ਖਾਲਸਾ ਏਡ ਦੇ ਰਵੀ ਸਿੰਘ ਖਾਲਸਾ ਦਾ ਟਵਿੱਟਰ ਅਕਾਊਂਟ ਭਾਰਤ ਵਿੱਚ ਬੈਨ ਕਰ ਦਿੱਤਾ ਹੈ। ਇਸ ਬਾਰੇ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ਉਤੇ ਜਾਣਕਾਰੀ ਦਿੱਤੀ ਹੈ। ਦੱਸ ਦਈਏ ਕਿ ਰਵੀ ਸਿੰਘ ਖਾਲਸਾ ਲੋਕਾਂ ਦੀ ਮਦਦ ਕਰਦੇ ਹਨ। ਉਹ ਖਾਲਸਾ ਏਡ ਰਾਹੀਂ ਦੁਨੀਆ ਭਰ ਵਿੱਚ ਜਿੱਥੇ ਲੋਕਾਂ ਨੂੰ ਮਦਦ ਦੀ ਲੋੜ ਹੁੰਦੀ ਹੈ, ਉਹ ਖਾਣਾ ਅਤੇ ਹੋਰਨਾਂ ਲੋੜਵੰਦ ਦੀ ਚੀਜ਼ਾਂ ਪਹੁੰਚਾਉਣ ਵਿੱਚ ਮਦਦ ਕਰਦੇ ਹਨ।
ਰਵੀ ਸਿੰਘ ਖਾਲਸਾ ਨੇ ਭਾਜਪਾ ਸਰਕਾਰ ‘ਤੇ ਨਿਸ਼ਾਨਾ ਲਾਉਂਦਿਆ ਕਿਹਾ ਕਿ ਬੀਜੇਪੀ ਅਧੀਨ ਲੋਕਤੰਤਰ ਦਾ ਅਸਲੀ ਚਿਹਰਾ ਸਾਹਮਣੇ ਆ ਗਿਆ ਹੈ। ਸਿੱਖਾਂ ਦੇ ਸੋਸ਼ਲ ਮੀਡੀਆ ਖਾਤਿਆਂ ‘ਤੇ ਪਾਬੰਦੀ ਲਗਾਉਣਾ ਸਾਨੂੰ ਆਪਣੀ ਆਵਾਜ਼ ਉਠਾਉਣ ਤੋਂ ਨਹੀਂ ਰੋਕੇਗਾ!
ਕਾਬਲੇਗੌਰ ਹੈ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਐਸਵਾਈਐਲ ਗਾਣਾ ਯੂ-ਟਿਊਬ ਉਤੇ ਬੈਨ ਕਰ ਦਿੱਤਾ ਹੈ। ਟਵਿੱਟਰ ਵਲੋਂ ਕਿਸਾਨ ਏਕਤਾ ਮੋਰਚਾ ਅਤੇ ਟਰੈੱਕਟ ਟੂ ਟਵਿੱਟਰ ਦੇ ਖਾਤੇ ਬੰਦ ਕਰਨ ਤੋਂ ਬਾਅਦ ਖਾਲਸਾ ਏਡ ਦੇ ਰਵੀ ਸਿੰਘ ਖਾਲਸਾ ਦਾ ਟਵਿੱਟਰ ਅਕਾਊਂਟ ਭਾਰਤ ਵਿੱਚ ਬੈਨ ਕਰ ਦਿੱਤਾ ਹੈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।