ਬਲਵਿੰਦਰ ਸਿੰਘ ਹੱਤਿਆ ਮਾਮਲੇ ‘ਚ ਸਾਹਮਣੇ ਆਇਆ ਖਾਲਿਸਤਾਨੀ ਕੁਨੈਕਸ਼ਨ : ਸੂਤਰ

News18 Punjabi | News18 Punjab
Updated: October 17, 2020, 6:19 PM IST
share image
ਬਲਵਿੰਦਰ ਸਿੰਘ ਹੱਤਿਆ ਮਾਮਲੇ ‘ਚ ਸਾਹਮਣੇ ਆਇਆ ਖਾਲਿਸਤਾਨੀ ਕੁਨੈਕਸ਼ਨ : ਸੂਤਰ
Khalistan connection revealed in comrade balwinder singh murder case in punjab, ਬਲਵਿੰਦਰ ਸਿੰਘ ਹੱਤਿਆ ਮਾਮਲੇ ‘ਚ ਸਾਹਮਣੇ ਆਇਆ ਖਾਲਿਸਤਾਨੀ ਕੁਨੈਕਸ਼ਨ : ਸੂਤਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਡੀਆਈਜੀ ਫਿਰੋਜ਼ਪੁਰ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਗਠਨ ਦੇ ਆਦੇਸ਼ ਦਿੱਤੇ ਹਨ, ਜੋ ਸ਼ੌਰਿਆ ਚੱਕਰ ਨਾਲ ਸਨਮਾਨਤ ਹੋਏ ਬਲਵਿੰਦਰ ਸਿੰਘ ‘ਤੇ ਹੋਏ ਜਾਨਲੇਵਾ ਹਮਲੇ ਦੇ ਸਾਰੇ ਕੋਣਾਂ ਦੀ ਪੜਤਾਲ ਕਰੇਗੀ।

  • Share this:
  • Facebook share img
  • Twitter share img
  • Linkedin share img


ਸ਼ੌਰਿਆ ਚੱਕਰ ਨਾਲ ਸਨਮਾਨਤ ਬਲਵਿੰਦਰ ਸਿੰਘ ਸੰਧੂ ਕਤਲ ਕੇਸ ਵਿੱਚ ਖਾਲਿਸਤਾਨ ਦਾ ਕੁਨੈਕਸ਼ਨ ਸਾਹਮਣੇ ਆਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਪੰਜਾਬ ਪੁਲਿਸ ਨੂੰ ਬਲਵਿੰਦਰ ਸਿੰਘ ਕਤਲ ਕੇਸ ਵਿੱਚ ਅੱਤਵਾਦ ਦੇ ਦੌਰ ਵਿੱਚ ਮਾਰੇ ਗਏ ਅੱਤਵਾਦੀਆਂ ਦੇ ਪਰਿਵਾਰਾਂ ’ਤੇ ਸ਼ੱਕ ਹੈ।

ਜਦੋਂ ਸੰਧੂ ਭਿੱਖੀਵਿੰਡ ਵਿਚ ਆਪਣੇ ਘਰ ਦੇ ਨਾਲ ਦਫ਼ਤਰ ਵਿਚ ਸੀ ਤਾਂ ਮੋਟਰਸਾਈਕਲ 'ਤੇ ਸਵਾਰ ਹਮਲਾਵਰ ਉਨ੍ਹਾਂ ਨੂੰ ਚਾਰ ਗੋਲੀਆਂ ਮਾਰ ਕੇ ਫਰਾਰ ਹੋ ਗਏ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿਚ ਦੋ ਹਮਲਾਵਰ ਦਿਖਾਈ ਦੇ ਰਹੇ ਹਨ।
ਪਰਿਵਾਰ ਨੇ ਅੰਤਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ

ਸੰਧੂ ਦੀ ਪਤਨੀ ਜਗਦੀਸ਼ ਕੌਰ ਸੰਧੂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜਦੋਂ ਤੱਕ ਕਾਤਲਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਪਰਿਵਾਰ ਉਨ੍ਹਾਂ ਦਾ ਅੰਤਮ ਸੰਸਕਾਰ ਨਹੀਂ ਕਰੇਗਾ। ਉਨ੍ਹਾਂ ਨੇ ਆਪਣੇ ਪਰਿਵਾਰ ਦੀ ਸੁਰੱਖਿਆ ਵੀ ਮੰਗੀ। ਸੰਧੂ ਦੀ ਪਤਨੀ ਨੇ ਕਿਹਾ ਕਿ ਸਾਰੇ ਪਰਿਵਾਰਕ ਮੈਂਬਰ ਮੈਂ, ਮੇਰੇ ਮਰਹੂਮ ਪਤੀ ਅਤੇ ਉਸ ਦੇ ਭਰਾ ਰਣਜੀਤ ਸਿੰਘ ਸੰਧੂ ਅਤੇ ਉਨ੍ਹਾਂ ਦੀ ਪਤਨੀ ਬਲਰਾਜ ਕੌਰ ਸੰਧੂ ਨੂੰ ਸ਼ੌਰਿਆ ਚੱਕਰ ਨਾਲ ਸਨਮਾਨਤ ਹਨ। ਅੱਤਿਵਾਦ ਨਾਲ ਲੜਨ ਲਈ ਕੇਂਦਰ ਨੇ ਸਾਨੂੰ ਇਹ ਸਨਮਾਨ ਦਿੱਤਾ ਹੈ। ਸੂਬਾ ਅਤੇ ਕੇਂਦਰ ਸਰਕਾਰਾਂ ਦੋਵੇਂ ਖੁਫੀਆ ਅਸਫਲਤਾ ਲਈ ਜ਼ਿੰਮੇਵਾਰ ਹਨ, ਨਤੀਜੇ ਵਜੋਂ ਅੱਤਵਾਦੀਆਂ ਨੇ ਮੇਰੇ ਪਤੀ ਨੂੰ ਮਾਰ ਦਿੱਤਾ।

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਡੀਆਈਜੀ ਫਿਰੋਜ਼ਪੁਰ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਗਠਨ ਦੇ ਆਦੇਸ਼ ਦਿੱਤੇ ਹਨ, ਜੋ ਸ਼ੌਰਿਆ ਚੱਕਰ ਨਾਲ ਸਨਮਾਨਤ ਹੋਏ ਬਲਵਿੰਦਰ ਸਿੰਘ ‘ਤੇ ਹੋਏ ਜਾਨਲੇਵਾ ਹਮਲੇ ਦੇ ਸਾਰੇ ਕੋਣਾਂ ਦੀ ਪੜਤਾਲ ਕਰੇਗੀ। ਐਸਆਈਟੀ ਨੇ ਪਹਿਲਾਂ ਹੀ ਇਸ ਮਾਮਲੇ ਨੂੰ ਸੁਲਝਾਉਣ ਅਤੇ ਮੁਲਜ਼ਮਾਂ ਨੂੰ ਫੜਿਆ ਲਈ ਚਾਰ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਹੈ।

ਕੁਝ ਸਮਾਂ ਪਹਿਲਾਂ ਹੀ ਸੁਰੱਖਿਆ ਵਾਪਸ ਲੈ ਲਈ ਗਈ ਸੀ

ਪੰਜਾਬ ਵਿੱਚ ਅੱਤਵਾਦ ਵਿਰੁੱਧ ਲੜਨ ਵਾਲੇ ਅਤੇ ਸ਼ੌਰਿਆ ਚੱਕਰ ਨਾਲ ਸਨਮਾਨਤ ਬਲਵਿੰਦਰ ਸਿੰਘ ਸੰਧੂ ਨੂੰ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ। ਸਰਕਾਰ ਨੇ ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਸੀ।
Published by: Ashish Sharma
First published: October 17, 2020, 6:19 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading