Home /News /punjab /

Kapurthala : ਇੱਕ ਕਿਲੋ ਅਫੀਮ ਸਮੇਤ ਵਿਅਕਤੀ ਗ੍ਰਿਫਤਾਰ

Kapurthala : ਇੱਕ ਕਿਲੋ ਅਫੀਮ ਸਮੇਤ ਵਿਅਕਤੀ ਗ੍ਰਿਫਤਾਰ

ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ

ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ

ਥਾਣਾ ਤਲਵੰਡੀ ਚੌਧਰੀਆਂ ਪੁਲਸ ਵੱਲੋਂ ਇਕ ਕਿਲੋਗ੍ਰਾਮ ਅਫੀਮ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

 • Share this:
  Jagjit Dhanju

  ਥਾਣਾ ਤਲਵੰਡੀ ਚੌਧਰੀਆਂ ਪੁਲਸ ਵੱਲੋਂ ਇਕ ਕਿਲੋਗ੍ਰਾਮ ਅਫੀਮ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ।
  ਕਪੂਰਥਲਾ ਦੀ ਥਾਣਾ ਤਲਵੰਡੀ ਚੌਧਰੀਆਂ ਪੁਲਸ ਨੇ ਤਲਵੰਡੀ ਚੌਧਰੀਆਂ ਰੈਸਟ ਹਾਊਸ ਕੋਲ ਨਾਕਾਬੰਦੀ ਕਰ ਪਿੰਡ ਛੰਨਾ ਸ਼ੇਰ ਸਿੰਘ ਵੱਲੋਂ ਆਉਂਦੇ ਇੱਕ ਵਿਅਕਤੀ ਨੂੰ ਇਕ ਕਿਲੋ ਅਫੀਮ ਸਮੇਤ ਗ੍ਰਿਫਤਾਰ ਕਰਨ ਵਿਚ ਵੱਡੀ  ਸਫਲਤਾ ਹਾਸਲ  ਕੀਤੀ ਹੈ ।

  ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਉਪ ਪੁਲੀਸ ਕਪਤਾਨ  ਜਗਜੀਤ ਸਿੰਘ ਸਰੋਆ  ਨੇ ਦਸਿਆ ਕਿ ਪੁਲਸ ਪਾਰਟੀ ਨੇ ਸਿਵਲ ਰੈਸਟ ਹਾਊਸ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਮੁਖਬਰ ਖਾਸ ਦੀ ਇਤਲਾਹ ਤੇ ਪਿੰਡ ਛੰਨਾ ਸ਼ੇਰ ਸਿੰਘ ਵਲੋਂ ਆਉਂਦੇ ਇਕ ਨੌਜਵਾਨ ਨੂੰ ਰੋਕ ਕੇ ਪੁੱਛ ਗਿੱਛ ਕੀਤੀ ਤਾਂ ਉਸ ਨੇ ਆਪਣੀ ਪਹਿਚਾਣ ਪਵਨ ਕੁਮਾਰ ਪੁੱਤਰ ਮਿੱਤਰ ਪ੍ਰਕਾਸ਼ ਵਾਸੀ ਤਲਵੰਡੀ ਚੌਧਰੀਆਂ ਦੱਸੀ। ਮੌਕੇ ਤੇ ਪੁੱਜੇ ਡੀ ਐੱਸ ਪੀ ਰਾਜੇਸ਼ ਕੱਕੜ ਨੇ ਜਦੋਂ ਕਾਬੂ ਕੀਤੇ ਨੌਜਵਾਨ ਪਵਨ ਕੁਮਾਰ ਤੇ ਹੱਥ ਵਿਚ ਫਡ਼ੇ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਇੱਕ ਕਿਲੋ ਅਫੀਮ ਬਰਾਮਦ ਹੋਈ।  ਉਸ ਵਿਰੁੱਧ ਥਾਣਾ ਤਲਵੰਡੀ ਚੌਧਰੀਆਂ ਵਿਖੇ ਕਥਿਤ ਦੋਸ਼ੀ ਵਿਰੁੱਧ ਕੇਸ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਸ ਨੂੰ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਰਿਮਾਂਡ ਲਿਆ ਜਾਵੇਗਾ ਤੇ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ ਗਿਰਫ਼ਤਾਰ ਨੌਜਵਾਨ ਬਾਰੇ ਦਸਿਆ ਪੁਲਿਸ ਅਧਿਕਾਰੀ ਨੇ ਖੁਲਾਸਾ ਕੀਤਾ ਕਿ ਉਕਤ ਨੌਜਵਾਨ ਤੇ ਪਹਿਲਾ ਵੀ 500 ਗ੍ਰਾਮ  ਅਫੀਮ ਦੀ ਬਰਮਾਦਗੀ ਦਾ ਮਾਮਲਾ ਦਰਜ ਹੈ ਤੇ ਉਸ ਮਾਮਲੇ ਵਿਚ ਆ ਕੇ ਉਸ ਨੇ ਪਿੰਡ ਵਿਚ ਆਪਣੀ ਕਰਿਆਨੇ ਦੀ ਦੁਕਾਨ ਤੋਂ ਹੀ ਨਸ਼ੇ ਦਾ ਕਾਰੋਬਾਰ ਦੁਬਾਰਾ ਸ਼ੁਰੂ ਕਰ ਦਿੱਤਾ ਜਿਸ ਦੇ ਨੈਟਵਰਕ ਦੀ ਜਾਂਚ ਕੀਤੀ ਜਾ ਰਹੀ ਹੈ।
  Published by:Ashish Sharma
  First published:

  Tags: Kapurthala, Punjab Police

  ਅਗਲੀ ਖਬਰ