ਖੰਨਾ: ਚਾਰ ਸਾਲਾ ਮਾਸੂਮ ਬੱਚੀ ਨੂੰ ਨੋਚ-ਨੋਚ ਖਾ ਗਏ ਅਵਾਰਾ ਕੁੱਤੇ

ਮਾਮਲਾ ਹਲਕਾ ਸਮਰਾਲਾ ਦੇ ਪਿੰਡ ਨੌਲੜੀ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਮਾਸੂਮ ਬੱਚੀ ਖੇਤਾਂ ਵਿਚੋਂ ਹੁੰਦੀ ਹੋਈ ਘਰ ਜਾ ਰਹੀ ਸੀ ਕਿ ਰਸਤੇ ’ਚ ਅਵਾਰਾ ਕੁੱਤਿਆ ਨੇ ਬੱਚੀ ’ਤੇ ਹਮਲਾ ਕਰ ਦਿੱਤਾ ਜਿਸ ਕਾਰਨ ਮੌਕੇ ’ਤੇ ਹੀ ਬੱਚੀ ਦੀ ਮੌਤ ਹੋ ਗਈ।

 • Share this:
  ਸੂਬੇ ’ਚ ਅਵਾਰਾ ਕੁੱਤਿਆਂ ਦਾ ਆਤੰਕ ਵਧਦਾ ਜਾ ਰਿਹਾ ਹੈ ਜਿਸ ਕਾਰਨ ਆਏ ਦਿਨ ਕੋਈ ਨਾ ਕੋਈ ਅਵਾਰਾ ਕੁੱਤਿਆਂ ਦਾ ਸ਼ਿਕਾਰ ਹੋ ਰਿਹਾ ਹੈ। ਪਰ ਸਰਕਾਰ ਇਨ੍ਹਾਂ ਮਾਮਲਿਆਂ ਨੂੰ ਬਿਲਕੁੱਲ ਵੀ ਗੰਭੀਰਤਾ ਨਾਲ ਨਹੀਂ ਲੈ ਰਹੀ।

  ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਖੰਨਾ ਤੋਂ ਸਾਹਮਣੇ ਆਇਆ ਹੈ ਜਿੱਥੇ ਅਵਾਰਾ ਕੁੱਤਿਆਂ ਨੇ 4 ਸਾਲਾ ਮਾਸੂਮ ਬੱਚੀ ਨੂੰ ਨੋਚ-ਨੋਚ ਕੇ ਮਾਰ ਦਿੱਤਾ। ਹਲਕਾ ਸਮਰਾਲਾ ਦੇ ਪਿੰਡ ਨੌਲੜੀ ਵਿਚ ਇਕ ਮਾਸੂਮ ਬੱਚੀ ਖੇਤਾਂ ਵੱਲ ਵਿਚੋਂ ਹੁੰਦੀ ਹੋਈ ਘਰ ਜਾ ਰਹੀ ਸੀ ਕਿ ਰਸਤੇ ’ਚ ਅਵਾਰਾ ਕੁੱਤਿਆਂ ਨੇ ਬੱਚੀ ’ਤੇ ਹਮਲਾ ਕਰ ਦਿੱਤਾ ਜਿਸ ਕਾਰਨ ਮੌਕੇ ’ਤੇ ਹੀ ਬੱਚੀ ਦੀ ਮੌਤ ਹੋ ਗਈ।

  ਇਸ ਮਾਮਲੇ ’ਤੇ ਬੱਚੀ ਦੇ ਮਾਪਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਘਟਨਾ ਦੀ ਜਾਣਕਾਰੀ ਕਾਫੀ ਦੇਰ ਬਾਅਦ ਮਿਲੀ ਜਦੋਂ ਉਨ੍ਹਾਂ ਨੇ ਖੇਤਾਂ ’ਚ ਕੁੱਤਿਆਂ ਨੂੰ ਆਪਸ ’ਚ ਲੜਦੇ ਹੋਏ ਦੇਖਿਆ। ਉਹ ਖੇਤਾਂ ਵਿਚ ਗਏ ਤਾਂ ਕੁੱਤੇ ਉਨ੍ਹਾਂ ਦੀ ਬੱਚੀ ਨੂੰ ਖਾ ਰਹੇ ਸਨ। ਕੁੱਤਿਆਂ ਨੇ ਉਨ੍ਹਾਂ ਦੀ ਧੀ ਦੀ ਹਾਲਤ ਕਾਫੀ ਮਾੜੀ ਹਾਲਤ ਕਰ ਦਿੱਤੀ ਸੀ।

  ਦੂਜੇ ਪਾਸੇ ਇਸ ਮਾਮਲੇ ਉਤੇ ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਅਵਾਰਾ ਕੁੱਤਿਆਂ ਨੇ ਜੋ ਇਸ ਬੱਚੀ ਦੇ ਨਾਲ ਕੀਤਾ ਹੈ, ਉਹ ਕਿਸੇ ਹੋਰ ਬੱਚੇ ਦੇ ਨਾਲ ਵੀ ਵਾਪਰ ਸਕਦਾ ਹੈ ਜਿਸ ਕਾਰਨ ਇਸ ਮਾਮਲੇ ਦਾ ਕੋਈ ਨਾ ਕੋਈ ਹੱਲ ਕੱਢਣਾ ਜ਼ਰੂਰੀ ਹੋ ਗਿਆ ਹੈ। ਨਹੀਂ ਤਾਂ ਆਦਮਖੋਰ ਕੁੱਤਿਆਂ ਵੱਲੋਂ ਕੋਈ ਨਾ ਕੋਈ ਸ਼ਿਕਾਰ ਹੁੰਦਾ ਰਹੇਗਾ। ਕਾਬਿਲੇਗੌਰ ਹੈ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਇਸ ਤਰ੍ਹਾਂ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ ਜਿਸ ਕਾਰਨ ਸਰਕਾਰ ਨੂੰ ਇਸ ਤਰ੍ਹਾਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਆਦਮਖੋਰ ਅਵਾਰਾ ਕੁੱਤਿਆਂ ਦਾ ਹੱਲ ਕੱਢਣਾ ਚਾਹੀਦਾ ਹੈ।
  Published by:Gurwinder Singh
  First published: