ਭਗਵੰਤ ਮਾਨ ਤੋਂ ਬਾਅਦ ਹੁਣ ਖਹਿਰਾ ਨੇ ਕੀਤੀ ਬ੍ਰਹਮਪੁਰਾ ਨਾਲ ਬੰਦ ਕਮਰਾ ਮੀਟਿੰਗ


Updated: January 11, 2019, 9:01 PM IST
ਭਗਵੰਤ ਮਾਨ ਤੋਂ ਬਾਅਦ ਹੁਣ ਖਹਿਰਾ ਨੇ ਕੀਤੀ ਬ੍ਰਹਮਪੁਰਾ ਨਾਲ ਬੰਦ ਕਮਰਾ ਮੀਟਿੰਗ

Updated: January 11, 2019, 9:01 PM IST
ਬੀਤੇ ਦਿਨੀਂ ਨਵੀਂ ਰਾਜਨੀਤਕ ਪਾਰਟੀ 'ਪੰਜਾਬੀ ਏਕਤਾ ਪਾਰਟੀ' ਦਾ ਗਠਨ ਕਰਨ ਵਾਲੇ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਉਪਰੰਤ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਗ੍ਰਹਿ ਵਿਖੇ ਉਨ੍ਹਾਂ ਨਾਲ ਸਿਆਸੀ ਤੌਰ 'ਤੇ ਗੱਠਜੋੜ ਦੀਆਂ ਸੰਭਾਵਨਾਵਾਂ ਸਬੰਧੀ ਬੰਦ ਕਮਰਾ ਮੀਟਿੰਗ ਕੀਤੀ ਗਈ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਵੱਲੋਂ ਵੀ ਟਕਸਾਲੀ ਅਕਾਲੀ ਦਲ ਦੇ ਪ੍ਰਧਾਨ ਬ੍ਰਹਮਪੁਰਾ ਨਾਲ ਗੱਲਬਾਤ ਕੀਤੀ ਗਈ।

ਬ੍ਰਹਮਪੁਰਾ ਨਾਲ ਮੁਲਾਕਾਤ ਮਗਰੋਂ ਖਹਿਰਾ ਨੇ ਕਿਹਾ ਕਿ ਅਜੇ ਗੱਲਬਾਤ ਸ਼ੁਰੂਆਤੀ ਦੌਰ ਵਿਚ ਹੈ ਤੇ ਆਉਣ ਵਾਲੇ ਸਮੇਂ 'ਚ ਇਸ ਦੇ ਹਾਂ ਪੱਖੀ ਨਤੀਜੇ ਨਿਕਲ ਸਕਦੇ ਹਨ। ਇਸ ਦੇ ਨਾਲ ਹੀ ਖਹਿਰਾ ਨੇ ਆਖਿਆ ਕਿ ਬ੍ਰਹਮਪੁਰਾ ਉਨ੍ਹਾਂ ਦੇ ਸਤਿਕਾਰਯੋਗ ਹਨ ਤੇ ਉਨ੍ਹਾਂ ਦੇ ਪਿਤਾ ਜੀ ਨਾਲ ਕੰਮ ਕਰਦੇ ਰਹੇ ਹਨ। ਉਹ ਚਾਹੁੰਦੇ ਹਨ ਕਿ ਵਿਰੋਧੀ ਪਾਰਟੀਆਂ ਨੂੰ ਹਰਾਉਣ ਲਈ ਮਹਾਗਠਜੋੜ ਕੀਤਾ ਜਾਵੇ ਬੇਸ਼ੱਕ ਉਸ ਵਿੱਚ ਆਮ ਆਦਮੀ ਪਾਰਟੀ ਵੀ ਆ ਜਾਵੇ ਬਸ਼ਰਤੇ 'ਆਪ', ਕਾਂਗਰਸ ਨਾਲ ਸਮਝੌਤਾ ਨਾ ਕਰੇ। ਹਾਲਾਂਕਿ, 'ਆਪ' ਨੇ ਪਹਿਲਾਂ ਹੀ ਗਠਜੋੜ ਨਾ ਕਰਨ ਦਾ ਐਲਾਨ ਕੀਤਾ ਹੋਇਆ ਹੈ। ਖਹਿਰਾ ਨੇ ਕਿਹਾ ਕਿ ਰਣਜੀਤ ਸਿੰਘ ਬ੍ਰਹਮਪੁਰਾ ਦੇ ਨਾਲ ਮਿਲ ਕੇ ਉਨ੍ਹਾਂ ਨੇ ਭਵਿੱਖ ਦੀ ਰਾਜਨੀਤੀ ਸਬੰਧੀ ਚਰਚਾ ਕੀਤੀ ਹੈ ਤੇ ਲੋਕ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਹੈ।

ਇਸ ਦੌਰਾਨ ਖਹਿਰਾ ਨੇ ਕਿਹਾ ਕਿ ਪੰਜਾਬ ਦੇ ਦਿਨੋਂ-ਦਿਨ ਵਿਗੜਦੇ ਹਾਲਾਤ ਦਾ ਕਾਰਨ ਲਾਲਚੀ ਲੋਕ ਅਤੇ ਸਿਆਸੀ ਪਾਰਟੀਆਂ ਹਨ ਜੋ ਅਪਣੇ ਫ਼ਾਇਦੇ ਲਈ ਇਹ ਸਭ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣ ਲਈ ਹੀ ਉਨ੍ਹਾਂ ਲੋਕਾਂ ਨਾਲ ਮਿਲ ਕੇ 'ਪੰਜਾਬ ਏਕਤਾ ਪਾਰਟੀ' ਦਾ ਗਠਨ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਜ਼ੋਰਾ ਸਿੰਘ ਕਮਿਸ਼ਨ ਨੂੰ ਫਰਜ਼ੀ ਕਰਾਰ ਦਿੰਦੇ ਹੋਏ ਕਿਹਾ ਕਿ ਬੇਅਦਬੀ ਮਾਮਲਿਆਂ ਉਤੇ ਹੁਣ ਹੀ ਜ਼ੋਰਾ ਸਿੰਘ ਖ਼ੁਲਾਸਾ ਕਿਉਂ ਕਰ ਰਹੇ ਹਨ। ਜਿਸ ਸਮੇਂ ਉਹ ਇਸ ਮਾਮਲੇ ਦੀ ਜਾਂਚ ਕਰ ਰਹੇ ਸਨ, ਉਸ ਸਮੇਂ ਚੁੱਪ ਕਿਉਂ ਰਹੇ। ਖਹਿਰਾ ਨੇ ਕਿਹਾ ਕਿ ਜ਼ੋਰਾ ਸਿੰਘ ਨੂੰ ਫਤਿਹਗੜ੍ਹ ਸਾਹਿਬ ਤੋਂ ਚੋਣ ਲੜਾਈ ਜਾ ਰਹੀ ਹੈ, ਜਿਸ ਕਰਕੇ ਉਹ ਹੁਣ ਅਜਿਹੀ ਬਿਆਨਬਾਜ਼ੀ ਕਰ ਰਹੇ ਹਨ। 
First published: January 11, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...