Home /News /punjab /

ਖਾਲਸਾ ਪੰਥ ਦਾ ਸ਼੍ਰੋਮਣੀ ਅਕਾਲੀ ਦਲ ਪੰਥਿਕ ਹਸਤੀ ਦੇ ਹੱਕ 'ਚ ਜ਼ਬਰਦਸਤ ਰੈਫਰੰਡਮ

ਖਾਲਸਾ ਪੰਥ ਦਾ ਸ਼੍ਰੋਮਣੀ ਅਕਾਲੀ ਦਲ ਪੰਥਿਕ ਹਸਤੀ ਦੇ ਹੱਕ 'ਚ ਜ਼ਬਰਦਸਤ ਰੈਫਰੰਡਮ

ਮਨਜਿੰਦਰ ਸਿੰਘ ਸਿਰਸਾ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਨਾਮਜ਼ਦ ਕਰਨ ਦਾ ਕੀਤਾ ਐਲਾਨ

ਮਨਜਿੰਦਰ ਸਿੰਘ ਸਿਰਸਾ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਨਾਮਜ਼ਦ ਕਰਨ ਦਾ ਕੀਤਾ ਐਲਾਨ

ਅਕਾਲੀ ਦਲ ਦੀ ਪੰਥਿਕ ਵਚਨਬੱਧਤਾ 'ਤੇ ਸਵਾਲ ਕਰਨ ਵਾਲਿਆਂ ਨੂੰ ਸੰਗਤਾਂ ਨੇ ਸਬਕ ਸਿਖਾਇਆ

  • Share this:

    ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿਚ ਅਕਾਲੀ ਦਲ ਦੀ ਇਤਿਹਾਸਕ ਜਿੱਤ ਨੂੰ ਖਾਲਸਾ ਪੰਥ ਵੱਲੋਂ ਅਕਾਲੀ ਦਲ ਦੀ ਪੰਥਿਕ ਹਸਤੀ ਤੇ ਧਮਰ ਪ੍ਰਤੀ ਵਚਨਬੱਧਤਾ ’ਤੇ ਜ਼ਬਰਦਸਤ ਰੈਫਰੰਡਮ ਕਰਾਰ ਦਿੱਤਾ।

    ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਿੱਖ ਸੰਗਤ ਨੇ ਕਾਂਗਰਸ ਦੀ ਹਮਾਇਤ ਪ੍ਰਾਪਤ ਤੇ ਸੁਖਦੇਵ ਸਿੰਘ ਢੀਂਡਸਾ ਸਮੇਤ ਭਾਜਪਾ ਵੱਲੋਂ ਸਪਾਂਸਰ ਕੀਤੇ ਗਰੁੱਪਾਂ ਤੇ ਸਰਨਾ ਧੜੇ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਹਨਾਂ ਕਿਹਾ ਕਿ ਭਾਜਪਾ ਵਾਇਆ ਸ. ਢੀਂਡਸਾ ਤੇ ਸ. ਮਨਜੀਤ ਸਿੰਘ ਜੀ ਕੇ ਨੁੰ 46 ਵਿਚੋਂ ਸਿਰਫ 2 ਸੀਟਾਂ ਮਿਲੀਆਂ ਹਨ ਤੇ ਕਾਂਗਰਸ ਵਾਇਰ ਪਰਮਜੀਤ ਸਿੰਘ ਸਰਨਾ ਦੇ ਹਿੱਸੇ ਸਿਰਫ 14 ਸੀਟਾਂ ਆਈਆਂ ਹਨ। ਉਹਨਾਂ ਕਿਹਾ ਕਿ ਇਹ ਇਕ ਤੁਫਾਨ ਦੀ ਸ਼ੁਰੂਆਤ ਹੈ ਜੋ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਤੇ ਆਪ ਦੋਵਾਂ ਨੁੰ ਉਡਾ ਕੇ ਲੈ ਜਾਵੇਗਾ।

    ਸਰਦਾਰ ਬਾਦਲ ਨੇ ਕਿਹਾ ਕਿ ਮੈਂ ਅਕਾਲ ਪੁਰਖ, ਮਹਾਨ ਸਿੱਖ ਗੁਰੂ ਸਾਹਿਬਾਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜਾ ਦਾ ਕੋਟਾਨ ਕੋਟਿ ਧੰਨਵਾਦੀ ਹਾਂ ਜਿਹਨਾਂ ਨੇ ਮੈਨੁੰ ਆਸ਼ੀਰਵਾਦ ਦਿੱਤਾ। ਉਹਨਾਂ ਕਿਹਾ ਕਿ ਮੈਂ ਦੁਨੀਆਂ ਭਰ ਦੀ ਸਿੱਖ ਸੰਗਤ ਦਾ ਵੀ ਧੰਨਵਾਦੀ ਹਾਂ ਜਿਸਨੇ ਆਸ਼ੀਰਵਾਦ ਦਿੱਤਾ ਤੇ ਸਾਨੂੰ ਉਹਨਾਂ ਤੋਂ ਨਿਰੰਤਰ ਹਮਾਇਤ ਮਿਲਣੀ ਜਾਰੀ ਹੈ। ਉਹਨਾਂ ਕਿਹਾ ਕਿ ਮੈਂ ਪੰਥਿਕ ਆਦਰਸ਼ਾਂ ਪ੍ਰਤੀ ਆਪਣੀ ਵਚਨਬੱਧਤਾ ਫਿਰ ਤੋਂ ਦੁਹਰਾਉਂਦਾ ਹਾਂ।

    ਸ. ਬਾਦਲ ਨੇ ਸਰਦਾਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾੲਹੀ ਹੇਠ ਅਕਾਲੀ ਦਲ ਦੀ ਦਿੱਲੀ ਇਕਾਈ ਦੀ ਸਮੁੱਚੀ ਟੀਮ ਨੂੰ ਸਿੱਖ ਸੰਗਤ ਤੇ ਵਿਸ਼ਵ ਭਰ ਵਿਚ ਵਸਦੇ ਖਾਲਸਾ ਪੰਥ ਦੀਆਂ ਆਸਾਂ ’ਤੇ ਖਰ੍ਹੇ ਉਤਰਣ ਦੀ ਵਧਾਈ ਵੀ ਦਿੱਤੀ ਤੇ ਧੰਨਵਾਦ ਵੀ ਕੀਤਾ। ਉਹਨਾਂ ਕਿਹਾ ਕਿ ਇਹ ਅਕਾਲੀ ਦਲ ਵੱਲੋਂ ਪੰਥ ਦੀ ਕੀਤੀ ਜਾ ਹੀ ਸੇਵਾ ਤੇ ਇਸ ਪ੍ਰਤੀ ਵਚਨਬੱਧਤਾ ਨੁੰ ਪ੍ਰਵਾਨਗੀ ਮਿਲਣਾ ਹੀ ਹੈ। ਉਹਨਾਂ ਕਿਹਾ ਕਿ ਜਿਸ ਤਰੀਕੇ ਸ੍ਰੀ ਸਿਰਸਾ ਕੋਰੋਨਾ ਪੀੜਤਾਂ, ਕਿਸਾਨਾਂ ਤੇ ਅਫਗਾਨਿਸਤਾਨ ਤੋਂ ਸਿੱਖ ਸ਼ਰਣਾਰਥੀਆਂ ਸਮੇਤ ਸੰਗਤ ਲਈ ਡਟੇ, ਉਸਨੇ ਸਿੱਖਾਂ ਦੇ ਦਿਲ ਜਿੱਤ ਲਏ ਹਨ। ਉਹਨਾਂ ਇਹ ਵੀ ਐਲਾਨ ਕੀਤਾ ਕਿ ਸ੍ਰੀ ਸਿਰਸਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਕਮੇਟੀ ਲਈ ਮੈਂਬਰ ਵਜੋਂ ਨਾਮਜ਼ਦ ਕੀਤਾ ਜਾਵੇਗਾ।

    ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਿੱਖ ਸੰਗਤਾਂ ਨੇ ਖਾਲਸਾ ਪੰਥ ਨੂੰ ਕੌਮ ਦੇ ਦੁਸ਼ਮਣਾਂ ਦੀ ਸ਼ਹਿ ’ਤੇ ਵੰਡਣ ਤੇ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਰਚਣ ਵਾਲਿਆਂ ਨੁੰ ਕਰਾਰਾ ਜਵਾਬ ਦਿੱਤਾ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਤੋਂ ਪੁਲਿਸ ਅਫਸਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਦੀ ਮਦਦ ਵਾਸਤੇ ਤਾਇਨਾਤ ਕੀਤੇ ਸਨ। ਉਹਨਾਂ ਕਿਹਾ ਕਿ ਸਾਡੇ ਬੂਥ ਪੱਧਰ ਦੇ ਮੈਨੇਜਰਾਂ ਨੁੰ ਧਮਕਾਇਆ ਗਿਆ ਤੇ ਉਹਨਾਂ ’ਤੇ ਛਾਪੇ ਵੀ ਮਾਰੇ ਗਏ। ਉਹਨਾਂ ਦੱਸਿਆ ਕਿ ਅਕਾਲੀ ਦਲ ਦੇ ਹੱਕ ਵਿਚ ਭੁਗਤੀਆਂ ਵੱਡੀ ਗਿਣਤੀ ਵਿਚ ਵੋਟਾਂ ਰੱਦ ਕਰ ਦਿੱਤੀਆਂ ਗਈਆਂ ਜਿਸ ਕਾਰਨ 8 ਸੀਟਾਂ ਦਾ ਘਾਟਾ ਪਿਆ। ਉਹਨਾਂ ਕਿਹਾ ਕਿ ਅਕਾਲੀ ਦਲ ਦਿੱਲੀ ਨੂੰ ਪੰਜਾਬ ਸਰਕਾਰ ਤੋਂ ਮਦਦ ਮਿਲੀ ਤੇ ਜਾਗੋ ਪਾਰਟੀ ਦੀ ਮਦਦ ਭਾਜਪਾ ਨੇ ਕੀਤੀ ਤੇ ਇਸਦੇ ਕੌਂਸਲਰਾਂ ਤੇ ਬੂਥ ਪੱਧਰ ਦੇ ਆਗੂਆਂ ਨੇ ਸੁਖਦੇਵ ਸਿੰਘ ਢੀਂਡਸਾ ਤੇ ਮਨਜੀਤ ਸਿੰਘ ਜੀ ਕੇ ਦੀ ਮਦਦ ਵਾਸਤੇ ਮੀਟਿੰਗਾਂ ਵੀ ਕੀਤੀਆਂ।

    ਇਸ ਮੌਕੇ  ਮਨਜਿੰਦਰ ਸਿੰਘ ਸਿਰਸਾ ਨੇ ਮਨੁੱਖਤਾ ਤੇ ਸਿੱਖੀ ਦੇ ਪ੍ਰਚਾਰ ਲਈ ਕੀਤੀ ਗਈ ਸੇਵਾ ਦੇ ਹੱਕ ਵਿਚ ਫਤਵਾ ਦੇਣ ’ਤੇ ਸੰਗਤ ਦਾ ਧੰਨਵਾਦ ਕੀਤਾ। ਉਹਨਾਂ ਨੇ ਅਕਾਲੀ ਦਲ ਤੋਂ ਲਾਭ ਲੈ ਕੇ ਭੱਜ ਕੇ ਵੱਖਰੀਆਂ ਪਾਰਟੀਆਂ ਬਣਾ ਕੇ ਚੋਣਾਂ ਲੜਨ ਵਾਲੇ ਵਾਲੇ ਮੌਕਾਪ੍ਰਸਤਾਂ ਨੁੰ ਸਬਕ ਸਿਖਾਉਣ ਲਈ ਵੀ ਸੰਗਤ ਦਾ ਧੰਨਵਾਦ ਕੀਤਾ ਜਿਹਨਾਂ ਦਾ ਮੁਕੰਮਲ ਸਫਾਇਆ ਹੋ ਗਿਆ ਹੈ।

    Published by:Ashish Sharma
    First published:

    Tags: Delhi Sikh Gurdwara Management Committee, Manjinder singh sirsa, Sukhbir Badal