ਅਕਾਲੀਆਂ ਤੋਂ ਬਾਅਦ ਕਾਂਗਰਸ ਸਰਕਾਰ ਵੀ ਪੀੜਤਾਂ ਨੂੰ ਇਨਸਾਫ਼ ਦੇਣ ਤੋਂ ਭੱਜੀ: ਕੇਜਰੀਵਾਲ

News18 Punjab
Updated: May 16, 2019, 3:27 PM IST
share image
ਅਕਾਲੀਆਂ ਤੋਂ ਬਾਅਦ ਕਾਂਗਰਸ ਸਰਕਾਰ ਵੀ ਪੀੜਤਾਂ ਨੂੰ ਇਨਸਾਫ਼ ਦੇਣ ਤੋਂ ਭੱਜੀ: ਕੇਜਰੀਵਾਲ

  • Share this:
  • Facebook share img
  • Twitter share img
  • Linkedin share img
ਅੱਜ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਉਮੀਦਵਾਰ ਪ੍ਰੋ. ਸਾਧੂ ਸਿੰਘ ਦੇ ਹੱਕ ਵਿਚ ਰੋਡ ਸ਼ੋਅ ਕੀਤਾ। ਇਹ ਰੋਡ ਸ਼ੋਅ ਜੈਤੋ ਤੋਂ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਕੋਟਕਪੂਰਾ ਪਹੁੰਚਿਆ।

ਇਸ ਮੌਕੇ ਕੇਜਰੀਵਾਲ ਨੇ ਕੈਪਟਨ ਸਰਕਾਰ ਤੇ ਬਾਦਲਾਂ ਨੂੰ ਖ਼ੂਬ ਰਗੜੇ ਲਾਏ। ਕੇਜਰੀਵਾਲ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦਾ ਜਾਪ ਕਰ ਰਹੀ ਸੰਗਤ 'ਤੇ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੱਲੋਂ ਲਾਠੀਚਾਰਜ ਕਰ ਕੇ ਗੋਲੀਆਂ ਚਲਾਈਆਂ ਗਈਆਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਸਰਕਾਰਾਂ ਤੋਂ ਇਨਸਾਫ਼ ਦੀਆਂ ਬਹੁਤ ਉਮੀਦਾਂ ਸਨ ਪਰ ਅਫ਼ਸੋਸ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰ ਵੱਲੋਂ ਸਿਰਫ਼ ਨਿਰਾਸ਼ਾ ਹੀ ਮਿਲੀ।

ਉਨ੍ਹਾਂ ਕਿਹਾ ਕਿ ਅਸੀਂ ਵਾਅਦਾ ਕਰਦੇ ਹਾਂ ਕਿ ਜਿੰਨਾ ਚਿਰ ਬੇਅਦਬੀ ਕਰਨ ਅਤੇ ਗੋਲ਼ੀਆਂ ਚਲਾਉਣ ਵਾਲੇ ਅਸਲ ਦੋਸ਼ੀਆਂ ਨੂੰ ਕਾਬੂ ਨਹੀਂ ਕਰ ਲੈਂਦੇ, ਚੈਨ ਨਾਲ ਨਹੀਂ ਬੈਠਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਚੋਣਾਂ ਵੇਲੇ ਕੀਤਾ ਕੋਈ ਵੀ ਵਾਅਦਾ ਨਹੀਂ ਕੀਤਾ। ਕਾਂਗਰਸ ਨੇ ਝੂਠ ਬੋਲ ਕੇ ਲੋਕਾਂ ਤੋਂ ਵੋਟਾਂ ਲਈਆਂ। ਉਨ੍ਹਾਂ ਪਾਰਟੀ ਦੇ ਉਮੀਦਵਾਰ ਪ੍ਰੋ. ਸਾਧੂ ਸਿੰਘ ਨੂੰ ਭਾਰੀ ਬਹੁਮਤ ਨਾਲ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਕੀਤੀ।
 
First published: May 16, 2019
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading