ਬੀਜੇਪੀ ਨੇ ਪੰਜਾਬ ਦੀਆਂ ਬਾਕੀ ਰਹਿੰਦੀਆਂ 2 ਸੀਟਾਂ ਤੇ ਉਮੀਦਵਾਰ ਐਲਾਨ ਦਿੱਤੇ ਪਰ ਇਸ ਐਲਾਨ ਦੇ ਨਾਲ ਹੀ ਪਾਰਟੀ ਨੇ ਆਪਣੇ ਆਗੂਆਂ ਦੀ ਨਾਰਾਜ਼ਗੀ ਵੀ ਸਹੇੜ ਲਈ ਹੈ। ਗੁਰਦਾਸਪੁਰ ਤੋਂ ਸੰਨੀ ਦਿਓਲ ਨੂੰ ਟਿਕਟ ਦਿੱਤੀ ਗਈ ਹੈ ਪਰ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨਾਰਾਜ਼ ਹੋ ਗਏ ਹਨ। ਹੁਸ਼ਿਆਰਪੁਰ ਤੋਂ ਸੋਮ ਪ੍ਰਕਾਸ਼ ਨੂੰ ਟਿਕਟ ਦਿੱਤੀ ਗਈ ਹੈ ਤਾਂ, ਵਿਜੇ ਸਾਂਪਲਾ ਖਫਾ ਹੋ ਗਏ।
ਸੂਤਰਾਂ ਦੇ ਹਵਾਲੇ ਤੋਂ ਤਾਂ ਇਹ ਵੀ ਖ਼ਬਰ ਹੈ ਕਿ ਕਵਿਤਾ ਖੰਨਾ ਗੁਰਦਾਸਪੁਰ ਤੋਂ ਆਜ਼ਾਦ ਚੋਣ ਲੜ ਸਕਦੇ। ਇਸ ਦੇ ਲਈ ਕਵਿਤਾ ਖੰਨਾ ਸੋਮਵਾਰ ਨੂੰ ਨਾਮਜ਼ਦਗੀ ਭਰ ਸਕਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gurdaspur, Lok Sabha Election 2019, Lok Sabha Polls 2019