2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਹੁਣ ਜਿਆਦਾ ਸਮਾਂ ਨਹੀਂ ਰਿਹਾ, ਸਾਰੀਆਂ ਸਿਆਸੀ ਪਾਰਟੀਆਂ ਚੋਣ ਮੋਡ ਵਿਚ ਆ ਚੁੱਕਿਆ ਹਨ। ਅਜਿਹੇ ਸਮੇਂ ਵਿਚ ਆਪਣੀ ਆਪਣੀ ਪਾਰਟੀ ਵਿਚ ਹਾਸ਼ੀਏ ਉਤੇ ਪਏ ਲੀਡਰ ਦੂਜਿਆਂ ਪਾਰਟੀਆਂ ਵਿਚ ਉਡਾਰੀ ਮਾਰਨੀ ਸ਼ੁਰੂ ਕਰਦੇ ਹਨ।
ਪੰਜਾਬ ਫੇਰੀ ਉਤੇ ਆਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਭਾਜਪਾ ਲੀਡਰ ਲਕਸ਼ਮੀਕਾਂਤਾ ਚਾਵਲਾ ਨੇ ਮੀਟਿੰਗ ਕੀਤੀ, ਅਜਿਹੇ ਵਿਚ ਚਾਵਲਾ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦੀਆਂ ਕਿਆਸਰਾਇਆ ਸ਼ੁਰੂ ਹੋ ਗਇਆ ਹਨ। ਲਕਸ਼ਮੀ ਕਾਂਤ ਪਿਛਲੇ ਲੰਬੇ ਸਮੇਂ ਤੋਂ ਭਾਜਪਾ ਵਿਚ ਕਿਨਾਰੇ ਉਤੇ ਹਨ ਅਤੇ ਆਪਣੀ ਪਾਰਟੀ ਖ਼ਿਲਾਫ਼ ਹੀ ਆਵਾਜ਼ ਚੁਕਦੀ ਨਜ਼ਰ ਆਈ ਹੈ। ਅਜਿਹੇ ਵਿਚ 2022 ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਆਪ ਵੱਲ ਨਜ਼ਦੀਕੀਆਂ ਨਜ਼ਰ ਆ ਰਹਿਆ ਹਨ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪੰਜਾਬ ਪਾਰਟੀ ਦੇ ਇੰਚਾਰਜ ਜਰਨੈਲ ਸਿੰਘ ਨੇ ਸਵਾਗਤ ਕੀਤਾ। ਸੰਬੋਧਨ ਕਰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਪੰਜਾਬ ਦੇ ਕਿਸਾਨਾਂ ਨੂੰ ਸਲੂਟ ਕਰਨ ਆਇਆ ਹਾਂ, ਜਿਨ੍ਹਾਂ ਨੇ ਧੱਕੇਸ਼ਾਹੀ ਨਾਲ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਦੇ ਤਿੰਨ ਕਾਨੂੰਨਾਂ ਵਿਰੁੱਧ ਸਭ ਤੋਂ ਪਹਿਲਾਂ ਆਵਾਜ਼ ਚੁੱਕੀ।
ਪੰਜਾਬ ਵਿੱਚ ਸਭ ਤੋਂ ਪਹਿਲਾਂ ਅੰਦੋਲਨ ਉਠਿਆ, ਉਹ ਦਿੱਲੀ ਪਹੁੰਚਿਆ ਤੇ ਹੌਲੀ-ਹੌਲੀ ਹੁਣ ਇਹ ਕਿਸਾਨ ਅੰਦੋਲਨ ਸਾਰੇ ਦੇਸ਼ ਦਾ ਅੰਦੋਲਨ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਅਨਿਆ ਹੋਇਆ ਤਾਂ ਪੰਜਾਬ ਦੇ ਲੋਕਾਂ ਨੇ ਉਸ ਅਨਿਆ ਦੇ ਵਿਰੋਧ ਵਿਚ ਹਮੇਸ਼ਾ ਅਗਵਾਈ ਕੀਤੀ ਹੈ। ਅੱਜ ਵੀ ਕੇਂਦਰ ਦੀ ਮੋਦੀ ਸਰਕਾਰ ਤਾਨਾਸ਼ਾਹੀ ਢੰਗ ਨਾਲ ਕਾਲੇ ਕਾਨੂੰਨਾਂ ਲੈ ਕੇ ਆਈ ਤਾਂ ਇਨਾਂ ਕਾਨੂੰਨਾਂ ਖਿਲਾਫ ਪੰਜਾਬੀਆਂ ਨੇ ਅੰਦੋਲਨ ਦੀ ਅਗਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕ ਵਿਰੋਧੀ ਨੀਤੀਆਂ ਕਰਕੇ ਹੀ ਅੱਜ ਲੋਕ ਭਾਜਪਾ ਨੂੰ ਨਿਕਾਰ ਰਹੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, AAP Punjab