ਕੇਜਰੀਵਾਲ ਕਿਸਾਨਾਂ ਦੀ ਜ਼ਿੰਦਗੀ ਤੇ ਭਵਿੱਖ ਦੇ ਮੁੱਦੇ ’ਤੇ ਕੋਝੀਆਂ ਚਾਲਾਂ ਖੇਡਣੀਆਂ ਬੰਦ ਕਰੇ: ਕੈਪਟਨ

News18 Punjabi | News18 Punjab
Updated: January 11, 2021, 12:16 PM IST
share image
ਕੇਜਰੀਵਾਲ ਕਿਸਾਨਾਂ ਦੀ ਜ਼ਿੰਦਗੀ ਤੇ ਭਵਿੱਖ ਦੇ ਮੁੱਦੇ ’ਤੇ ਕੋਝੀਆਂ ਚਾਲਾਂ ਖੇਡਣੀਆਂ ਬੰਦ ਕਰੇ: ਕੈਪਟਨ
ਕੇਜਰੀਵਾਲ ਕਿਸਾਨਾਂ ਦੀ ਜ਼ਿੰਦਗੀ ਤੇ ਭਵਿੱਖ ਦੇ ਮੁੱਦੇ ’ਤੇ ਕੋਝੀਆਂ ਚਾਲਾਂ ਖੇਡਣੀਆਂ ਬੰਦ ਕਰੇ: ਕੈਪਟਨ

  • Share this:
  • Facebook share img
  • Twitter share img
  • Linkedin share img
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਅਦਾਕਾਰਾ ਕੰਗਨਾ ਰਣੌਤ ਤੇ ਕੇਂਦਰੀ ਮੰਤਰੀ ਰਾਓਸਾਹੇਬ ਦਾਨਵੇ ਸਮੇਤ ਹੋਰਨਾਂ ਭਾਜਪਾ ਆਗੂਆਂ ਖਿਲਾਫ ਕਾਨੂੰਨੀ ਕੇਸ ਲੜਨ ਦੇ ਖੋਖਲੇ ਦਾਅਵੇ ’ਤੇ ਆਪ ਉਤੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਇਕ ਵਾਰ ਫੇਰ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਦਿਆਂ ਕਿਸਾਨਾਂ ਨਾਲ ਧ੍ਰੋਹ ਕੀਤਾ ਹੈ।

ਮੀਡੀਆ ਰਿਪੋਰਟਾਂ, ਕਿ ਅਜਿਹੇ ਮਾਮਲਿਆਂ ਵਿੱਚ ਪੰਜ ਪਟੀਸ਼ਨਕਰਤਾ ਵਿੱਚੋਂ ਚਾਰ ਆਪ ਦੇ ਸਰਗਰਮ ਵਰਕਰ ਹਨ, ਉਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਵੇਲਾ ਆ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਅਤੇ ਉਸ ਦੀ ਜੁੰਡਲੀ ਸਿਆਸੀ ਲਾਹਾ ਖੱਟਣ ਲਈਆਂ ਅਜਿਹੀਆਂ ਕੋਝੀਆਂ ਚਾਲਾਂ ਚੱਲਣੀਆਂ ਬੰਦ ਕਰੇ। ਮੁੱਖ ਮੰਤਰੀ ਨੇ ਕਿਹਾ, ‘‘ਤੁਹਾਡੇ ਇਰਾਦੇ ਸਪੱਸ਼ਟ ਹਨ। ਤੁਸੀਂ ਸਿਰਫ ਕਿਸਾਨਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹੋ ਅਤੇ ਭਾਜਪਾ ਦੇ ਇਸ਼ਾਰੇ ’ਤੇ ਕੋਝੀਆਂ ਚਾਲਾਂ ਚੱਲ ਰਹੇ ਹੋ।’’

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਜ਼ਿੰਦਗੀ ਅਤੇ ਭਵਿੱਖ ਨਾਲ ਜੁੜੇ ਮਾਮਲੇ ’ਤੇ ਆਪ ਵੱਲੋਂ ਅਜਿਹੇ ਡਰਾਮੇ ਖੇਡੇ ਜਾਣੇ ਬਹੁਤ ਮੰਦਭਾਗੀ ਗੱਲ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ਅਰਵਿੰਦ ਕੇਜਰੀਵਾਲ ਵਰਗਾ ਮੀਸਨਾ ਵਿਅਕਤੀ ਹਮੇਸ਼ਾ ਇੰਝ ਹੀ ਕਰਦਾ ਆਇਆ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਉਸ ਦੀ ਪਾਰਟੀ ਦੇ ਹੋਰ ਆਗੂ ਵੀ ਪੰਜਾਬ ਦੇ ਕਿਸਾਨਾਂ ਨੂੰ ਧੋਖਾ ਦੇਣ ਲਈ ਲਗਾਤਾਰ ਝੂਠ ਬੋਲ ਰਹੇ ਹਨ।’’ ਉਨਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਆਪ ਆਗੂ ਇੰਨੇ ਘਟੀਆ ਤੇ ਨੀਵੇਂ ਦਰਜੇ ਉਤੇ ਉਤਰ ਆਏ ਹਨ ਅਤੇ ਆਪਣੇ ਪਾਰਟੀ ਵਰਕਰਾਂ ਵੱਲੋਂ ਭਾਜਪਾ ਆਗੂਆਂ ਖਿਲਾਫ ਪਟੀਸ਼ਨਾਂ ਦਾਖਲ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਉਨਾਂ ਦੀ ਪਾਰਟੀ ਵੱਲੋਂ ਕਿਸਾਨਾਂ ਨੂੰ ਕਾਨੂੰਨੀ ਸਹਾਇਤਾ ਦੇਣ ਦੇ ਦਾਅਵਿਆਂ ਦੀ ਪੁਸ਼ਟੀ ਹੋ ਸਕੇ।
ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਅਤੇ ਉਸ ਦੇ ਸਾਥੀਆਂ ਨੂੰ ਸਲਾਹ ਦਿੱਤੀ ਕਿ ਉਹ ਐਡੋਲਫ ਹਿਟਲਰ ਦੀ ‘ਵੱਡੇ ਝੂਠ’ ਬੋਲਣ ਦੀ ਤਕਨੀਕ ਨੂੰ ਅਪਣਾਉਣਾ ਬੰਦ ਕਰ ਦੇਣ ਜਿਸ ਤਹਿਤ ਕਿ ਇੰਨਾ ਝੂਠ ਬੋਲ ਕੇ ਪ੍ਰਚਾਰ ਕੀਤਾ ਜਾਵੇ ਕਿ ਲੋਕ ਇਸ ਨੂੰ ਸੱਚ ਮੰਨ ਲੈਣ।ਮੁੱਖ ਮੰਤਰੀ ਨੇ ਕਿਹਾ ਕਿ ਜਿਸ ਸਮੇਂ ਕਿਸਾਨ ਕੌਮੀ ਰਾਜਧਾਨੀ ਵੱਲ ਕੂਚ ਕਰਨ ਦੀ ਤਿਆਰੀ ਖਿੱਚ ਰਹੇ ਸਨ, ਉਸ ਵੇਲੇ ਦਿੱਲੀ ਵਿਚ ‘ਆਪ’ ਦੀ ਸਰਕਾਰ ਵੱਲੋਂ ਸ਼ਰਮਨਾਕ ਢੰਗ ਨਾਲ ਖੇਤੀ ਕਾਨੂੰਨ ਲਾਗੂ ਕਰਨ ਤੋਂ ਬਾਅਦ ਪੂਰਾ ਵਿਸ਼ਵ ਹੁਣ ਜਾਣ ਗਿਆ ਹੈ ਕਿ ਭਾਜਪਾ ਦਾ ਅਸਲ ਏਜੰਟ ਕੌਣ ਹੈ।

ਉਨ੍ਹਾਂ ਨੇ ਕਿਹਾ ਕਿ ‘ਆਪ’ ਦੀ ਭਾਜਪਾ ਨਾਲ ਮਿਲੀਭੁਗਤ ਹੁਣ ਜੱਗ ਜ਼ਾਹਰ ਹੋ ਗਈ ਹੈ ਅਤੇ ਕਿਹਾ ਕਿ ਇਹ ਅਜਿਹੀ ਇਕਲੌਤੀ ਘਟਨਾ ਨਹੀਂ ਸੀ।‘‘ਅਰਵਿੰਦ ਕੇਜਰੀਵਾਲ ਸਰਕਾਰ ਕੇਂਦਰ ਵਿਚ ਆਪਣੇ ਆਕਾਵਾਂ ਨੂੰ ਖੁਸ਼ ਰੱਖਣ ਲਈ ਉਨਾਂ ਅੱਗੇ ਝੁਕੀ ਹੋਈ ਹੈ ਕਿਉਂਕਿ ਇਹ ਸੁਤੰਤਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸ਼ਾਸਨ ਚਲਾਉਣ ਦੇ ਕਾਬਲ ਨਹੀਂ ਹੈ ਜਿਵੇਂ ਕਿ ਅਸੀਂ ਸਰਿਆਂ ਨੇ ਦਿੱਲੀ ਵਿੱਚ ਕੋਵਿਡ ਦੇ ਸਿਖਰ ਸਮੇਂ ਵੇਖਿਆ ਸੀ।’’
Published by: Gurwinder Singh
First published: January 11, 2021, 12:16 PM IST
ਹੋਰ ਪੜ੍ਹੋ
ਅਗਲੀ ਖ਼ਬਰ