Home /News /punjab /

ਕਰਤਾਰਪੁਰ ਲਾਂਘਾ; ਕੈਪਟਨ ਨੂੰ ਪਾਕਿਸਤਾਨ ਦੀ ਨੀਅਤ 'ਤੇ ਸ਼ੱਕ, ਕੇਂਦਰ ਨੂੰ ਚੌਕਸ ਰਹਿਣ ਦੀ ਸਲਾਹ

ਕਰਤਾਰਪੁਰ ਲਾਂਘਾ; ਕੈਪਟਨ ਨੂੰ ਪਾਕਿਸਤਾਨ ਦੀ ਨੀਅਤ 'ਤੇ ਸ਼ੱਕ, ਕੇਂਦਰ ਨੂੰ ਚੌਕਸ ਰਹਿਣ ਦੀ ਸਲਾਹ

ਜਮ੍ਹਾਖੋਰ ਸਾਵਧਾਨ! ਵੱਧ ਕੀਮਤਾਂ ’ਤੇ ਵਸਤਾਂ ਵੇਚਣ ਵਾਲਿਆਂ ਨੂੰ ਲੱੱਗੇਗਾ 1.85 ਲੱਖ ਜੁਰਮਾਨਾ

ਜਮ੍ਹਾਖੋਰ ਸਾਵਧਾਨ! ਵੱਧ ਕੀਮਤਾਂ ’ਤੇ ਵਸਤਾਂ ਵੇਚਣ ਵਾਲਿਆਂ ਨੂੰ ਲੱੱਗੇਗਾ 1.85 ਲੱਖ ਜੁਰਮਾਨਾ

 • Share this:
  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਵਾਸਤੇ ਪਾਕਿਸਤਾਨ ਜਾਣ ਲਈ ਨਵਜੋਤ ਸਿੰਘ ਸਿੱਧੂ ਵੱਲੋਂ ਆਗਿਆ ਲੈਣ ਲਈ ਭੇਜਿਆ ਗਿਆ ਪੱਤਰ ਜਰੂਰੀ ਕਾਰਵਾਈ ਲਈ ਮੁੱਖ ਸਕੱਤਰ ਕੋਲ ਭੇਜ ਦਿੱਤਾ ਹੈ।

  ਮੁੱਖ ਮੰਤਰੀ ਨੇ ਕਿਹਾ ਕਿ ਬਾਕੀ ਸਿੱਖਾਂ ਵਾਂਗ ਉਹ ਵੀ ਕਰਤਾਰਪੁਰ ਸਾਹਿਬ ਗੁਰਦੁਆਰਾ ਵਿੱਚ ਨਤਮਸਤਕ ਹੋਣ ਦਾ ਸੋਚ ਕੇ ਬਹੁਤ ਹੀ ਜ਼ਿਆਦਾ ਖੁਸ਼ ਹਨ। ਹਾਲਾਂਕਿ ਉਨਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਪਾਕਿਸਤਾਨ ਦੀ ਮਨਸ਼ਾ ਉੱਤੇ ਅਜੇ ਵੀ ਸ਼ੱਕ ਹੈ ਅਤੇ ਲਾਂਘੇ ਨੂੰ ਖੋਲਣਾ ਆਈ.ਐਸ.ਆਈ ਦਾ ਆਪ੍ਰੇਸ਼ਨ-ਕਾਰਜ ਹੋ ਸਕਦਾ ਹੈ ਜਿਸਦਾ ਉਦੇਸ਼ ਰਾਇਸ਼ੁਮਾਰੀ 2020 ਲਈ ਸਿੱਖ ਭਾਈਚਾਰੇ ਨੂੰ ਪ੍ਰਭਾਵਿਤ ਕਰਨਾ ਹੈ। ਜਿਸ ਨੂੰ ਸਿੱਖ ਫਾਰ ਜਸਟਿਸ(ਐਸ.ਐਫ.ਜੇ.) ਦੇ ਹੇਠ ਬੜਾਵਾ ਦਿੱਤਾ ਜਾ ਰਿਹਾ ਹੈ।

  ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪੂਰੀ ਤਰ੍ਹਾਂ ਸਰਗਰਮ ਅਤੇ ਚੌਕਸ ਹਾਂ। ਉਨ੍ਹਾਂ ਨੇ ਪਾਕਿਸਤਾਨ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਕਰਨ ਵਿਰੁੱਧ ਭਾਰਤ ਸਰਕਾਰ ਨੂੰ ਚੇਤਾਵਨੀ ਦਿੱਤੀ ਕਿਉਂਕਿ ਹਾਲ ਹੀ ਦੇ ਸਮਿਆਂ ਦੌਰਾਨ ਪੰਜਾਬ ਵਿੱਚ ਆਈ.ਐਸ.ਆਈ ਦੀਆਂ ਸਰਗਰਮੀਆਂ ਵਿਸ਼ੇਸ਼ ਤੌਰ ਤੇ ਨੋਟ ਕੀਤੀਆਂ ਗਈਆਂ ਹਨ ਜਿਨ੍ਹਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਇਹ ਵਿਚਾਰ ਪ੍ਰਗਟ ਕੀਤੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਦਾ ਸਿਆਸੀਕਰਨ ਕਰਨ ਲਈ ਤਿੱਖੀ ਅਲੋਚਨਾ ਕੀਤੀ ਜੋ ਕਿ ਸਿੱਖ ਮੱਤ ਦੇ ਮਹਾਨ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਦੇ ਵਿਰੁੱਧ ਹੈ ਅਤੇ ਜਿਨਾਂ ਦਾ ਅਸੀਂ ਇਸ ਸਾਲ 550ਵਾਂ ਪ੍ਰਕਾਸ਼ ਪੁਰਬ ਮਨਾ ਰਹੇ ਹਾਂ।

  ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੇ ਮੁੱਦੇ ਦਾ ਸੌੜੇ ਸਿਆਸੀ ਹਿੱਤਾਂ ਦੇ ਮੱਦੇਨਜ਼ਰ ਸਿਆਸੀਕਰਨ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮੌਕੇ ਸਿਆਸਤ ਨੂੰ ਇਕ ਪਾਸੇ ਰੱਖ ਦੇਣਾ ਚਾਹੀਦਾ ਹੈ ਅਤੇ ਇਹ ਮਹਾਨ ਸਮਾਰੋਹ ਆਯੋਜਿਤ ਕਰਨ ਦਾ ਕੰਮ ਸੂਬਾ ਸਰਕਾਰ ’ਤੇ ਛੱਡ ਦੇਣਾ ਚਾਹੀਦਾ ਹੈ ਜਿਸ ਤਰਾਂ ਪਿਛਲੇ ਮੌਕਿਆਂ ਦੌਰਾਨ ਅਜਿਹਾ ਅਮਲ ਚਲਦਾ ਆ ਰਿਹਾ ਸੀ।
  Published by:Gurwinder Singh
  First published:

  Tags: Captain Amarinder Singh, Kartarpur Corridor, Pakistan

  ਅਗਲੀ ਖਬਰ