• Home
 • »
 • News
 • »
 • punjab
 • »
 • KARTARPUR SHRINE PAKISTAN EASES10 DAY ADVANCE NOTICE NORM FOR PILGRIMS

ਕਰਤਾਰਪੁਰ ਲਾਂਘਾ: ਪਾਕਿਸਤਾਨ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਇਕ ਹੋਰ ਵੱਡੀ ਰਾਹਤ

ਕਰਤਾਰਪੁਰ ਲਾਂਘਾ: ਪਾਕਿਸਤਾਨ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਇਕ ਹੋਰ ਵੱਡੀ ਰਾਹਤ'( File photo of Pakistan PM Imran Khan. (Image: AP)

 • Share this:
  ਪਾਕਿਸਤਾਨ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ (Kartarpur Corridor) ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਇੱਕ ਚੰਗੀ ਪਹਿਲ ਕੀਤੀ ਹੈ। ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ (552nd Parkash Gurpurab of Guru Nanak Dev) ਮੌਕੇ ਇੱਥੇ ਕਈ ਸਮਾਗਮ ਕਰਵਾਏ ਜਾ ਰਹੇ ਹਨ।

  ਨਿਯਮਾਂ ਅਨੁਸਾਰ ਇਨ੍ਹਾਂ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਵਾਲੇ ਸ਼ਰਧਾਲੂਆਂ ਨੂੰ 10 ਦਿਨ ਪਹਿਲਾਂ ਜਾਣਕਾਰੀ ਦੇਣੀ ਪੈਂਦੀ ਸੀ, ਪਰ ਮੀਡੀਆ ਰਿਪੋਰਟਾਂ ਮੁਤਾਬਕ ਹੁਣ ਇਸ ਨਿਯਮ 'ਚ ਅਸਥਾਈ ਤੌਰ 'ਤੇ ਢਿੱਲ ਦਿੱਤੀ ਗਈ ਹੈ।

  ਜੀਓ ਨਿਊਜ਼ ਚੈਨਲ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਪਾਕਿਸਤਾਨ ਨੇ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਸਮਾਗਮ ਤੋਂ ਪਹਿਲਾਂ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਦੇ ਭਾਰਤ ਦੇ ਤਾਜ਼ਾ ਫੈਸਲੇ ਦੇ ਮੱਦੇਨਜ਼ਰ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦੇ ਸਨਮਾਨ ਵਜੋਂ ਇਹ ਫੈਸਲਾ ਲਿਆ ਹੈ।

  ਨਿਊਜ਼ ਚੈਨਲ ਦੀ ਵੈੱਬਸਾਈਟ 'ਤੇ ਪ੍ਰਕਾਸ਼ਿਤ ਖਬਰ ਮੁਤਾਬਕ 30 ਨਵੰਬਰ ਤੱਕ ਇਹ ਛੋਟ ਦਿੰਦੇ ਹੋਏ ਪਾਕਿਸਤਾਨ ਨੇ ਉਮੀਦ ਜਤਾਈ ਹੈ ਕਿ ਭਾਰਤ ਸਰਕਾਰ 1 ਦਸੰਬਰ ਤੋਂ ਸੈਲਾਨੀਆਂ ਲਈ ਸਹਿਮਤੀ ਪ੍ਰਕਿਰਿਆ ਦਾ ਪਾਲਣ ਕਰੇਗੀ। ਸਿੱਖ ਸ਼ਰਧਾਲੂਆਂ ਦੀ ਸੂਚੀ ਨੂੰ ਭਾਰਤ ਅਤੇ ਪਾਕਿਸਤਾਨ ਦੋਵਾਂ ਤੋਂ ਲੋੜੀਂਦੀਆਂ ਪ੍ਰਵਾਨਗੀਆਂ ਕਾਰਨ ਕਰਤਾਰਪੁਰ ਦੀ ਯਾਤਰਾ ਤੋਂ 10 ਦਿਨ ਪਹਿਲਾਂ ਅੰਤਿਮ ਰੂਪ ਦੇਣਾ ਜ਼ਰੂਰੀ ਹੈ।

  ਕਰਤਾਰਪੁਰ ਲਾਂਘਾ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜਦਾ ਹੈ। ਸ਼ੁੱਕਰਵਾਰ ਨੂੰ 240 ਤੋਂ ਵੱਧ ਸਿੱਖ ਸ਼ਰਧਾਲੂ ਕਰਤਾਰਪੁਰ ਪਹੁੰਚੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਕ ਵਫਦ ਨਾਲ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ।
  Published by:Gurwinder Singh
  First published:
  Advertisement
  Advertisement