30 ਸਤੰਬਰ ਤੱਕ ਪੂਰਾ ਹੋਵੇਗਾ ਕਰਤਾਰਪੁਰ ਸਾਹਿਬ ਲਾਂਘੇ ਦਾ ਕੰਮ

  • Share this:
    ਭਾਰਤ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਦਾ ਕੰਮ 30 ਸਤੰਬਰ 2019 ਤੱਕ ਪੂਰਾ ਕਰ ਲਿਆ ਜਾਵੇਗਾ। ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਦਿਵਸ ਨੂੰ ਮੁੱਖ ਰੱਖਦਿਆਂ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਵਾਸਤੇ ਵਿਜੇ ਇੰਦਰ ਸਿੰਗਲਾ ਪੀ.ਡਬਲਿਊ.ਡੀ ਮੰਤਰੀ ਪੰਜਾਬ ਵਿਸ਼ੇਸ਼ ਤੌਰ 'ਤੇ ਇਤਿਹਾਸਕ ਤੇ ਧਾਰਮਿਕ ਕਸਬੇ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ। ਉਨ੍ਹਾਂ ਦੇ ਨਾਲ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਅਤੇ ਸਹਿਕਾਰਤਾ ਮੰਤਰੀ ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ ਵੀ ਵਿਸ਼ੇਸ਼ ਤੌਰ ਉਤੇ ਮੌਜੂਦ ਸਨ। ਇਸ ਮੌਕੇ ਉਨ੍ਹਾਂ ਅੰਤਰਰਾਸ਼ਟਰੀ ਸਰਹੱਦ ਭਾਰਤ-ਪਾਕਿਸਤਾਨ ਸਰਹੱਦ ਤੋਂ ਖਲੋ ਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕੀਤੇ ਤੇ ਸਰਹੱਦ ਤੇ ਚੱਲ ਰਹੇ ਵਿਕਾਸ ਕਾਰਜਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

    ਉਨ੍ਹਾਂ ਕਿਹਾ ਕਿ ਉਹ ਪੂਰੀ ਜ਼ਿੰਮੇਵਾਰੀ ਨਾਲ ਦੇਸ਼-ਵਿਦੇਸ਼ ਵਿਚ ਵੱਸਦੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਸੰਗਤਾਂ ਦੀਆਂ ਉਮੀਦਾਂ ਤੇ ਪੂਰਾ ਉੱਤਰਦਿਆਂ ਸੰਗਤਾਂ ਨੂੰ ਹਰ ਸਹੂਲਤ ਪੁੱਜਦਾ ਕੀਤੀ ਜਾਵੇਗੀ। ਸਿੰਗਲਾ ਵੱਲੋਂ ਕਰਤਾਰਪੁਰ ਸਾਹਿਬ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਹੋਇਆ ਕਿਹਾ ਕਿ ਬੜੀ ਖ਼ੁਸ਼ੀ ਦੀ ਗੱਲ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ 550 ਸਾਲਾ ਸ਼ਤਾਬਦੀ ਦਿਵਸ ਨੂੰ ਲੈ ਕੇ ਸਾਨੂੰ ਸੇਵਾ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ 30 ਸਤੰਬਰ 2019 ਤੱਕ ਕੋਰੀਡੋਰ ਦੇ ਰਸਤੇ ਦੇ ਵਿਕਾਸ ਕੰਮ ਮੁਕੰਮਲ ਹੋ ਜਾਣਗੇ ਤੇ ਵਿਕਾਸ ਕੰਮ ਤੇਜ਼ ਗਤੀ ਨਾਲ ਚੱਲ ਰਹੇ ਹਨ। ਨਵੰਬਰ 2019 ਤੱਕ ਸ਼ਤਾਬਦੀ ਸਮਾਗਮਾਂ ਤੋ ਪਹਿਲਾਂ ਵਿਕਾਸ ਕੰਮ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਸਮੁੱਚੀ ਸੰਗਤਾਂ ਦੇ ਆਸ਼ੀਰਵਾਦ ਨਾਲ ਵਿਕਾਸ ਕੰਮ ਸਿਰੇ ਚੜ੍ਹਨਗੇ।

    ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਕਿਹਾ ਕਿ 550 ਸਾਲਾ ਸ਼ਤਾਬਦੀ ਦਿਵਸ ਤੋ ਪਹਿਲਾ ਪਹਿਲਾ ਸ੍ਰੀ ਗੁਰੂ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਤੱਕ ਆਉਣ ਵਾਲੀਆ ਸਾਰੀਆਂ ਸੜਕਾਂ ਨੂੰ ਚੌੜਿਆਂ ਕੀਤਾ ਜਾਵੇਗਾ। ਫ਼ਤਿਹਗੜ੍ਹ ਚੂੜੀਆਂ ਤੋਂ ਡੇਰਾ ਬਾਬਾ ਨਾਨਕ ਤੱਕ ਆਉਣ ਵਾਲੀ ਸੜਕ ਨੂੰ ਚੌੜਿਆਂ ਕੀਤਾ ਜਾਵੇਗਾ। ਇਸ ਤਰਾਂ ਬਟਾਲਾ ਤੋ ਡੇਰਾ ਬਾਬਾ ਨਾਨਕ ਤੱਕ ਆਉਣ ਵਾਲੀ ਸੜਕ ਨੂੰ ਚੌੜਾ ਕੀਤਾ ਜਾਵੇਗਾ ਜਦ ਕੇ ਰਮਦਾਸ ਤੋਂ ਡੇਰਾ ਬਾਬਾ ਨਾਨਕ ਤੱਕ ਆਉਣ ਵਾਲੀਆਂ ਸੜਕਾਂ ਨੂੰ ਚੌੜਾ ਕੀਤਾ ਜਾਵੇਗਾ।
    First published: