਰਣੌਤ ਦੇ ਖਿਲਾਫ ਬਠਿੰਡਾ ਦੀ ਇੱਕ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਕੰਗਨਾ ਰਣੌਤ ਨੇ ਟਵਿੱਟਰ 'ਤੇ ਮਹਿੰਦਰ ਕੌਰ ਨੂੰ 'ਸ਼ਾਹੀਨ ਬਾਗ ਦੀ ਦਾਦੀ' ਕਿਹਾ ਹੈ। ਕੌਰ ਦੇ ਵਕੀਲ ਰਘਬੀਰ ਸਿੰਘ ਮੁਤਾਬਿਕ ਸ਼ਿਕਾਇਤ ਭਾਰਤੀ ਦੰਡਾਵਲੀ ਦੀ ਧਾਰਾ 499 (ਮਾਨਹਾਨੀ) ਅਤੇ 500 (ਮਾਨਹਾਨੀ ਦੀ ਸਜ਼ਾ) ਤਹਿਤ ਦਰਜ ਕੀਤੀ ਗਈ ਸੀ।
ਸ਼ਿਕਾਇਤ ਵਿੱਚ ਮਹਿੰਦਰ ਕੌਰ ਨੇ ਕਿਹਾ ਕਿ ਅਦਾਕਾਰਾ ਨੇ ਟਵੀਟ ਵਿੱਚ ਮੇਰੀ ਤੁਲਨਾ ਕਿਸੇ ਹੋਰ ਔਰਤ ਨਾਲ ਕਰਕੇ ਝੂਠੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਮੈਂ ਉਹੀ ਦਾਦੀ ਹਾਂ ਜਿਸ ਨੇ ਸ਼ਾਹੀਨ ਬਾਗ ਦੇ ਵਿਰੋਧ ਪ੍ਰਦਰਸ਼ਨ 'ਚ ਹਿੱਸਾ ਲਿਆ ਸੀ। ਇਸ ਤਰ੍ਹਾਂ ਦੀਆਂ ਟਿੱਪਣੀਆਂ ਦਾ ਇਸਤੇਮਾਲ ਕਰਕੇ ਅਭਿਨੇਤਰੀ ਨੇ ਉਸਦੀ ਸਾਖ ਅਤੇ ਵੱਕਾਰ ਨੂੰ ਠੇਸ ਪਹੁੰਚਾਈ ਹੈ।
ਦਾਦੀ ਦਾ ਦਾਅਵਾ ਹੈ ਕਿ ਕੰਗਨਾ ਦੇ ਟਵੀਟ ਕਾਰਨ ਉਸ ਨੂੰ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਗੁਆਂਢੀਆਂ, ਪਿੰਡ ਵਾਸੀਆਂ ਅਤੇ ਆਮ ਲੋਕਾਂ ਦੀਆਂ ਨਜ਼ਰਾਂ 'ਚ ਮਾਨਸਿਕ ਤਣਾਅ, ਦਰਦ, ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਦੇ ਬਾਵਜੂਦ ਕੰਗਨਾ ਨੇ ਬਿਨਾਂ ਸ਼ਰਤ ਮੁਆਫੀ ਮੰਗਣ ਦੀ ਖੇਚਲ ਵੀ ਨਹੀਂ ਕੀਤੀ।
ਕੰਗਨਾ ਨੇ ਆਪਣੀ ਪੋਸਟ 'ਚ ਕੀ ਲਿਖਿਆ?
ਕਿਸਾਨ ਅੰਦੋਲਨ ਦੌਰਾਨ ਮਹਿੰਦਰ ਕੌਰ ਨਾਲ ਜੁੜੀ ਇਕ ਪੋਸਟ ਸ਼ੇਅਰ ਕਰਦੇ ਹੋਏ ਕੰਗਨਾ ਨੇ ਲਿਖਿਆ, 'ਹਾਹਾਹਾ, ਇਹ ਉਹੀ ਦਾਦੀ ਹੈ, ਜਿਸ ਨੂੰ ਟਾਈਮ ਮੈਗਜ਼ੀਨ ਦੇ ਕਵਰ 'ਤੇ ਸਭ ਤੋਂ ਤਾਕਤਵਰ ਭਾਰਤੀ ਦੱਸਿਆ ਗਿਆ ਸੀ। ਇਹ 100 ਰੁਪਏ ਵਿੱਚ ਉਪਲਬਧ ਹੈ। ਪਾਕਿਸਤਾਨੀ ਪੱਤਰਕਾਰਾਂ ਨੇ ਭਾਰਤ ਲਈ ਸ਼ਰਮਨਾਕ ਤਰੀਕੇ ਨਾਲ ਅੰਤਰਰਾਸ਼ਟਰੀ PR ਨੂੰ ਹਾਈਜੈਕ ਕਰ ਲਿਆ ਹੈ। ਅੰਤਰਰਾਸ਼ਟਰੀ ਪੱਧਰ 'ਤੇ ਬੋਲਣ ਲਈ ਸਾਨੂੰ ਆਪਣੇ ਲੋਕਾਂ ਦੀ ਲੋੜ ਹੈ।
ਮਹਿੰਦਰ ਕੌਰ ਨਵੰਬਰ ਵਿੱਚ ਉਸ ਵੇਲੇ ਸੁਰਖੀਆਂ ਵਿੱਚ ਆਇਆ ਜਦੋਂ ਹੱਥ ਵਿੱਚ ਕਿਸਾਨ ਯੂਨੀਅਨ ਦੇ ਝੰਡੇ ਨਾਲ ਉਸ ਦੀ ਇੱਕ ਤਸਵੀਰ ਵਾਇਰਲ ਹੋਈ ਸੀ। ਕੰਗਨਾ ਨੇ ਬਿਲਕੀਸ ਦੀ ਇੱਕ ਹੋਰ ਫੋਟੋ ਦੇ ਨਾਲ ਉਹੀ ਫੋਟੋ ਟਵੀਟ ਕੀਤੀ ਸੀ ਅਤੇ ਦਾਅਵਾ ਕੀਤਾ ਸੀ ਕਿ ਉਹ ਉਹੀ ਪ੍ਰਦਰਸ਼ਨਕਾਰੀ ਸੀ ਅਤੇ 100 ਰੁਪਏ ਵਿੱਚ ਕਿਰਾਏ 'ਤੇ ਆਉਂਦੇ। ਇਸ ਮਾਮਲੇ ਵਿੱਚ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਕੰਗਨਾ ਨਾਲ ਸੋਸ਼ਲ ਮੀਡੀਆ ਉੱਤੇ ਬੜੀ ਤਿੱਖੀ ਬਹਿਸ ਹੋਈ ਸੀ । ਕੁਝ ਦਿਨ ਪਹਿਲਾਂ ਮਹਿੰਦਰ ਸਿੰਘ ਟਿੱਕਰੀ ਬਾਰਡਰ ਗਏ ਸਨ ਅਤੇ ਕਿਸਾਨ ਜਥੇਬੰਦੀ ਬੀਕੇਯੂ (ਏਕਤਾ ਉਗਰਾਹਾਂ) ਦੀ ਸਟੇਜ ਤੋਂ ਸੰਬੋਧਨ ਕੀਤਾ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agricultural law, Bathinda, Bollywood actress, Farmers Protest, Kangana Ranaut