ਖੰਨਾ ਦੇ ਇਕ ਪ੍ਰਾਈਵੇਟ ਸਕੂਲ ਦੀ ਸਾਇੰਸ ਟੀਚਰ ਨੇ ਖੁਦ ਨੂੰ ਗੋਲੀ ਮਾਰ ਆਤਮ ਹੱਤਿਆ ਕਰ ਲਈ। ਜਾਣਕਾਰੀ ਮੁਤਾਬਕ ਅੱਜ ਸਵੇਰੇ ਖੰਨਾ ਦੇ ਪ੍ਰਾਈਵੇਟ ਸਕੂਲ 'ਚ ਸਾਇੰਸ ਦੀ ਅਧਿਆਪਕਾ ਅੰਜਲੀ ਨੇ ਆਪਣੇ ਘਰ 'ਚ ਖੁਦ ਨੂੰ ਗੋਲ਼ੀ ਮਾਰ ਲਈ। ਇਸ ਦਾ ਕਾਰਨ ਮਾਨਸਿਕ ਤਣਾਅ ਦੱਸਿਆ ਜਾ ਰਿਹਾ ਹੈ।
ਪਤਾ ਲੱਗਾ ਹੈ ਕਿ ਮ੍ਰਿਤਕਾ ਦੀ ਧੀ ਸਟੱਡੀ ਵੀਜ਼ੇ 'ਤੇ ਕੈਨੇਡਾ ਗਈ ਹੋਈ ਹੈ ਤੇ ਉਹ ਆਪਣੇ ਪਤੀ ਨਾਲ ਘਰ ਵਿਚ ਇਕੱਲੀ ਰਹਿੰਦੀ ਸੀ। ਜਿਸ ਕਰਕੇ ਉਹ ਕਾਫੀ ਪ੍ਰੇਸ਼ਾਨ ਸੀ। ਇਸੇ ਕਾਰਨ ਉਸ ਨੇ ਆਪਣੇ ਪਤੀ ਦੇ ਪਿਸਟਲ ਨਾਲ ਖੁਦ ਨੂੰ ਗੋਲੀ ਮਾਰ ਲਈ।
ਮ੍ਰਿਤਕਾ ਦੇ ਭਰਾ ਨੇ ਦੱਸਿਆ ਕਿ ਉਸ ਦੀ ਭੈਣ ਇਕ ਨਿੱਜੀ ਸਕੂਲ ਵਿਚ ਟੀਚਰ ਸੀ ਤੇ ਉਸ ਦੀ ਮੌਤ ਬਾਰੇ ਉਸ ਦੇ ਪਤੀ ਨੇ ਸਵੇਰੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ। ਪੁਲਿਸ ਮੁਤਾਬਕ ਮੁਢਲੀ ਜਾਣਕਾਰੀ ਤੋਂ ਇਹ ਡਿਪ੍ਰੈਸ਼ਨ ਕਰਕੇ ਖੁਦਕੁਸ਼ੀ ਦਾ ਮਾਮਲਾ ਲੱਗ ਰਿਹਾ ਹੈ। ਜਦਕਿ ਅਸਲ ਕਾਰਨ ਦਾ ਪਤਾ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਹੀ ਲੱਗੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।