ਖਾਲਸਈ ਰੰਗ 'ਚ ਰੰਗਿਆ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਾਹਿਬ ਤੱਕ ਦਾ ਰਸਤਾ, ਸੰਗਤਾਂ ਨੇ ਘੱਤੀਆਂ ਵਹੀਰਾਂ

News18 Punjab
Updated: November 9, 2019, 2:38 PM IST
ਖਾਲਸਈ ਰੰਗ 'ਚ ਰੰਗਿਆ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਾਹਿਬ ਤੱਕ ਦਾ ਰਸਤਾ, ਸੰਗਤਾਂ ਨੇ ਘੱਤੀਆਂ ਵਹੀਰਾਂ
ਖਾਲਸਈ ਰੰਗ 'ਚ ਰੰਗਿਆ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਾਹਿਬ ਤੱਕ ਦਾ ਰਸਤਾ
News18 Punjab
Updated: November 9, 2019, 2:38 PM IST
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਪੰਥ ਤੋਂ ਵਿਛੋੜੇ ਗਏ ਗੁਰਧਾਮਾਂ ਦੇ ਦਰਸ਼ਨ ਦੀਦਾਰ ਦੀ ਅਰਦਾਸ ਪੂਰੀ ਹੋਈ ਹੈ। ਭਾਰਤ ਵਾਲੇ ਪਾਸੇ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ ਤੋਂ ਲੈ ਕੇ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਤੱਕ ਸਾਰਾ ਰਸਤਾ ਖਾਲਸਈ ਰੰਗ ਵਿਚ ਰੰਗਿਆ ਹੋਇਆ ਹੈ। ਸਿੱਖ ਸੰਗਤਾਂ ਨੇ ਕਰਤਾਰਪੁਰ ਸਾਹਿਬ ਵੱਲ ਵਹੀਰਾਂ ਘੱਤੀਆਂ ਹੋਈਆਂ ਹਨ। ਭਾਰਤ ਤੇ ਪਾਕਿਸਤਾਨ ਵਿਚ ਵੱਡੇ ਪੱਧਰ ਉਤੇ ਤਣਾਅ ਦੇ ਬਾਵਜੂਦ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣਾ ਇਤਿਹਾਸਕ ਘਟਨਾ ਵਜੋਂ ਦੇਖਿਆ ਜਾ ਰਿਹਾ ਹੈ।

ਯਾਦ ਰਹੇ ਕਿ ਇਸ ਲਾਂਘੇ ਲਈ 2001 ਤੋਂ ਲਗਾਤਾਰ ਅਰਦਾਸ ਕੀਤੀ ਜਾ ਰਹੀ ਸੀ ਪਰ ਪਾਕਿਸਤਾਨ ਵਿਚ ਇਮਰਾਨ ਖਾਨ ਸਰਕਾਰ ਆਉਂਦਿਆਂ ਹੀ ਲਾਂਘੇ ਦੀ ਗੱਲ ਤੁਰੀ। ਇਮਰਾਨ ਖਾਨ ਨੇ ਆਪਣੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ ਦੋਸਤ ਵਜੋਂ ਨਵਜੋਤ ਸਿੰਘ ਸਿੱਧੂ ਨੂੰ ਸੱਦਾ ਭੇਜਿਆ ਸੀ। ਬੱਸ, ਇਸੇ ਸੱਦੇ ਨੇ ਹੀ ਸਿੱਖਾਂ ਲਈ ਕਰਤਾਰਪੁਰ ਦਾ ਰਾਹ ਖੋਲ੍ਹ ਦਿੱਤਾ। ਸਿੱਧੂ ਪਾਕਿਸਤਾਨ ਗਏ ਤੇ ਉਥੋਂ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਦਾ ਸੁਨੇਹਾ ਲੈ ਕੇ ਆਏ।

Loading...
ਮੋਦੀ ਸਰਕਾਰ ਨੇ ਝੱਟ 8 ਨਵੰਬਰ 2018 ਨੂੰ ਲਾਂਘੇ ਦੇ ਨੀਂਹ ਪੱਥਰ ਰੱਖਣ ਦੀ ਤਰੀਕ ਤੈਅ ਕਰ ਦਿੱਤੀ। ਉਸੇ ਦਿਨ ਪਾਕਿਸਤਾਨ ਨੇ ਵੀ 9 ਨਵੰਬਰ ਨੂੰ ਨੀਂਹ ਪੱਥਰ ਰੱਖਣ ਦਾ ਐਲਾਨ ਕਰ ਦਿੱਤਾ। ਗੁਰੂ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਰਕਾਰ ਇਸ ਨੂੰ ਭਵਿਖੀ ਰਾਹ ਵਜੋਂ ਦੇਖਦਿਆਂ ਦਾਅਵੇ ਨਾਲ ਕਹਿ ਰਹੀ ਹੈ ਕਿ ਕਰਤਾਰਪੁਰ ਸਾਹਿਬ ਦਾ ਦਰਬਾਰ ਸਾਹਿਬ ਦੁਨੀਆਂ ਦਾ ਸਭ ਤੋਂ ਵੱਡਾ ਗੁਰਦੁਆਰਾ ਹੋਵੇਗਾ ਅਤੇ ਇਹ ਸਿੱਖਾਂ ਨੂੰ ਪਾਕਿਸਤਾਨ ਦੀ ਸਰਕਾਰ ਵੱਲੋਂ ਤੋਹਫਾ ਹੈ।
First published: November 9, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...