• Home
  • »
  • News
  • »
  • punjab
  • »
  • KEJRIWAL TO VISIT CHANDIGARH TOMORROW TO GUARANTEE FREE ELECTRICITY TO ALL PUNJABIS

'ਕੇਜਰੀਵਾਲ ਕੱਲ੍ਹ ਸਾਰੇ ਪੰਜਾਬੀਆਂ ਨੂੰ ਮੁਫ਼ਤ ਬਿਜਲੀ ਦੀ ਗਰੰਟੀ ਦੇਣ ਆ ਰਹੇ ਨੇ ਚੰਡੀਗੜ੍ਹ'

'ਕੇਜਰੀਵਾਲ ਕੱਲ੍ਹ ਸਾਰੇ ਪੰਜਾਬੀਆਂ ਨੂੰ ਮੁਫ਼ਤ ਬਿਜਲੀ ਦੀ ਗਰੰਟੀ ਦੇਣ ਆ ਰਹੇ ਨੇ ਚੰਡੀਗੜ੍ਹ' (ਫਾਇਲ ਫੋਟੋ)

  • Share this:
    ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਕੱਲ੍ਹ ਚੰਡੀਗੜ੍ਹ ਆ ਰਹੇ ਹਨ। ਇਸ ਸਮੇਂ ਉਹ ਅਗਲੇ ਸਾਲ ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬੀਆਂ ਨਾਲ ਕਈ ਵੱਡੇ ਐਲਾਨ ਕਰ ਸਕਦੇ ਹਨ।

    ਆਪ ਦੇ ਪੰਜਾਬ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਖਿਆ ਹੈ ਕਿ ਕੇਜਰੀਵਾਲ ਕੱਲ੍ਹ ਸਾਰੇ ਪੰਜਾਬੀਆਂ ਲਈ ਮੁਫਤ ਬਿਜਲੀ ਦਾ ਐਲਾਨ ਕਰਨਗੇ।

    ਉਨ੍ਹਾਂ ਕਿਹਾ ਕਿ ਜੇਕਰ ਦਿੱਲੀ ਵਿਚ ਮੁਫਤ ਬਿਜਲੀ ਦਿੱਤੀ ਜਾ ਸਕਦੀ ਤਾਂ ਪੰਜਾਬ ਨੂੰ ਕਿਉਂ ਨਹੀਂ। ਇਸ ਲਈ ਕੇਜਰੀਵਾਲ ਸਿਰਫ ਐਲਾਨ ਨਹੀਂ ਸਗੋਂ, ਗਰੰਟੀ ਦੇਣ ਆ ਰਹੇ ਹਨ।

    ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ 21 ਜੂਨ ਨੂੰ ਅੰਮਿ੍ਤਸਰ ਆਏ ਸਨ, ਜਿਥੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ।
    Published by:Gurwinder Singh
    First published:
    Advertisement
    Advertisement