Home /News /punjab /

ਕੇਵਲ ਢਿੱਲੋਂ ਨੇ ਪੌਦੇ ਵੰਡੇ ਕੇ ਦਿੱਤਾ ਗ੍ਰੀਨ ਦੀਵਾਲੀ ਮਨਾਉਣ ਦਾ ਸੁਨੇਹਾ

ਕੇਵਲ ਢਿੱਲੋਂ ਨੇ ਪੌਦੇ ਵੰਡੇ ਕੇ ਦਿੱਤਾ ਗ੍ਰੀਨ ਦੀਵਾਲੀ ਮਨਾਉਣ ਦਾ ਸੁਨੇਹਾ

ਕੇਵਲ ਸਿੰਘ ਢਿੱਲੋਂ ਨੇ ਪੌਦੇ ਵੰਡੇ ਕੇ ਦਿੱਤਾ ਗ੍ਰੀਨ ਦਿਵਾਲੀ ਮਨਾਉਣ ਦਾ ਸੁਨੇਹਾ

ਕੇਵਲ ਸਿੰਘ ਢਿੱਲੋਂ ਨੇ ਪੌਦੇ ਵੰਡੇ ਕੇ ਦਿੱਤਾ ਗ੍ਰੀਨ ਦਿਵਾਲੀ ਮਨਾਉਣ ਦਾ ਸੁਨੇਹਾ

 • Share this:

  ਆਸ਼ੀਸ਼ ਸ਼ਰਮਾ

  ਬਰਨਾਲਾ: ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਬਰਨਾਲਾ ਨਿਵਾਸੀਆਂ ਨੂੰ ਦੀਵਾਲੀ ਦੇ ਤਿਉਹਾਰ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਉਹਨਾਂ ਆਪਣੇ ਸਾਥੀ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਪੌਦੇ ਵੰਡ ਕੇ ਗ੍ਰੀਨ ਦਿਵਾਲੀ ਮਨਾਉਣ ਦਾ ਵੀ ਸੁਨੇਹਾ ਦਿੱਤਾ।

  ਇਸ ਮੌਕੇ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਦਿਵਾਲੀ ਦਾ ਤਿਉਹਾਰ ਹਿੰਦੂ ਧਰਮ ਦੇ ਨਾਲ ਨਾਲ ਸਾਡੇ ਸਮਾਜ ਲਈ ਅਹਿਮ ਤਿਉਹਾਰ ਹੈ। ਜਿਸ ਨੂੰ ਸਮੂਹ ਧਰਮਾਂ-ਜਾਤਾਂ ਦੇ ਲੋਕ ਭਾਈਚਾਰਕ ਸਾਂਝ ਕਾਇਮ ਰੱਖ ਕੇ ਇਕੱਠਿਆਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਂਦੇ ਹਨ।

  ਉਹਨਾਂ ਕਿਹਾ ਕਿ ਦਿਵਾਲੀ ਮੌਕੇ ਵੱਡੀ ਗਿਣਤੀ ਵਿੱਚ ਪਟਾਕੇ ਵਗੈਰਾ ਚਲਾ ਕੇ ਖ਼ੁਸ਼ੀ ਸਾਂਝੀ ਕੀਤੀ ਜਾਂਦੀ ਹੈ, ਪਰ ਜ਼ਿਆਦਾ ਸ਼ੋਰ ਤੇ ਬਾਰੂਦ ਵਾਲੇ ਵੱਡੇ ਪਟਾਕੇ ਬੱਚਿਆਂ, ਬਜ਼ੁਰਗਾਂ ਅਤੇ ਵਾਤਾਵਰਨ ਲਈ ਹਾਨੀਕਾਰਕ ਹਨ। ਜਿਸ ਕਰਕੇ ਵੱਡੇ ਪਟਾਕੇ ਚਲਾਉਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

  ਇਸ ਕਰਕੇ ਅੱਜ ਉਹਨਾਂ ਨੇ ਵੱਖ-ਵੱਖ ਤਰ੍ਹਾਂ ਦੇ ਫੁੱਲਦਾਰ, ਛਾਂਦਾਰ ਅਤੇ ਫਲਾਂ ਵਾਲੇ ਪੌਦੇ ਵੰਡ ਕੇ ਗ੍ਰੀਨ ਦਿਵਾਲੀ ਮਨਾਉਣ ਦਾ ਸੱਦਾ ਦਿੱਤਾ ਹੈ।

  ਕੇਵਲ ਢਿੱਲੋਂ ਨੇ ਇਹਨਾਂ ਸ਼ੁੱਭ ਤਿਉਹਾਰਾਂ ਮੌਕੇ ਖੇਤੀ ਕਾਨੂੰਨਾਂ ਦੇ ਵਿਰੁੱਧ ਪਿਛਲੇ ਕਰੀਬ ਇਕ ਸਾਲ ਤੋਂ ਲੜਾਈ ਲੜ ਰਹੇ ਕਿਸਾਨਾਂ ਦੀ ਜਿੱਤ ਦੀ ਵੀ ਕਾਮਨਾ ਕੀਤੀ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਕਰਕੇ ਕਿਸਾਨਾਂ ਦੀਆਂ ਮੰਗਾਂ ਨੂੰ ਤੁਰਤ ਮੰਨੇ।

  ਇਸ ਮੌਕੇ ਚੇਅਰਮੈਨ ਮੱਖਣ ਸ਼ਰਮਾ, ਚੇਅਰਮੈਨ ਅਸ਼ੋਕ ਕੁਮਾਰ, ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ, ਨਰਿੰਦਰ ਨੀਟਾ, ਰਾਜੀਵ ਲੂਬੀ, ਸੁਖਜੀਤ ਕੌਰ ਸੁੱਖੀ, ਗੁਰਬਖਸ਼ੀਸ਼ ਗੋਨੀ, ਡਿੰਪਲ ਉਪਲੀ, ਗੁਰਮੇਲ ਸਿੰਘ ਮੌੜ, ਨਰਿੰਦਰ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਤੇ ਵਰਕਰ ਹਾਜ਼ਰ ਸਨ।

  Published by:Gurwinder Singh
  First published:

  Tags: Diwali 2021