ਖੰਨਾ ਦੇ ਨਜ਼ਦੀਕ ਮਜ਼ਦੂਰੀ ਕਰਨ ਗਏ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਏ । ਇਨਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਖੰਨਾ ਦੇ ਪਿੰਡ ਮਾਜਰੀ ਵਿਖੇ ਮਜ਼ਦੂਰੀ ’ਤੇ ਗਏ ਦੋ ਨੌਜਵਾਨਾਂ ਨੂੰ ਘਰ ਦੀ ਛੱਤ ’ਤੇ ਮਸਤੀ ਕਰਨਾ ਮਹਿੰਗਾ ਪੈ ਗਿਆ ਹੈ। ਇਹ ਨੌਜਵਾਨ ਮਜ਼ਦੂਰੀ ਦੇ ਦੌਰਾਨ ਮਸਤੀ ਕਰ ਰਹੇ ਸਨ ਤਾਂ ਅਚਾਨਕ ਇੱਕ ਨੌਜਵਾਨ ਦਾ ਹੱਥ ਘਰ ਦੇ ਉੱਪਰੋਂ ਲੰਘ ਰਹੀਆਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਦੇ ਨਾਲ ਲੱਗ ਗਿਆ । ਇਸ ਦੇ ਨਾਲ ਨੌਜਵਾਨ ਨੂੰ ਕਰੰਟ ਲੱਗ ਗਿਆ ਅਤੇ ਉਸ ਦੀ ਮੌਤ ਹੋ ਗਈ ।
ਮਿਲੀ ਜਾਣਕਾਰੀ ਦੇ ਮੁਤਾਬਕ ਮ੍ਰਿਤਕ ਨੌਜਵਾਨ ਦਾ ਨਾਮ ਜਸ਼ਨਪ੍ਰੀਤ ਸਿੰਘ ਦੱਸਿਆ ਜਾ ਰਿਹਾ ਹੈ ਅਤੇ ਉਸ ਦੀ ਉਮਰ ਕਰੀਬ 22 ਸਾਲ ਦੱਸੀ ਜਾ ਰਹੀ ਹੈ । ਮ੍ਰਿਤਕ ਨੀਜਵਾਨ ਜਸ਼ਨਪ੍ਰੀਤ ਸਿੰਘ ਪਿੰਡ ਸਲਾਣਾ ਦਾ ਰਹਿਣ ਵਾਲਾ ਸੀ ਅਤੇ ਪਹਿਲੇ ਦਿਨ ਹੀ ਮਜ਼ਦੂਰੀ ਲਈ ਕੰਮ ’ਤੇ ਗਿਆ ਸੀ
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Accident, Electrocution, Khanna, Youth Death